Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਐਨ.ਓ.ਸੀ ਸਬੰਧੀ ਲਏ ਫ਼ੈਸਲੇ ਨੂੰ ਪੱਖਪਾਤੀ ਦੱਸਿਆ

September 05, 2024 04:49 PM
ਅਮਰਜੀਤ ਰਤਨ

ਐਸ ਏ ਐਸ ਨਗਰ : ਕਮੇਟੀ ਆਫ਼ ਰੈਜੀਡੈਂਸ ਵੈਲਫ਼ੇਅਰ ਐਸੋਸੀਏਸ਼ਨਜ਼ ਅਤੇ ਸੋਸਾਇਟੀਜ਼ (ਮੈਗਾ) ਮੁਹਾਲੀ ਦੇ ਪ੍ਰਧਾਨ ਰਾਜਵਿੰਦਰ ਸਿੰਘ, ਸਰਪਰਸਤ ਪਾਲ ਸਿੰਘ ਰੱਤੂ ਅਤੇ ਆਗੂਆਂ ਮਨੋਜ਼ ਸ਼ਰਮਾ, ਗੌਰਵ ਗੋਇਲ, ਭੁਪਿੰਦਰ ਸਿੰਘ ਸੈਣੀ, ਕੰਵਰ ਸਿੰਘ ਗਿੱਲ, ਦਲਜੀਤ ਸਿੰਘ ਸੈਣੀ, ਹਰਬੰਸ ਸਿੰਘ, ਅਮਰਜੀਤ ਸਿੰਘ, ਬੀ.ਆਰ ਕ੍ਰਿਸ਼ਨਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਰਜਿਸਟਰੀਆਂ ਕਰਵਾਉਣ ਅਤੇ ਹੋਰ ਵੱਖ-ਵੱਖ ਲਾਭ ਲੈਣ ਲਈ ਹਟਾਈ ਗਈ ਐਨ.ਓ.ਸੀ ਦੀ ਸ਼ਰਤ ਦਾ ਪਾਪਰਾ ਐਕਟ ਤੋਂ ਛੋਟ ਵਾਲੇ ਮੈਗਾ ਹਾਊਸਿੰਗ ਪ੍ਰਜੈਕਟਾਂ ਦੇ ਵਸਨੀਕਾਂ ਨੂੰ ਕੋਈ ਲਾਭ ਨਹੀਂ ਮਿਲੇਗਾ। ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਇਹ ਫੈਸਲਾ ਪਾਪਰਾ ਐਕਟ 1995 ਦੀ ਧਾਰਾ 20 ਦੀ ਉਪ-ਧਾਰਾ (4) ਵਿੱਚ ਸ਼ਾਮਿਲ ਕਰਕੇ ਲਿਆ ਗਿਆ ਹੈ ਜਦੋਂ ਕਿ ਮੈਗਾ ਹਾਊਸਿੰਗ ਪ੍ਰਜੈਕਟਾਂ ਨੂੰ ਪੰਜਾਬ ਸਰਕਾਰ ਨੇ ਬੜੇ ਲੰਮੇ ਸਮੇਂ ਤੋਂ ਪਾਪਰਾ ਤੋਂ ਛੋਟ ਦਿੱਤੀ ਹੋਈ ਹੈ ਇਸ ਕਰਕੇ ਇਨ੍ਹਾਂ ਮੈਗਾ ਪ੍ਰਜੈਕਟਾਂ ਦੇ ਵਸਨੀਕ ਇਸ ਐਨ. ਓ. ਸੀ ਵਾਲੀ ਛੋਟ ਤੋਂ ਵਾਂਝੇ ਰਹਿ ਜਾਣਗੇ ਜਦਕਿ ਨਾਜਾਇਜ਼ ਕਲੋਨੀਆਂ ਦੇ ਵਸਨੀਕ ਇਸ ਦਾ ਲਾਭ ਲੈ ਜਾਣਗੇ। ਉਨ੍ਹਾਂ ਕਿਹਾ ਕਿ ਪਾਪਰਾ ਐਕਟ ਤੋਂ ਛੋਟ ਮਿਲਣ ਕਾਰਨ ਬਿਲਡਰ ਐਨ. ਓ. ਸੀ ਜਾਰੀ ਕਰਨ ਸਮੇਂ ਵੱਖ-ਵੱਖ ਤਰੀਕਿਆਂ ਨਾਲ ਵਸਨੀਕਾਂ ਦੀ ਲੁੱਟ ਕਰ ਰਹੇ ਹਨ। ਇਸਦੇ ਨਾਲ ਹੀ ਬਿਲਡਰ, ਗਮਾਡਾ ਦੀਆਂ ਨੀਤੀਆਂ ਦੇ ਉਲਟ ਰਜਿਸਟਰੀਆਂ ਕਰਵਾਉਣ ਦੀ ਬਜਾਏ ਮੋਟੀਆਂ ਰਕਮਾਂ ਲੈ ਕੇ ਜਾਇਦਾਦਾਂ ਟਰਾਂਸਫਰ ਕਰ ਰਹੇ ਹਨ ਜਿਸ ਨਾਲ ਸਰਕਾਰ ਦੇ ਮਾਲੀਏ ਦਾ ਵੀ ਨੁਕਸਾਨ ਹੋ ਰਿਹਾ ਹੈ ਅਤੇ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਵੀ ਵੱਖ-ਵੱਖ ਸਮੇਂ ਤੇ ਨਜਾਇਜ਼ ਕਲੋਨੀਆਂ ਨੂੰ ਮਾਨਤਾ ਦਿੰਦੀਆਂ ਰਹੀਆਂ ਹਨ ਅਤੇ ਨਾਜਾਇਜ਼ ਕਲੋਨੀਆਂ ਦੀ ਉਸਾਰੀ ਦਾ ਕੰਮ ਲਗਾਤਾਰ ਜਾਰੀ ਹੈ। ਉਹਨਾਂ ਕਿਹਾ ਕਿ ਜੇਕਰ ਨਜਾਇਜ਼ ਕਲੋਨੀਆਂ ਨੂੰ ਇਸੇ ਤਰ੍ਹਾਂ ਲਾਭ ਦਿੱਤੇ ਜਾਂਦੇ ਰਹੇ ਤਾਂ ਆਉਣ ਵਾਲੇ ਸਮੇਂ ਵਿੱਚ ਨਜਾਇਜ਼ ਕਲੋਨੀਆਂ ਉਸਾਰਨ ਵਾਲੇ ਬਿਲਡਰ ਹੋਰ ਉਤਸ਼ਾਹਿਤ ਹੋਣਗੇ ਅਤੇ ਲੋਕਾਂ ਦੀ ਲੁੱਟ ਜਾਰੀ ਰਹੇਗੀ। ਉਨ੍ਹਾਂ ਮੰਗ ਕੀਤੀ ਕਿ ਇਸ ਸਬੰਧੀ ਸਖ਼ਤ ਕਾਨੂੰਨ ਬਣਾਇਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਨਜਾਇਜ਼ ਕਲੋਨੀਆਂ ਵਿੱਚ  ਉਸਾਰੀਆਂ ਨੂੰ ਰੋਕਿਆ ਜਾ ਸਕੇ। ਇਸਦੇ ਨਾਲ ਹੀ ਨਜਾਇਜ਼ ਕਲੋਨੀਆਂ ਦੀ ਉਸਾਰੀ ਨੂੰ ਸ਼ੁਰੂ ਵਿੱਚ ਹੀ ਰੋਕਣ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਿੰਮੇਵਾਰੀ ਤਹਿ ਹੋਣੀ ਚਾਹੀਦੀ ਹੈ ਅਤੇ ਜਿਸ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਦੇ ਸਮੇਂ ਵਿੱਚ ਨਜਾਇਜ਼ ਕਲੋਨੀ ਉਸਾਰੀ ਹੋਵੇ ਤਾਂ ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖਤ ਵਿਭਾਗੀ ਕਾਰਵਾਈ ਹੋਣੀ ਅਤਿ ਜਰੂਰੀ ਹੈ। ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਮੈਗਾ ਹਾਊਸਿੰਗ ਪ੍ਰਜੈਕਟਾਂ ਦੇ ਬਿਲਡਰਾਂ ਨੂੰ ਪਾਪਰਾ ਐਕਟ ਤੋਂ ਦਿੱਤੀ ਗਈ ਛੋਟ ਨੂੰ ਰੱਦ ਕੀਤਾ ਜਾਵੇ ਤਾਂ ਕਿ ਇਨ੍ਹਾਂ ਜਾਇਜ਼ ਪ੍ਰਜੈਕਟਾਂ ਦੇ ਵਸਨੀਕਾਂ ਨੂੰ ਵੀ ਐਨ.ਓ.ਸੀ ਵਾਲੀ ਸ਼ਰਤ ਦਾ ਲਾਭ ਮਿਲ ਸਕੇ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ