Friday, November 21, 2025

Chandigarh

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

September 04, 2024 06:37 PM
SehajTimes

ਚੰਡੀਗੜ੍ਹ :ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਵਿਸ਼ੇਸ਼ ਪਹਿਲ ਨਾਲ ਸੂਬੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੇਖਣ ਅਤੇ ਵਿਧਾਨ ਸਭਾ ‘ਚ ਹੁੰਦੇ ਵਿਧਾਨਕ ਕੰਮ ਕਾਜ ਦੇ ਗਵਾਹ ਬਨਣ ਦਾ ਮੌਕਾ ਮਿਲਿਆ ਹੈ। ਇਸ ਪਹਿਲਕਦਮੀ ਨਾਲ ਪੰਜਾਬ ਵਿਧਾਨ ਸਭਾ, ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣ ਗਈ ਹੈ।

ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਸੱਤਵੇਂ ਸੈਸ਼ਨ ਦੇ ਅੱਜ ਆਖਰੀ ਦਿਨ ਪੰਜਾਬ ਦੇ 11 ਸਕੂਲਾਂ ਦੇ 290 ਵਿਦਿਆਰਥੀ ਅਤੇ 24 ਅਧਿਆਪਕਾਂ ਨੇ ਸਦਨ ਦੀਆਂ ਵਿਧਾਨਕ ਕਾਰਵਾਈਆਂ ਨੂੰ ਵੇਖਿਆ। ਵਿਦਿਆਰਥੀਆਂ ਨੇ ਜਿੱਥੇ ਦਰਸ਼ਕ ਵਜੋਂ ਸੂਬੇ ਦੀ ਵਿਧਾਨਕ ਪ੍ਰਣਾਲੀ ਨੂੰ ਜਾਣਿਆ ਤੇ ਵੇਖਿਆ, ਉੱਥੇ ਹੀ ਸੱਤਾ ਧਿਰ ਅਤੇ ਵਿਰੋਧੀ ਧਿਰ ਦੋਵਾਂ ਦੇ ਰਾਜਨੀਤਿਕ ਨੇਤਾਵਾਂ ਦੀ ਕਾਰਗੁਜ਼ਾਰੀ ਸਾਕਾਰ ਰੂਪ ‘ਚ ਵੇਖੀ।

ਇਸ ਮੌਕੇ ਸ. ਸੰਧਵਾਂ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਅੱਜ ਦੇ ਵਿਦਿਆਰਥੀ, ਕੱਲ੍ਹ ਦੇ ਸਫਲ ਨੇਤਾ ਬਣਨਗੇ। ਉਨ੍ਹਾਂ ਕਿਹਾ ਕਿ ਕਿਹਾ ਕਿ ਵਿਦਿਆਰਥੀ ਮਿਹਨਤ ਕਰਕੇ, ਆਪੋ-ਆਪਣੇ ਟੀਚਿਆਂ ਨੂੰ ਪ੍ਰਾਪਤ ਕਰਕੇ, ਸਮਾਜ ਤੇ ਸੂਬੇ ਦੀ ਭਲਾਈ ਲਈ ਨਿੱਗਰ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਉਹ ਸਫਲ ਵਿਅਕਤੀ ਬਣ ਜਾਣਗੇ, ਉੱਥੇ ਹੀ ਆਪਣੇ ਮਾਤਾ-ਪਿਤਾ ਦਾ ਨਾਮ ਵੀ ਚਮਕਾਉਣਗੇ। ਸ. ਸੰਧਵਾਂ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ। ਇੱਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੇਖਣ ਦੇ ਮੌਕੇ ਭਵਿੱਖ ‘ਚ ਵੀ ਮਿਲਣਗੇ।

ਜ਼ਿਕਰਯੋਗ ਹੈ ਕਿ ਇਸ ਮੌਕੇ ਸੰਤ ਕਰਮ ਸਿੰਘ ਅਕੈਡਮੀ ਰੂਪਨਗਰ, ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਆਰ ਸੈਕੰਡਰੀ ਪਬਲਿਕ ਸਕੂਲ ਹੁਸ਼ਿਆਰਪੁਰ, ਜ਼ਿਲ੍ਹਾ ਫਰੀਦਕੋਟ ਦੇ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ, ਸਰਕਾਰੀ ਹਾਈ ਸਕੂਲ ਢਿੱਲਵਾਂ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੈਤੋਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ, ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ ਅਤੇ ਬਲਬੀਰ ਸਕੂਲ ਆਫ ਐਮੀਨੈਂਸ ਫਰੀਦਕੋਟ ਆਦਿ ਦੇ ਵਿਦਿਆਰਥੀਆਂ ਨੇ ਵਿਧਾਨ ਸਭਾ ਦੀ ਕਾਰਵਾਈ ਵੇਖੀ।

Have something to say? Post your comment

 

More in Chandigarh

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਮੁੱਖ ਸਕੱਤਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿਆਰੀਆਂ ਮੁਕੰਮਲ

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ : ਮੁੱਖ ਸਕੱਤਰ

ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਲਈ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਨੂੰ ਪੂਰੇ ਸਮਰਥਨ ਅਤੇ ਸਹਿਯੋਗ ਦਾ ਦਿੱਤਾ ਭਰੋਸਾ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

‘ਯੁੱਧ ਨਸ਼ਿਆਂ ਵਿਰੁੱਧ’: 264ਵੇਂ ਦਿਨ, ਪੰਜਾਬ ਪੁਲਿਸ ਨੇ 60 ਨਸ਼ਾ ਤਸਕਰਾਂ ਨੂੰ 750 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ