Friday, September 19, 2025

Malwa

ਸੁਨਾਮ ਵਿਖੇ ਤਿੰਨ ਰੋਜ਼ਾ ਗ੍ਰੰਥੀ ਸਥਾਪਨਾ ਗੁਰਮਤਿ ਸਮਾਗਮ ਸੰਪੰਨ

September 04, 2024 05:02 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਗੁਰਦੁਆਰਾ ਬਾਬਾ ਨਾਮਦੇਵ  ਸਾਹਿਬ ਸੁਨਾਮ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗ੍ਰੰਥੀ ਸਥਾਪਨਾ ਦਿਵਸ ਸਬੰਧੀ ਚੱਲ ਰਹੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਬੁੱਧਵਾਰ ਨੂੰ ਸੰਪੰਨ ਹੋਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗ੍ਰੰਥੀ ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਨੇ ਦੱਸਿਆ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗ੍ਰੰਥੀ ਸਥਾਪਨਾ ਦਿਵਸ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਖਚੈਨ ਸਿੰਘ ਜੀ ਹਜੂਰੀ ਰਾਗੀ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਜੀ ਤਖਤ ਸ੍ਰੀ ਦਮਦਮਾ ਸਾਹਿਬ ਨੇ ਸੰਗਤਾਂ ਨੂੰ ਕਥਾ ਸੁਣਾਕੇ ਨਿਹਾਲ ਕੀਤਾ। ਸਮਾਗਮ ਦੀ ਅਰਦਾਸ ਭਾਈ ਗੁਰਜੰਟ  ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਜਥੇਦਾਰ ਤੇਜਾ ਸਿੰਘ ਕਮਾਲਪੁਰ, ਅਮਨਬੀਰ ਸਿੰਘ ਚੈਰੀ, ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ, ਡੀਐਸਪੀ ਦੀਪਇੰਦਰਪਾਲ ਸਿੰਘ ਜੇਜੀ ਸਮੇਤ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਹਾਜ਼ਰੀ ਭਰੀ। ਸ਼ਹਿਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ ਗਿਆ। ਅਖੀਰ ਵਿੱਚ ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਟੇਜ ਦੀ ਕਾਰਵਾਈ ਮਾਸਟਰ ਕੁਲਵਿੰਦਰ ਸਿੰਘ ਮੋਹਲ ਨੇ ਨਿਭਾਈ, ਲਾਲ ਸਿੰਘ ਜੱਸਲ, ਤੇ ਤਰਲੋਚਨ ਸਿੰਘ ਮੋਹਲ, ਸਭਾ ਦੇ ਸਰਕਲ ਪ੍ਰਧਾਨ ਅਵਤਾਰ ਸਿੰਘ, ਸਵਰਨ ਸਿੰਘ, ਕੁਲਦੀਪ ਸਿੰਘ,ਸਤਨਾਮ ਸਿੰਘ, ਬੀਬੀ ਗੁਰਪ੍ਰੀਤ ਕੌਰ ਖਾਲਸਾ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸੁਖਚੈਨ ਸਿੰਘ ਮੌਜੋਵਾਲ ਆਦਿ ਹਾਜ਼ਰ ਸਨ।

Have something to say? Post your comment

 

More in Malwa

ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਪਟਵਾਰੀਆਂ ਅਤੇ ਨੰਬਰਦਾਰਾਂ ਨਾਲ ਕੀਤੀਆਂ ਮੀਟਿੰਗਾਂ

ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨਗੀ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ