Saturday, May 10, 2025

Majha

ਦਿੱਲੀ ਮੋਰਚੇ ਤੋਂ ਪਰਤੇ ਕਿਸਾਨ ਆਗੂ ਦੀ ਮੌਤ

May 13, 2021 06:05 PM
Surjeet Singh Talwandi

ਭਗਤਾ ਭਾਈ : ਬੀਤੇ ਦਿਨੀਂ ਦਿੱਲੀ ਕਿਸਾਨ ਮੋਰਚੇ ਤੋਂ ਪਰਤੇ ਬਲਾਕ ਭਗਤਾ ਭਾਈ ਅਧੀਨ ਪੈਂਦੇ ਪਿੰਡ ਗੁੰਮਟੀ ਕਲਾਂ ਦੇ ਕਿਸਾਨ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜਿਲ੍ਹਾ ਬਠਿੰਡਾ ਦੇ ਪ੍ਰਧਾਨ ਜਗਦੀਸ ਸਿੰਘ ਗੁੰਮਟੀ (68) ਦਾ ਦੇਹਾਂਤ ਹੋ ਗਿਆ। ਜਥੇਬੰਦੀ ਦੇ ਸਰਗਰਮ ਆਗੂ ਇੰਦਰਜੀਤ ਸਿੰਘ ਜਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਦੀਸ ਸਿੰਘ ਗੁੰਮਟੀ 26 ਨਵੰਬਰ 2020 ਤੋਂ ਹੀ ਦਿੱਲੀ ਵਿਖੇ ਚਲ ਰਹੇ ਕਿਸਾਨ ਅੰਦੋਲਨ ਵਿਚ ਸਿੰਘੂ ਬਾਰਡਰ ਤੇ ਡਟੇ ਹੋਏ ਸਨ। ਉਨ੍ਹਾਂ ਦੱਸਿਆ ਕਿ ਸ. ਗੁੰਮਟੀ ਦੀ ਸਿਹਤ ਠੀਕ ਨਾ ਹੋਣ ਕਾਰਨ ਉਹ ਕੁਝ ਦਿਨ ਪਹਿਲਾਂ ਦਿੱਲੀ ਤੋਂ ਆਪਣੇ ਪਿੰਡ ਆ ਗਏ ਸਨ ਅਤੇ ਆਪਣਾ ਇਲਾਜ ਕਰਵਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਗੁੰਮਟੀ ਕਲਾਂ ਦੀ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ।

Have something to say? Post your comment

 

More in Majha

ਤਰਨਤਾਰਨ ਤੋਂ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਅਤੇ 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

ਜ਼ੀਰੋ ਤੋਂ 10 ਕਿਲੋਮੀਟਰ ਤੱਕ ਦੇ ਸਰਹੱਦੀ ਇਲਾਕਿਆਂ ਨੂੰ ਖਾਲੀ ਕਰਾਉਣ ਸਬੰਧੀ

ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਸੰਤ ਨਿਰੰਕਾਰੀ ਮਿਸ਼ਨ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ

ਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਮਝੈਲ ਵੱਲੋਂ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਦੀ

ਡੀਜੀਪੀ ਗੌਰਵ ਯਾਦਵ ਨੇ ਫਰੀਦਕੋਟ ਵਿੱਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਅਤੇ ਮੋਗਾ ਵਿੱਚ ਸਮਾਰਟ ਪੁਲਿਸ ਕੰਟਰੋਲ ਰੂਮ ਦਾ ਕੀਤਾ ਉਦਘਾਟਨ

ਪੰਜਾਬ ਪੁਲਿਸ ਨੇ ਅਮਰੀਕਾ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; ਪੰਜ ਪਿਸਤੌਲਾਂ ਸਮੇਤ ਇੱਕ ਕਾਬੂ

ਬੀਬੀ ਜਗੀਰ ਕੌਰ ਵੱਲੋਂ ਢੱਡਰੀਆਂਵਾਲਾ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ

ਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ