Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Sports

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ 5 ਸਤੰਬਰ ਤੋਂ 7 ਸਤੰਬਰ 2024 ਤਕ ਹੋਣਗੇ ਬਲਾਕ ਮੋਹਾਲੀ ਅਤੇ ਮਾਜਰੀ ਦੇ ਮੁਕਾਬਲੇ: ਜ਼ਿਲ੍ਹਾ ਖੇਡ ਅਫਸਰ

September 05, 2024 02:58 PM
SehajTimes

ਅੰਡਰ-14 ਸਾਲ ਤੋਂ 70 ਸਾਲ ਉਮਰ ਵਰਗ ਦੇ ਖਿਡਾਰੀ ਲੈ ਸਕਦੇ ਹਨ ਭਾਗ

ਬਾਰਸ਼ ਕਾਰਨ ਮੁਲਤਵੀ ਹੋਈਆਂ ਬਲਾਕ ਖਰੜ ਦੇ ਤੀਜੇ ਦਿਨ ਦੇ ਮੁਕਾਬਲੇ 10 ਸਤੰਬਰ ਨੂੰ

ਡੇਰਾਬੱਸੀ ਬਲਾਕ ਬਾਰੇ ਵੀ ਮਿਤੀ ਦਾ ਐਲਾਨ ਅਗਲੇ ਦਿਨਾਂ ਚ ਹੋਵੇਗਾ

ਮੋਹਾਲੀ : ਜ਼ਿਲ੍ਹੇ 'ਚ 2 ਸਤੰਬਰ ਤੋਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਲਗਾਤਾਰਤਾ ਵਿੱਚ ਕਲ੍ਹ 5 ਸਤੰਬਰ ਤੋਂ ਬਲਾਕ ਮੋਹਾਲੀ ਅਤੇ ਮਾਜਰੀ ਦੇ ਮੁਕਾਬਲੇ ਸ਼ੁਰੂ ਹੋ ਰਹੇ ਹਨ। ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਅਨੁਸਾਰ ਬਲਾਕ ਪੱਧਰ ‘ਤੇ ਐਥਲੈਟਿਕਸ, ਫੁੱਟਬਾਲ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ), ਖੋ-ਖੋ ਅਤੇ ਵਾਲੀਬਾਲ (ਸਮੈਸ਼ਿੰਗ ਅਤੇ ਸ਼ੂਟਿੰਗ)  ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਨ੍ਹਾਂ ਖਿਡਾਰੀਆਂ ਦੀ ਆਨ-ਲਾਈਨ ਰਜਿਸਟ੍ਰੇਸ਼ਨ ਨਹੀਂ ਹੋ ਸਕੀ, ਉਹ ਆਫ਼-ਲਾਈਨ ਰਜਿਸਟ੍ਰੇਸ਼ਨ ਮੌਕੇ ‘ਤੇ ਕਰਵਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਬਲਾਕ ਮੋਹਾਲੀ ਵਿਖੇ ਮਿਤੀ 05-09-2024 ਤੋਂ 07-09-2024 ਤਕ ਖੇਡ ਕੰਪਲੈਕਸ, ਸੈਕਟਰ 78 ਮੋਹਾਲੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲੇ ਹੋਣਗੇ, ਜਿਸ ਦੇ ਨੋਡਲ ਅਫਸਰ ਸ੍ਰੀ ਸੁਰਜੀਤ ਸਿੰਘ, ਫੁਟਬਾਲ ਕੋਚ (9216159599) ਲਾਏ ਗਏ ਹਨ।

ਬਲਾਕ ਮਾਜਰੀ ਵਿਖੇ ਮਿਤੀ 05-09-2024 ਤੋਂ 07-09-2024 ਤਕ ਸਪੋਰਟਸ ਸਟੇਡੀਅਮ ਸਿੰਘਪੁਰਾ ਰੋਡ ਕੁਰਾਲੀ ਅਤੇ ਖਾਲਸਾ ਸਕੂਲ ਕੁਰਾਲੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲੇ ਹੋਣਗੇ। ਜਿਸ ਦੇ ਨੋਡਲ ਅਫਸਰ ਸ੍ਰੀ ਗੁਰਜੀਤ ਸਿੰਘ, ਫੁਟਬਾਲ ਕੋਚ (9914083034) ਲਾਏ ਗਏ ਹਨ। ਇਨ੍ਹਾਂ ਖੇਡਾਂ ਵਿੱਚ ਫੁੱਟਬਾਲ, ਕਬੱਡੀ (ਨੈਸ਼ਨਲ ਸਟਾਈਲ ਤੇ ਸਰਕਲ  ਸਟਾਈਲ) ਤੇ  ਖੋ-ਖੋ 'ਚ ਅੰਡਰ -14, ਅੰਡਰ -17, ਅੰਡਰ-21, ਅੰਡਰ 21  ਤੋਂ 30, ਅੰਡਰ 31 ਤੋਂ 40 ਤਕ ਜਦਕਿ ਅਥਲੈਟਿਕਸ, ਵਾਲੀਬਾਲ (ਸਮੈਸ਼ਿੰਗ ਅਤੇ ਸ਼ੂਟਿੰਗ) 'ਚ ਅੰਡਰ -14, ਅੰਡਰ -17, ਅੰਡਰ -21, ਅੰਡਰ 21 ਤੋਂ 30, ਅੰਡਰ 31 ਤੋਂ 40, ਅੰਡਰ 41 ਤੋਂ 50, ਅੰਡਰ 51 ਤੋਂ 60, ਅੰਡਰ 61 ਤੋਂ 70 ਅਤੇ 70 ਤੋਂ ਉੱਪਰ, ਉਮਰ ਵਰਗ ਦੇ ਖਿਡਾਰੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅੱਜ ਬਾਰਸ਼ ਕਾਰਨ ਖਰੜ ਅਤੇ ਡੇਰਾਬੱਸੀ ਬਲਾਕ ਦੇ ਮੁਲਤਵੀ ਕੀਤੇ ਗਏ ਤੀਸਰੇ ਦਿਨ ਦੇ ਮੁਕਬਾਲਿਆਂ ਚੋਂ ਖਰੜ ਦੇ ਮੁਕਾਬਲੇ 10 ਸਤੰਬਰ ਨੂੰ ਕਰਵਾਏ ਜਾਣਗੇ ਜਦਕਿ ਡੇਰਾਬੱਸੀ ਬਲਾਕ ਦੀ ਮਿਤੀ ਬਾਰੇ ਵੀ ਜਲਦ ਐਲਾਨ ਕੀਤਾ ਜਾਵੇਗਾ।

 

 

Have something to say? Post your comment

 

More in Sports

28 ਸਾਲਾਂ ਬਾਅਦ ਪੰਜਾਬ ਨੂੰ ਯੂਥ ਵਾਲੀਬਾਲ ‘ਚ ਸੋਨਾ, ਸਾਂਸਦ ਔਜਲਾ ਨੇ ਜਤਾਇਆ ਮਾਣ ਤੇ ਕੀਤੀਆਂ ਅਹਿਮ ਮੰਗਾਂ

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ