Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

September 04, 2024 08:13 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ ਗਏ। ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਕੁਲਦੀਪ ਸਿੰਘ ਨੇ ਜੰਮੂ ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹਾਦਰ ਸਪੂਤ ਦੀ ਮਹਾਨ ਕੁਰਬਾਨੀ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਮਰ-ਮਿਟਣ ਲਈ ਪ੍ਰੇਰਿਤ ਕਰਦੀ ਰਹੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਵਚਨਬੱਧ ਹੈ ਜਿਨ੍ਹਾਂ ਨੇ ਮਾਤ-ਭੂਮੀ ਦੀ ਖਾਤਰ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਹਰੇਕ ਕਿਸਮ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਤਾਂ ਕਿ ਹਥਿਆਰਬੰਦ ਸੈਨਾਵਾਂ, ਨੀਮ ਫੌਜ ਬਲਾਂ ਅਤੇ ਪੁਲਿਸ ਦੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਜਿੱਥੇ ਪੀੜਤ ਪਰਿਵਾਰ ਨੂੰ ਮਦਦ ਮਿਲੇਗੀ, ਉਥੇ ਹੀ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋਵੇਗਾ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ