Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜਾਇਦਾਦਾਂ ਦੀ ਨਿਲਾਮੀ ਕਰਕੇ ਕਰੋੜਾਂ ਅਰਬਾਂ ਕਮਾਉਣ ਵਾਲਾ ਗਮਾਡਾ ਮੀਟ ਮੱਛੀ ਮਾਰਕੀਟ ਦਾ ਵੀ ਕਰੇ ਪ੍ਰਬੰਧ : ਕੁਲਜੀਤ ਸਿੰਘ ਬੇਦੀ

September 05, 2024 05:37 PM
ਅਮਰਜੀਤ ਰਤਨ

ਐਸ ਏ ਐਸ ਨਗਰ : ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਮੁਹਾਲੀ ਵਿੱਚ ਮੀਟ ਅਤੇ ਮੱਛੀ ਮਾਰਕੀਟ ਵਾਸਤੇ ਥਾਂ ਅਲਾਟ ਕਰਨ ਦੀ ਮੰਗ ਕੀਤੀ ਹੈ। ਆਪਣੇ ਪੱਤਰ ਵਿੱਚ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਵੱਖ-ਵੱਖ ਜਾਇਦਾਦਾਂ ਦੀ ਨਿਲਾਮੀ ਕਰਕੇ ਅਤੇ ਨਵੇਂ ਸੈਕਟਰ ਕੱਟ ਕੇ ਗਮਾਡਾ ਵੱਲੋਂ ਅਰਬਾਂ ਰੁਪਏ ਦੀ ਕਮਾਈ ਕੀਤੀ ਜਾਂਦੀ ਹੈ ਪਰ ਪੂਰੇ ਮੁਹਾਲੀ ਵਿੱਚ ਮੀਟ ਅਤੇ ਮੱਛੀ ਮਾਰਕੀਟ ਵਾਸਤੇ ਕੋਈ ਪ੍ਰਾਵਧਾਨ ਤਕ ਨਹੀਂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਕਾਰਨ ਸ਼ਹਿਰ ਦੀ ਹੱਦ ਵਿੱਚ ਅਤੇ ਨਾਲ ਲੱਗਦੇ ਪਿੰਡਾਂ (ਪਿੰਡ ਮੁਹਾਲੀ, ਸ਼ਾਹੀ ਮਾਜਰਾ, ਮਦਨਪੁਰ, ਕੁੰਭੜਾ, ਸੋਹਾਣਾ) ਅਤੇ  ਮੁਹਾਲੀ ਦੀਆਂ ਕਲੋਨੀਆਂ ਵਿੱਚ ਵੱਖ-ਵੱਖ ਥਾਵਾਂ ਤੇ ਅਣਅਧਿਕਾਰਤ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਹਨ ਜਿੱਥੇ ਗੰਦਗੀ ਪੈਦਾ ਹੁੰਦੀ ਹੈ ਬਦਬੋ ਆਉਂਦੀ ਹੈ ਅਤੇ ਨੇੜੇ ਰਹਿੰਦੇ ਲੋਕਾਂ ਦਾ ਜੀਣਾ ਹਰਾਮ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਇਹਨਾਂ ਦੁਕਾਨਾਂ ਵਿੱਚ ਬਿਨਾਂ ਕਿਸੇ ਜਾਂਚ ਦੇ ਮੀਟ ਅਤੇ ਮੱਛੀ ਵੇਚੀ ਜਾਂਦੀ ਹੈ ਜੋ ਕਿ ਲੋਕਾਂ ਦੀ ਸਿਹਤ ਵਾਸਤੇ ਹਾਨੀਕਾਰਕ ਵੀ ਹੋ ਸਕਦੀ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੀ ਇਸ ਸਬੰਧੀ ਕੋਈ ਲਾਈਸੈਂਸ ਜਾਰੀ ਨਹੀਂ ਕਰਦਾ ਅਤੇ ਨਾ ਹੀ ਇਹਨਾਂ ਦੀ ਕੋਈ ਜਾਂਚ ਹੁੰਦੀ ਹੈ।ਪੱਤਰ ਵਿੱਚ ਉਹਨਾਂ ਮੰਗ ਕੀਤੀ ਹੈ ਕਿ ਮੁਹਾਲੀ ਵਿੱਚ ਇਹ ਵੱਖ-ਵੱਖ ਥਾਵਾਂ ਤੇ ਬੈਠੇ ਮੀਟ ਅਤੇ ਮੱਛੀ ਵੇਚਣ ਵਾਲੇ ਲੋਕਾਂ ਦਾ ਸਰਵੇ ਕਰਵਾ ਕੇ ਇਹਨਾਂ ਵਾਸਤੇ ਮੀਟ ਮੱਛੀ ਮਾਰਕੀਟ ਵਾਸਤੇ ਥਾਂ ਰਾਖਵੀਂ ਕੀਤੀ ਜਾਵੇ ਅਤੇ ਇਹਨਾਂ ਨੂੰ ਘੱਟ ਕੀਮਤਾਂ ਉੱਤੇ ਦੁਕਾਨਾਂ ਬਣਾ ਕੇ ਦਿੱਤੀਆਂ ਜਾਣ ਤਾਂ ਜੋ ਇਹਨਾਂ ਦਾ ਵੀ ਨੁਕਸਾਨ ਨਾ ਹੋਵੇ ਅਤੇ ਲੋਕਾਂ ਨੂੰ ਵੀ ਇਹਨਾਂ ਕਾਰਨ ਕੋਈ ਪਰੇਸ਼ਾਨੀ ਨਾ ਆਵੇ।ਇਸਦੇ ਨਾਲ ਹੀ ਉਹਨਾਂ ਸਿਵਿਲ ਸਰਜਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਮੀਟ ਮੱਛੀ ਵੇਚਣ ਵਾਲਿਆਂ ਦੇ ਲਾਈਸੈਂਸ ਬਣਾਏ ਜਾਣ ਇਹਨਾਂ ਦੀ ਸਮੇਂ ਸਮੇਂ ਸਿਰ ਜਾਂਚ ਕੀਤੀ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਣ ਅਤੇ ਦੁਕਾਨਾਂ ਬੰਦ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ। ਉਹਨਾਂ ਕਿਹਾ ਕਿ ਬਿਨਾਂ ਜਾਂਚ ਕੀਤੇ ਮੀਟ ਮੱਛੀ ਸਿਹਤ ਲਈ ਹਾਨੀਕਾਰਕ ਹੋਣ ਦੇ ਨਾਲ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੀ ਇਹਨਾਂ ਕਰਕੇ ਫੈਲਦੀਆਂ ਹਨ ਅਤੇ ਇਸ ਤੋਂ ਬਚਾ ਲਈ ਸਿਹਤ ਵਿਭਾਗ ਨੂੰ ਫੌਰੀ ਤੌਰ ਤੇ ਕਾਰਵਾਈ ਕਰਨੀ ਚਾਹੀਦੀ ਹੈ। 

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ