Wednesday, July 09, 2025

Sports

ਖੇਡਾਂ ਵਤਨ ਪੰਜਾਬ ਦੀਆਂ-2024 ਦੌਰਾਨ ਪਟਿਆਲਾ ਸ਼ਹਿਰੀ ਬਲਾਕ ਵਿੱਚ ਅਥਲੈਟਿਕਸ ਵਿੱਚ ਹੋਏ ਸ਼ਾਨਦਾਰ ਮੁਕਾਬਲੇ

September 04, 2024 02:19 PM
SehajTimes

ਪਟਿਆਲਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਸੂਬੇ ਵਿੱਚ ਖੇਡਾ ਵਤਨ ਪੰਜਾਬ ਦੀਆਂ-2024 ਕਰਵਾਈਆਂ ਜਾ ਰਹੀਆਂ ਹਨ। ਪੰਜਾਬ ਦੇ ਹਰ ਉਮਰ ਵਰਗ ਦੇ ਲੋਕਾਂ ਵਿੱਚ ਇਹਨਾ ਖੇਡਾਂ ਪ੍ਰਤੀ ਬਹੁਤ ਉਤਸਾਹ ਪਾਇਆ ਜਾ ਰਿਹਾ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਉਮਰ ਵਰਗ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀ ਭਾਗ ਲੈ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ-2024 ਦੀਆਂ ਪਟਿਆਲਾ ਸ਼ਹਿਰੀ ਦੀਆਂ ਬਲਾਕ ਪੱਧਰੀ ਖੇਡਾਂ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਈਆ ਜਾ ਰਹੀਆਂ ਹਨ। ਇਹਨਾਂ ਖੇਡਾਂ ਦੇ ਹਰ ਈਵੈਂਟ ਵਿੱਚ ਕਾਫੀ ਮੁਕਾਬਲਾ ਵੇਖਣ ਨੂੰ ਮਿਲ ਰਿਹਾ ਹੈ। ਸ੍ਰੀਮਤੀ ਪਰਮਿੰਦਰਜੀਤ ਕੌਰ (ਡੀ.ਪੀ.ਈ., ਸ.ਸ.ਸ.ਸ.ਗੱਜੂਮਾਜਰਾ, ਪਟਿਆਲਾ) ਨੇ 31 ਤੋਂ 40 ਸਾਲ ਉਮਰ ਵਰਗ ਦੇ ਸ਼ਾਟ ਪੁਟ ਈਵੈਂਟ ਵਿੱਚ ਗੋਲਡ ਮੈਡਲ ਅਤੇ ਲੰਬੀ ਛਾਲ ਈਵੈਂਟ ਵਿੱਚ ਬਰਾਊਂਜ਼ ਮੈਡਲ, ਸ੍ਰੀਮਤੀ ਰੁਪਿੰਦਰ ਕੌਰ (ਡੀ.ਪੀ.ਈ., ਸ.ਸ.ਸ.ਸ. ਪਸਿਆਣਾ, ਪਟਿਆਲਾ) ਨੇ 41 ਤੋਂ 50 ਸਾਲ ਉਮਰ ਵਰਗ ਦੇ ਲੰਬੀ ਛਾਲ ਈਵੈਂਟ ਵਿੱਚ ਗੋਲਡ ਮੈਡਲ ਅਤੇ ਸ਼ਾਟ ਪੁਟ ਈਵੈਂਟ ਵਿੱਚ ਸਿਲਵਰ ਮੈਡਲ, ਸ੍ਰੀਮਤੀ ਪ੍ਰਭਜੋਤ ਕੌਰ (ਡੀ.ਪੀ.ਈ., ਸ.ਹ.ਸ.ਭਾਨਰਾ, ਪਟਿਆਲਾ) ਨੇ 31 ਤੋਂ 40 ਸਾਲ ਉਮਰ ਵਰਗ ਦੇ ਸ਼ਾਟ ਪੁਟ ਈਵੈਂਟ ਵਿੱਚ ਸਿਲਵਰ ਮੈਡਲ ਅਤੇ ਲੰਬੀ ਛਾਲ ਈਵੈਂਟ ਵਿੱਚ ਸਿਲਵਰ ਮੈਡਲ, ਸ੍ਰੀਮਤੀ ਪਰਮਜੀਤ ਕੌਰ (ਸੀਨੀਅਰ ਸਹਾਇਕ, ਪੰਜਾਬ ਦਾ ਵਣ ਤ੍ਰਿਣ ਜੀਵ-ਜੰਤ ਮੁੜ ਬਹਾਲੀ ਕੇਂਦਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਨੇ 41 ਤੋਂ 50 ਸਾਲ ਉਮਰ ਵਰਗ ਦੀ 800 ਮੀਟਰ ਦੌੜ ਵਿੱਚ ਗੋਲਡ ਮੈਡਲ ਅਤੇ 3000 ਮੀਟਰ ਰੇਸ/ਵਾਕ ਵਿੱਚ ਗੋਲਡ ਮੈਡਲ, ਸ੍ਰੀ ਮਨਦੀਪ ਕੁਮਾਰ (ਡੀ.ਪੀ.ਈ, ਸਕੂਲ ਆਫ਼ ਐਮੀਨੈਂਸ ਫੀਲਖਾਨਾ, ਪਟਿਆਲਾ) ਨੇ 41 ਤੋਂ 50 ਸਾਲ ਉਮਰ ਵਰਗ ਦੇ ਸ਼ਾਟ ਪੁਟ ਈਵੈਂਟ ਵਿੱਚ ਗੋਲਡ ਮੈਡਲ, ਸ੍ਰੀ ਰਵਨੀਤ ਸਿੰਘ ਢੀਂਡਸਾ (ਪਟਿਆਲਾ) ਨੇ 31 ਤੋਂ 40 ਸਾਲ ਉਮਰ ਵਰਗ ਦੇ ਸ਼ਾਟ ਪੁਟ ਈਵੈਂਟ ਵਿੱਚ ਗੋਲਡ ਮੈਡਲ, ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸ.ਮਿ.ਸ.ਖੇੜੀ ਗੁੱਜਰਾਂ, ਪਟਿਆਲਾ) ਨੇ 51 ਤੋਂ 60 ਸਾਲ ਉਮਰ ਵਰਗ ਦੀ 800 ਮੀਟਰ ਦੌੜ ਵਿੱਚ ਗੋਲਡ ਮੈਡਲ ਅਤੇ 3000 ਮੀਟਰ ਰੇਸ/ਵਾਕ ਵਿੱਚ ਗੋਲਡ ਮੈਡਲ, ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ, ਸ.ਸ.ਸ.ਸ.ਸ਼ੇਰਮਾਜਰਾ, ਪਟਿਆਲਾ) ਨੇ 41 ਤੋਂ 50 ਸਾਲ ਉਮਰ ਵਰਗ ਦੀ 3000 ਮੀਟਰ ਰੇਸ/ਵਾਕ ਵਿੱਚ ਗੋਲਡ ਮੈਡਲ ਅਤੇ ਸ਼ਾਟ ਪੁਟ ਈਵੈਂਟ ਵਿੱਚ ਸਿਲਵਰ ਮੈਡਲ, ਸ੍ਰੀ ਦੀਪਇੰਦਰ ਸਿੰਘ (ਪੀ.ਟੀ.ਆਈ., ਸ.ਮਿ.ਸ. ਮੈਣ, ਪਟਿਆਲਾ) ਨੇ 41 ਤੋਂ 50 ਸਾਲ ਉਮਰ ਵਰਗ ਦੀ 800 ਮੀਟਰ ਦੌੜ ਵਿੱਚ ਗੋਲਡ ਮੈਡਲ ਅਤੇ 3000 ਮੀਟਰ ਰੇਸ/ਵਾਕ ਵਿੱਚ ਸਿਲਵਰ ਮੈਡਲ, ਸ੍ਰੀ ਪਰਮਜੀਤ ਸਿੰਘ ਸੋਹੀ (ਲੈਕਚਰਾਰ ਸਰੀਰਿਕ ਸਿੱਖਿਆ, ਸ.ਮ.ਸ.ਸ.ਸ. ਸਿਵਲ ਲਾਈਨ, ਪਟਿਆਲਾ) ਨੇ 51 ਤੋਂ 60 ਸਾਲ ਉਮਰ ਵਰਗ ਦੇ ਲੰਬੀ ਛਾਲ ਈਵੈਂਟ ਵਿੱਚ ਗੋਲਡ ਮੈਡਲ ਅਤੇ 100 ਮੀਟਰ ਦੌੜ ਵਿੱਚ ਸਿਲਵਰ ਮੈਡਲ, ਸ੍ਰੀਮਤੀ ਰਾਜਵਿੰਦਰ ਕੌਰ (ਲੈਕਚਰਾਰ ਸਰੀਰਿਕ ਸਿੱਖਿਆ, ਸ.ਗ.ਸ.ਸ.ਸ. ਵਿਕਟੋਰੀਆ ਪਟਿਆਲਾ) ਨੇ 51 ਤੋਂ 60 ਸਾਲ ਉਮਰ ਵਰਗ ਦੀ 100 ਮੀਟਰ ਦੌੜ ਵਿੱਚ ਗੋਲਡ ਮੈਡਲ ਅਤੇ ਸ਼ਾਟ ਪੁਟ ਈਵੈਂਟ ਵਿੱਚ ਗੋਲਡ ਮੈਡਲ, ਸ੍ਰੀਮਤੀ ਰੈਨੂੰ ਕੋਸ਼ਲ (ਲੈਕਚਰਾਰ ਸਰੀਰਿਕ ਸਿੱਖਿਆ, ਸ.ਸ.ਸ.ਸ. ਪੰਜੋਲਾ ਪਟਿਆਲਾ) ਨੇ 51 ਤੋਂ 60 ਸਾਲ ਉਮਰ ਵਰਗ ਦੀ 800 ਮੀਟਰ ਦੌੜ ਵਿੱਚ ਸਿਲਵਰ ਮੈਡਲ ਅਤੇ 3000 ਮੀਟਰ ਰੇਸ/ਵਾਕ ਵਿੱਚ ਸਿਲਵਰ ਮੈਡਲ ਹਾਸਲ ਕੀਤਾ। ਪਟਿਆਲਾ ਸ਼ਹਿਰੀ ਬਲਾਕ ਵਿੱਚ ਭਾਗ ਲੈਣ ਵਾਲੇ ਖਿਡਾਰੀ ਖੇਡਾਂ ਦੇ ਪ੍ਰਬੰਧ ਤੋਂ ਬਹੁਤ ਖੁਸ਼ ਸਨ। ਸ੍ਰੀ ਬਲਵਿੰਦਰ ਸਿੰਘ ਜੱਸਲ ਜੀ ਨੇ ਕਿਹਾ ਕਿ ਖੇਡਾ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਬਹੁਤ ਹੀ ਵਧੀਆ ਉਪਰਾਲਾ ਹੈ ਜੋ ਹਰ ਵਿਅਕਤੀ ਨੂੰ ਖੇਡਾਂ ਨਾਲ ਜੁੜਨ ਦਾ ਮੌਕਾ ਦਿੰਦੀਆਂ ਹਨ। ਇਸ ਮੌਕੇ ਤੇ ਸ੍ਰੀ ਮਨਪ੍ਰੀਤ ਸਿੰਘ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀ ਰਾਜਿੰਦਰ ਸਿੰਘ, ਸ੍ਰੀ ਰਜੇਸ਼ ਕੁਮਾਰ, ਸ੍ਰੀ ਇੰਦਰਜੀਤ ਸਿੰਘ ਅਤੇ ਹੋਰ ਕੋਚ ਸਾਹਿਬਾਨ ਮੋਜੂਦ ਸਨ।

Have something to say? Post your comment

 

More in Sports

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੀ ਪਹਿਲਵਾਨ ਲੜਕੀ ਹੇਜ਼ਲ ਕੌਰ ਨੇ ਨੈਸ਼ਨਲ ਪੱਧਰ 'ਤੇ ਮਹਿਲਾ ਕੁਸ਼ਤੀ ਚੈਪੀਅਨਸ਼ਿੱਪ ਵਿਚੋਂ ਕਾਂਸੀ ਦਾ ਮੈਡਲ ਜਿੱਤਿਆ

ਸੁਨਾਮ ਦੇ ਸਰਬਜੀਤ ਨੇ ਦੌੜ ਚ ਜਿਤਿਆ ਗੋਲਡ ਮੈਡਲ 

ਅੰਤਰਰਾਸ਼ਟਰੀ ਉਲੰਪਿਕ ਦਿਵਸ ਮੌਕੇ ਬੱਚਿਆਂ ਦੇ ਕਰਵਾਏ ਮੁਕਾਬਲੇ 

ਅੰਡਰ-19 ਮਹਿਲਾ ਕ੍ਰਿਕਟ ਹੁਸ਼ਿਆਰਪੁਰ ਨੇ ਰੋਪੜ ਨੂੰ 7 ਵਿਕਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ

ਜਲੰਧਰ ਤੋਂ ਲੰਡਨ: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

ਕੈਪਟਨ ਸੁਰਭੀ ਦੇ ਪ੍ਰਦਰਸ਼ਨ ਕਾਰਨ ਅੰਡਰ-19 ਕ੍ਰਿਕਟ ਟੀਮ ਨੇ ਹੁਸ਼ਿਆਰਪੁਰ ਵਿੱਚ ਕਪੂਰਥਲਾ ਟੀਮ ਨੂੰ 8 ਵਿਕਟਾਂ ਨਾਲ ਹਰਾਇਆ : ਡਾ. ਰਮਨ ਘਈ

ਐਸ ਡੀ ਐਮ ਖਰੜ ਨੇ ਨਵੇਂ ਬਣੇ ਖੇਡ ਮੈਦਾਨਾਂ ਅਤੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ

ਨੀਰਜ ਚੋਪੜਾ ਨੇ 90 ਮੀਟਰ ਤੋਂ ਦੂਰ ਜੈਵਲਿਨ ਸੁੱਟ ਬਣਾਇਆ ਨਵਾਂ ਰਿਕਾਰਡ

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਹਾਕੀ, ਕ੍ਰਿਕਟ ਅਤੇ ਕਬੱਡੀ ਵਾਂਗ ਭੰਗੜਾ ਲੀਗ ਦੀ ਹੋਵੇਗੀ ਸ਼ੁਰੂਆਤ : ਪੰਮੀ ਬਾਈ