Monday, November 03, 2025

Malwa

ਖੇਤੀਬਾੜੀ ਵਿਭਾਗ ਐਨ.ਜੀ.ਟੀ. ਦੇ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਕਰ ਰਿਹਾ ਜਾਗਰੂਕ

September 05, 2024 02:08 PM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਾਉਣੀ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਸਿਫਰ ਕਰਨ ਲਈ ਸਟੇਟ ਪੱਧਰ ’ਤੇ ਬਣਾਏ ਗਏ ਐਕਸ਼ਨ ਪਲਾਨ ਨੂੰ ਜ਼ਿਲ੍ਹੇ ’ਚ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਰਿਹਾ ਹੈ ਅਤੇ ਐਕਟੀਵਿਟੀ ਕੈਲੰਡਰ ਅਨੁਸਾਰ ਹਰੇਕ ਜ਼ਰੂਰੀ ਕਦਮ ਚੁੱਕਿਆ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਐਨ.ਜੀ.ਟੀ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਿਆਰ ਐਕਸ਼ਨ ਪਲਾਨ ਮੁਤਾਬਿਕ ਵਾਲ ਪੇਂਟਿੰਗਜ਼, ਆਸ਼ਾ ਵਰਕਰ, ਨੁੱਕੜ ਨਾਟਕਾਂ, ਮੋਬਾਇਲ ਵੈਨਾਂ ਅਤੇ ਸਕੂਲੀ ਬੱਚਿਆਂ ਦੇ ਸਹਿਯੋਗ ਨਾਲ ਪਿੰਡ ਪੱਧਰ ਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਬਲਾਕ ਪਟਿਆਲਾ ਦੇ ਪਿੰਡ ਧਬਲਾਨ, ਲੰਗ, ਹਰਦਾਸਪੁਰ, ਅਮਾਮਪੁਰਾ ਅਤੇ ਸੈਂਸਰਵਾਲ ਅਤੇ ਬਲਾਕ ਘਨੌਰ ਵੱਲੋਂ ਪਿੰਡ ਸੋਗਲਪੁਰ, ਰਾਮਪੁਰ, ਸਰਾਲਾ ਕਲਾਂ ਵਿਖੇ ਅਤੇ ਬਲਾਕ ਨਾਭਾ ਵੱਲੋਂ ਪਿੰਡ ਦਿੱਤੂਪੁਰ, ਕਿਸ਼ਨਗੜ੍ਹ ਵਿਖੇ ਅਤੇ ਬਲਾਕ ਭੂਨਰਹੇੜੀ ਵੱਲੋਂ ਰੌਸ਼ਨਪੁਰ ਝੁੰਗੀਆਂ ਵਿਖੇ ਕਿਸਾਨਾਂ ਨੂੰ ਪਰਾਲੀ ਰਾਹੀਂ ਜ਼ਮੀਨੀ ਜੈਵਿਕ ਕਾਰਬਨ ਵਧਾਉਣ ਲਈ ਅਤੇ ਇਸ ਤੋਂ ਤਿਆਰ ਹੋਣ ਵਾਲੀਆਂ ਵਸਤੂਆਂ ਸਬੰਧੀ ਡਾ. ਪਰਮਜੀਤ ਕੌਰ, ਡਾ. ਅਜੈਪਾਲ ਸਿੰਘ ਬਰਾੜ ਅਤੇ ਡਾ. ਜਸਪਿੰਦਰ ਕੌਰ, ਡਾ. ਜਸਪ੍ਰੀਤ ਸਿੰਘ ਢਿੱਲੋਂ, ਡਾ. ਵਿਮਲਪ੍ਰੀਤ ਸਿੰਘ, ਡਾ. ਰਸ਼ਪਿੰਦਰ ਸਿੰਘ, ਏ.ਈ.ਓ ਮਨਪ੍ਰੀਤ ਸਿੰਘ, ਸੰਜੀਵ ਕੁਮਾਰ ਵੱਲੋਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।
  ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਕਿਸਾਨਾਂ ਨੂੰ ਜ਼ਿਲ੍ਹੇ ਵਿਚ ਉਪਲਬੱਧ ਮਸ਼ੀਨਾਂ ਪਿੰਡ ਪੱਧਰ ’ਤੇ ਉਪਲਬੱਧ ਕਰਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ ਅਤੇ ਪਰਾਲੀ ਵਾਲੇ ਖੇਤਾਂ ਵਿਚ ਸਿਉਂਕ, ਚੂਹੇ ਅਤੇ ਸੁੰਡੀ ਦੇ ਹਮਲੇ ਦੇ ਬਚਾਅ ਲਈ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਇਹਨਾਂ ਕੈਂਪਾਂ ਵਿਚ ਪਿੰਡਾਂ ਦੇ ਅਗਾਂਹਵਧੂ ਕਿਸਾਨ ਸਤਵੀਰ ਸਿੰਘ, ਸੁਰਜੀਤ ਸਿੰਘ, ਅੰਗਰੇਜ਼ ਸਿੰਘ, ਬਲਜਿੰਦਰ ਸਿੰਘ, ਜਗਮੇਲ ਸਿੰਘ, ਬਲਵਿੰਦਰ ਸਿੰਘ, ਮੇਵਾ ਸਿੰਘ, ਹਰਭਜਨ ਸਿੰਘ, ਕਰਨੈਲ ਸਿੰਘ, ਨਰਿੰਦਰ ਸਿੰਘ, ਭਾਗ ਸਿੰਘ, ਜੁਝਾਰ ਸਿੰਘ  ਅਤੇ ਗੁਰਧਿਆਨ ਸਿੰਘ ਸਮੇਤ ਲਗਭਗ 500 ਕਿਸਾਨਾਂ ਨੇ ਭਾਗ ਲਿਆ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ