Monday, June 16, 2025

Chandigarh

ਹਸਪਤਾਲਾਂ ਵਿੱਚ ਕਿਸੇ ਵਾਰਦਾਤ ਨੂੰ ਵਾਪਰਨ ਤੋਂ ਰੋਕਣ ਲਈ ਪੁਲੀਸ ਹੋਈ ਚੌਕਸ ਐਸ ਐਸ ਪੀ ਨੇ ਹਸਪਤਾਲਾਂ ਦਾ ਦੌਰਾ ਕਰ ਕੇ ਕੀਤੀ ਸੁਰਖਿਆ ਵਿਵਸਥਾ ਦੀ ਜਾਂਚ

September 05, 2024 05:01 PM
SehajTimes

ਐਸ ਏ ਐਸ ਨਗਰ : ਬੀਤੇ ਦਿਨੀਂ ਕੋਲਕਾਤਾ ਦੇ ਇੱਕ ਹਸਪਤਾਲ ਵਿੱਚ ਇੱਕ ਸਿਖਾਂਦਰੂ ਡਾਕਟਰ ਨਾਲ ਹੋਈ ਬਲਾਤਕਾਰ ਅਤੇ ਕਤਲ ਦੀ ਵਾਰਦਾਤ ਤੋਂ ਬਾਅਦ ਜਿਲ੍ਹਾ ਮੁਹਾਲੀ ਦੀ ਪੁਲੀਸ ਵਲੋਂ ਹਸਪਤਾਲਾਂ ਵਿੱਚ ਅਜਿਹੀ ਕਿਸੇ ਵਾਰਦਾਤ ਨੂੰ ਵਾਪਰਨ ਤੋਂ ਰੋਕਣ ਲਈ ਅਗਾਉਂ ਕਾਰਵਾਈ ਆਰੰਭ ਦਿੱਤੀ ਹੈ। ਇਸਦੇ ਤਹਿਤ ਜਿਲ੍ਹੇ ਦੇ ਐਸ ਐਸ ਪੀ ਸ੍ਰੀ ਦੀਪਕ ਪਾਰਿਕ ਵਲੋਂ ਸ਼ਹਿਰ ਵਿਚਲੇ ਵੱਖ ਵੱਖ ਹਸਪਤਾਲਾਂ ਦਾ ਦੌਰਾ ਕਰਕੇ ਉੱਥੇ ਸੁਰੱਖਿਆ ਵਿਵਸਥਾ ਦੀ ਜਾਂਚ ਕੀਤੀ ਗਈ ਅਤੇ ਹਸਪਤਾਲਾਂ ਦੀ ਸੁਰਖਿਆ ਟੀਮ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਹਿਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਉਹਨਾਂ ਵਲੋਂ ਹਸਪਤਾਲਾਂ ਦੇ ਸੀ ਸੀਟੀ ਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਗਈ ਅਤੇ ਸੁਰਖਿਆ ਵਿਵਸਥਾ ਦੀਆਂ ਖਾਮੀਆਂ ਨੂੰ ਦੂਰ ਕਰਨ ਲਈ ਤੁਰੰਤ ਕਾਰਵਾਈ ਬਾਰੇ ਕਿਹਾ ਗਿਆ। ਸਥਾਨਕ ਫੋਰਟਿਸ ਹਸਪਤਾਲ ਵਿੱਚ ਪਹੁੰਚੇ ਐਸ ਐਸ ਪੀ ਨੇ ਦੱਸਿਆ ਕਿ ਪੁਲੀਸ ਵਲੋਂ ਹਸਪਤਾਲਾਂ ਵਿੱਚ ਕੰਮ ਕਰਦੇ ਸਟਾਫ ਅਤੇ ਉੱਥੇ ਆਉਣ ਵਾਲੇ ਲੋਕਾਂ ਦੀ ਸੁਰਖਿਆ ਵਿਵਸਥਾ ਨੂੰ ਮੁੱਖ ਰੱਖਦਿਆਂ ਵੱਖ ਵੱਖ ਹਸਪਤਾਲਾਂ ਦੀ ਸੁਰੱਖਿਆ ਵਿਵਸਥਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੁਰਖਿਆ ਸਟਾਫ ਨੂੰ ਸੁਰਖਿਆ ਵਿਵਸਥਾ ਦੀਆਂ ਖਾਮੀਆਂ ਦੂਰ ਕਰਨ ਲਈ ਕਿਹਾ ਗਿਆ ਹੈ। ਉਹਨਾਂ ਕਿਹਾ ਕਿ ਭਾਵੇਂ ਇਸ ਕਾਰਵਾਈ ਦਾ ਕੋਲਕਾਤਾ ਵਿਖੇ ਸਿਖਾਂਦਰੂ ਡਾਕਟਰ ਦੇ ਕਤਲ ਅਤੇ ਬਲਾਤਕਾਰ ਦੀ ਵਾਰਦਾਤ ਨਾਲ ਕੋਈ ਸੰਬੰਧ ਨਹੀਂ ਹੈ ਪਰੰਤੂ ਪੁਲੀਸ ਵਲੋਂ ਇੱਥੇ ਅਜਿਹੀ ਕਿਸੇ ਵਾਰਦਾਤ ਨੂੰ ਵਾਪਰਨ ਤੋਂ ਰੋਕਣ ਲਈ ਅਗਾਉਂ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਡੀ ਐਸ ਪੀ ਸਿਟੀ 2 ਸ੍ਰ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਜਿਲ੍ਹਾ ਪੁਲੀਸ ਕਪਤਾਨ ਦੀਆਂ ਹਿਦਾਇਤਾਂ ਤੇ ਪੁਲੀਸ ਵਲੋਂ ਹਸਪਤਾਲਾਂ ਦੀ ਸੁਰਖਿਆ ਵਿਵਸਥਾ ਦੀ ਜਾਂਚ ਦੇ ਨਾਲ ਨਾਲ ਹਸਪਤਾਲਾਂ ਨੇੜੇ ਪੁਲੀਸ ਗਸ਼ਤ ਵੀ ਵਧਾਈ ਜਾ ਰਹੀ ਹੈ। 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ