Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਪੰਜਾਬੀ ਯੂਨੀਵਰਸਿਟੀ ਵਿੱਚ ਕਰਵਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

September 05, 2024 02:41 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿੱਚ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿੱਚ ਸਥਾਪਿਤ ਗੁਰੂ ਗੋਬਿੰਦ ਸਿੰਘ ਚੇਅਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ 'ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਵਿਸ਼ਵ ਸ਼ਾਂਤੀ' ਵਿਸ਼ੇ ਉੱਤੇ ਕਰਵਾਇਆ ਗਿਆ। ਸੈਮੀਨਾਰ ਦਾ ਪ੍ਰਧਾਨਗੀ ਭਾਸ਼ਣ ਚੇਅਰ ਦੇ ਪ੍ਰੋਫ਼ੈਸਰ ਇੰਚਾਰਜ ਡਾ. ਗੁਰਮੀਤ ਸਿੰਘ ਸਿੱਧੂ ਵੱਲੋਂ ਦਿੱਤਾ ਗਿਆ। ਉਨ੍ਹਾਂ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਜਿਹੜੀਆਂ ਕੌਮਾਂ ਸ਼ਹਾਦਤਾਂ ਨੂੰ ਸਬਰ, ਸੰਤੋਖ ਅਤੇ ਪਰਮਾਤਮਾ ਦੇ ਭਾਣੇ ਅਨੁਸਾਰ ਸਵੀਕਾਰ ਕਰਦੀਆਂ ਹਨ ਉਨ੍ਹਾਂ ਕੌਮਾਂ ਦੀਆਂ ਪੀੜ੍ਹੀਆਂ ਨੂੰ ਸਰਕਾਰਾਂ ਵਲੋਂ ਅੱਤਵਾਦੀ ਕਹਿਣਾ ਨੈਤਿਕ ਪੱਖੋਂ ਸਹੀ ਨਹੀਂ ਜਾਪਦਾ। ਸੈਮੀਨਾਰ ਦੀ ਸ਼ੁਰੂਆਤ ਯੂਨੀਵਰਸਿਟੀ ਧੁਨੀ ਨਾਲ ਹੋਈ ਜਿਸ ਉਪਰੰਤ ਮੰਚ ਸੰਚਾਲਕ ਡਾ. ਪਰਦੀਪ ਕੌਰ (ਰਿਸਰਚ ਐਸੋਸੀਏਟ) ਨੇ ਗੁਰੂ ਗੋਬਿੰਦ ਸਿੰਘ ਚੇਅਰ ਅਤੇ ਇਸ ਸੈਮੀਨਾਰ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੱਤੀ। ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਗੁਰਮੇਲ ਸਿੰਘ ਨੇ ਇਸ ਪ੍ਰਕਾਸ਼ ਪੁਰਬ ਦੀ ਮਹਾਨਤਾ ਬਿਆਨਦੇ ਹੋਏ ਉਸ ਸਮੇਂ ਦੀ ਸਥਿਤੀ ਅਤੇ ਅਨੁਭਵ ਬਾਰੇ ਵਿਚਾਰ ਸਾਂਝੇ ਕੀਤੇ। ਯੂਨੀਵਰਸਿਟੀ ਕਾਲਜ, ਮੀਰਾਂਪੁਰ ਤੋਂ ਡਾ. ਤੇਜਿੰਦਰ ਪਾਲ ਸਿੰਘ ਨੇ ਆਪਣੇ ਪੇਪਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਨਾਲ ਸੰਬੰਧਿਤ ਵਿਚਾਰ ਪੇਸ਼ ਕਰਦਿਆਂ ਦੱਸਿਆ ਕਿ ਗੁਰੂ ਸਾਹਿਬ ਦੀ ਬਾਣੀ ਹਨੇਰ ਰੂਪੀ ਮਨ ਵਿਚ ਚਾਨਣ ਪੈਦਾ ਕਰਦੀ ਹੈ। ਉਨ੍ਹਾਂ ਨੇ ਗੁਰਿਆਈ ਦੇ ਸਫਰ ਨੂੰ ਪੋਥੀ, ਸੰਪਾਦਨਾ ਅਤੇ ਅਖੀਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਿਆਈ ਸੌਂਪਣ ਬਾਰੇ ਸਰੋਤਾਂ ਦੇ ਹਵਾਲੇ ਨਾਲ ਆਪਣੇ ਵਿਚਾਰ ਸਾਂਝੇ ਕੀਤੇ। 
ਖਾਲਸਾ ਕਾਲਜ, ਪਟਿਆਲਾ ਤੋਂ ਡਾ. ਗੁਰਵੀਰ ਸਿੰਘ ਨੇ ਆਪਣੇ ਖੋਜ ਪਰਚੇ ਵਿਚ ਵਿਸ਼ਵ ਸ਼ਾਂਤੀ ਦੀ ਗੱਲ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵਿਭਿੰਨਤਾ ਨੂੰ ਮੰਨਣ ਅਤੇ ਬਰਾਬਰੀ ਦੇ ਸਿਧਾਂਤ ਨੂੰ ਅਪਨਾਉਣ ਬਾਰੇ ਜਾਣਕਾਰੀ ਦਿਤੀ। ਉਨ੍ਹਾਂ ਸਿੱਖ ਧਰਮ ਵਿਚ ਸੰਵਾਦ ਨੂੰ ਅਹਿਮ ਮੰਨਦੇ ਹੋਏ ਇੱਕ ਦੂਜੇ ਨਾਲ ਸਾਂਝ ਬਣਾਏ ਰਖਣ ਬਾਰੇ ਦਸਿਆ ਜੋ ਕਿ ਵਿਸ਼ਵ ਸ਼ਾਂਤੀ ਪੈਦਾ ਕਰਨ ਵਿਚ ਸਹਾਈ ਹੁੰਦਾ ਹੈ। 
ਸ. ਹਮੀਰ ਸਿੰਘ ਸੰਗਤੀਵਾਲਾ, ਤਹਿਸੀਲਦਾਰ ਨੇ ਇਸ ਮੌਕੇ ਬੋਲਦਿਆਂ ਗੁਰੂ ਗ੍ਰੰਥ ਸਾਹਿਬ ਦੇ ਹਵਾਲੇ ਨਾਲ ਧਾਰਮਿਕ ਅਨੁਭਵ ਅਤੇ ਸ਼ਾਂਤੀ ਦੇ ਪੱਖ ਤੋਂ ਵਿਚਾਰ ਪੇਸ਼ ਕੀਤੇ।  
 ਇਸ ਸੈਮੀਨਾਰ ਵਿਚ ਵਿਭਾਗ ਦੇ ਅਧਿਆਪਕ ਡਾ. ਤੇਜਿੰਦਰ ਕੌਰ ਧਾਲੀਵਾਲ, ਡਾ. ਰੁਪਿੰਦਰ ਕੌਰ ਅਤੇ ਵਿਭਾਗ ਦੇ ਖੋਜਾਰਥੀ ਅਤੇ ਵਿਦਿਆਰਥੀ ਸ਼ਾਮਿਲ ਹੋਏ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ