Saturday, November 01, 2025

Chandigarh

ਜਮਹੂਰੀ ਕਿਸਾਨ ਸਭਾ ਡੀ ਏ ਪੀ ਖ਼ਾਦ ਦਾ ਘਪਲਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਮੰਗੀ

September 05, 2024 05:44 PM
ਅਮਰਜੀਤ ਰਤਨ

ਚੰਡੀਗੜ੍ਹ : ਜਮਹੂਰੀ ਕਿਸਾਨ ਸਭਾ ਪੰਜਾਬ ਨੇ ਮੰਗ ਕੀਤੀ ਹੈ ਕਿ ਡੀ ਏ ਪੀ ਖਾਦ ਦਾ ਘਪਲਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸੈਲਰਾਂ, ਸਟੋਰਾਂ ਵਿੱਚੋਂ ਝੋਨਾ ਚੁਕਵਾਇਆ ਜਾਵੇ। ਸਭਾ ਦੇ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ ਸਭਾ ਦੀ ਸੂਬਾਈ ਮੀਟਿੰਗ ਦੌਰਾਨ ਪੰਜਾਬ ਦੇ ਕਿਰਤੀ ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਗਈ ਸਫਲ ਰੈਲੀ ਤੇ ਖੁਸ਼ੀ ਜਾਹਿਰ ਕਰਦਿਆਂ ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਬਹੁਤ ਲੰਮੇ ਸਮੇਂ ਬਾਅਦ ਕਿਸਾਨਾਂ ਨੇ ਪੰਜਾਬ ਦੀ ਰਾਜਧਾਨੀ ਦੇ ਅੰਦਰ ਜਾ ਕਿ ਕੋਈ ਐਕਸ਼ਨ ਕੀਤਾ ਹੈ, ਜਿਸ ਤੋਂ ਕਿਸਾਨਾਂ, ਮਜ਼ਦੂਰਾਂ ਦੀ ਜਥੇਬੰਦ ਤਾਕਤ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਨੂੰ ਆਉਣ ਵਾਲੇ ਝੋਨੇ ਦੀ ਫਸਲ ਦੀ ਖਰੀਦ ਦੀ ਹੁਣ ਤੋਂ ਹੀ ਤਿਆਰੀ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪਹਿਲਾਂ ਹੀ ਸ਼ੈਲਰਾਂ ਤੇ ਪੰਜਾਬ ਦੇ ਸਟੋਰਾਂ ਵਿੱਚ ਪਏ ਝੋਨੇ ਨੂੰ ਚੁੱਕਵਾ ਕੇ ਇਹਨਾਂ ਥਾਵਾ ਨੂੰ ਖਾਲੀ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇ ਸਰਕਾਰ ਨੇ ਜਲਦੀ ਕੋਈ ਐਕਸ਼ਨ ਨਾ ਲਿਆ ਤਾਂ 25 ਸਤੰਬਰ ਨੂੰ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਮੰਤਰੀ ਲਾਲ ਚੰਦ  ਕਟਾਰੂਚੱਕ ਦੇ ਘਰ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ 30 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਵਿਚਲੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।ਉਹਨਾਂ ਮੰਗ ਕੀਤੀ ਕਿ ਡੀ ਏ ਪੀ ਖਾਦ ਵਿੱਚ ਹੋਏ ਘਪਲੇ ਦੀ ਜਾਂਚ ਵੱਡੇ ਪੱਧਰ ਤੇ ਕੀਤੀ ਜਾਵੇ, ਕਿਉਂਕਿ ਇਸ ਘਪਲੇ ਵਿੱਚ ਵੱਡੇ ਰਾਜਸੀ ਤੇ ਉੱਚ ਅਧਿਕਾਰੀਆਂ ਦੀ ਮਿਲੀ ਭੁਗਤ ਹੈ। ਉਹਨਾਂ ਕਿਹਾ ਕਿ ਘਟੀਆ ਖਾਦ ਦੀ ਸਪਲਾਈ ਕਰਕੇ ਦੇਸ਼ ਦੇ ਕਿਸਾਨਾਂ ਨਾਲ ਜਿੱਥੇ ਧੋਖਾ ਕੀਤਾ ਗਿਆ ਹੈ, ਉੱਥੇ ਉਹਨਾਂ ਦੀ ਆਰਥਿਕ ਤੇ ਮਾਨਸਿਕ ਲੁੱਟ ਵੀ ਹੋਈ ਹੈ। ਉਹਨਾਂ ਕਿਹਾ ਕਿ ਕਣਕ ਦੇ ਸੀਜਨ ਲਈ ਹੁਣ ਤੋਂ ਹੀ ਪੰਜਾਬ ਦੇ ਕਿਸਾਨਾਂ ਨੂੰ ਡੀ ਏ ਪੀ ਖਾਦ ਮੁਹਈਆ ਕਰਵਾਈ ਜਾਵੇ।ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ ਬਾਸਮਤੀ ਝੋਨੇ ਦੀ ਖਰੀਦ ਘੱਟੋ ਘੱਟ 5000/- ਰੁਪਏ ਕੁਵਿੰਟਲ ਤੋਂ ਸ਼ੁਰੂ ਕਰੇ, ਜੇ ਕੇਂਦਰ ਸਰਕਾਰ 5000/- ਰੁਪਏ ਕੁਵਿੰਟਲ ਤੋਂ ਘੱਟ ਖ਼ਰੀਦ ਦੀ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ ਬੋਨਸ ਦੇ ਕੇ ਬਾਕੀ ਦਾ ਘਾਟਾ ਪੂਰਾ ਕਰੇ।ਸਭਾ ਦੇ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪ੍ਰਦੂਸ਼ਨ ਪੈਦਾ ਕਰਨ ਵਾਲੀਆਂ ਬਾਇਉ ਗੈਸ ਫ਼ੈਕਟਰੀਆਂ ਦੇ ਵਿਰੁੱਧ ਸਾਂਝੀ ਤਾਲਮੇਲ ਕਮੇਟੀ ਵੱਲੋਂ 10 ਸਤੰਬਰ ਨੂੰ ਬੀਜਾ (ਨੇੜੇ ਖੰਨਾ) ਵਿਖੇ ਕੀਤੇ ਜਾ ਰਹੇ ਐਕਸ਼ਨ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਵੱਧ ਚੱੜ ਕੇ ਸ਼ਾਮਿਲ ਹੋਵੇਗੀ। ਉਹਨਾਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਪ੍ਰਦੂਸ਼ਨ ਪੈਦਾ ਕਰ ਰਹੀਆਂ ਫ਼ੈਕਟਰੀਆਂ ਵਿਰੁੱਧ ਸ਼ੁਰੂ ਕੀਤਾ ਗਏ ਅੰਦੋਲਨ ਦੀ ਹਮਾਇਤ ਕਰਦਿਆਂ ਆਖਿਆ ਕਿ ਇਹ ਅੰਦੋਲਨ ਜਿੱਤ ਨਾਲ ਸਮਾਪਤ ਹੋਵੇਗਾ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ