Thursday, December 18, 2025

Malwa

ਪੈਟਰੋ ਕੀਮਤਾਂ 'ਚ ਵਾਧੇ ਨੇ ਮਾਨ ਸਰਕਾਰ ਦਾ ਚਿਹਰਾ ਕੀਤਾ ਨੰਗਾ : ਪਰਮਿੰਦਰ ਸਿੰਘ ਢੀਂਡਸਾ 

September 05, 2024 06:16 PM
SehajTimes
ਸੁਨਾਮ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰਜੀਡੀਅਮ ਦੇ ਮੈਂਬਰ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ 'ਤੇ ਟੈਕਸ ਵਧਾਕੇ ਮੌਜੂਦਾ ਸੂਬਾ ਸਰਕਾਰ ਨੇ ਲੋਕਾਂ 'ਤੇ ਆਰਥਿਕ ਬੋਝ ਪਾ ਦਿੱਤਾ ਹੈ, ਅਜਿਹੇ ਨਾਲ ਹੀ ਸਰਕਾਰ ਦਾ ਅਸਲੀ ਚਿਹਰਾ ਨੰਗਾ ਹੋ ਗਿਆ ਹੈ। ਸਰਕਾਰ ਨੇ ਪਿਛਲੇ ਸਾਲ 45 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਸੀ ਅਤੇ ਇਸ ਸਾਲ ਹੋਰ ਵੀ ਕਰਜ਼ਾ ਲੈ ਰਹੀ ਹੈ। ਦਿਸ਼ਾਹੀਣ ਸਰਕਾਰ ਨੇ ਪੰਜਾਬ ਨੂੰ ਆਰਥਿਕ ਬਰਬਾਦੀ ਦੇ ਕੰਢੇ 'ਤੇ ਪਹੁੰਚਾ ਦਿੱਤਾ ਹੈ, ਪੰਜਾਬ ਨੂੰ ਕਰਜ਼ੇ ਦੇ ਬੋਝ ਥੱਲੇ ਡੂੰਘੇ ਦੱਬ ਦਿੱਤਾ ਹੈ। ਵੀਰਵਾਰ ਨੂੰ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਕੱਪੜਾ ਮਾਰਕੀਟ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਰਜ਼ਾ ਲੈਣ ਦੀ ਦਰ ਵਿੱਚ ਪੰਜ ਫੀਸਦੀ ਦਾ ਵਾਧਾ ਹੋਇਆ ਹੈ ਅਤੇ ਅਜਿਹੀ ਦਰ ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਦੇ ਨਹੀਂ ਵੇਖੀ ਗਈ। ਉਨ੍ਹਾਂ ਕਿਹਾ ਕਿ ਕਰਜ਼ੇ ਲੈਣ ਦੇ ਬਾਵਜੂਦ ਲੋਕਾਂ ’ਤੇ ਬੋਝ ਪਾਉਣਾ ਪੰਜਾਬੀਆਂ ’ਤੇ ਦੋਹਰੀ ਮਾਰ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾਖੋਰੀ ਅਤੇ ਅਪਰਾਧ ਲਗਾਤਾਰ ਵੱਧ ਰਹੇ ਹਨ। ਸੂਬੇ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਜੋ ਚਿੰਤਾ ਦਾ ਵਿਸ਼ਾ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਸੁਧਾਰ ਲਹਿਰ ਵੱਲੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 100ਵੀਂ ਜਨਮ ਸ਼ਤਾਬਦੀ 24 ਸਤੰਬਰ ਨੂੰ ਮਨਾਈ ਜਾ ਰਹੀ ਹੈ। ਇਸ ਤੋਂ ਬਾਅਦ ਬੰਦੀ ਸਿੱਖਾਂ ਦੇ ਮੁੱਦੇ 'ਤੇ ਲਹਿਰ ਚਲਾਈ ਜਾਵੇਗੀ ਅਤੇ ਫਿਰ ਜ਼ਿਲ੍ਹਾ ਪੱਧਰ 'ਤੇ ਮੀਟਿੰਗਾਂ ਕਰਕੇ ਅਕਾਲੀ ਸੁਧਾਰ ਲਹਿਰ ਲੋਕਾਂ ਸਾਹਮਣੇ ਆਪਣੀ ਵਿਚਾਰਧਾਰਾ ਪੇਸ਼ ਕਰੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਧਾਲੀਵਾਲ ਅਤੇ  ਬਘੀਰਥ ਰਾਏ ਗੋਇਲ, ਬਲਜਿੰਦਰ ਸਿੰਘ ਕਾਕਾ, ਪ੍ਰਿਤਪਾਲ ਸਿੰਘ ਕਾਲਾ, ਮਦਨ ਪੋਪਲੀ, ਸੰਜੀਵ ਪੋਪਲੀ ਆਦਿ ਹਾਜ਼ਰ ਸਨ। 

Have something to say? Post your comment

 

More in Malwa

ਵਿਧਾਇਕ ਭਾਰਜ ਦੇ ਜੱਦੀ ਪਿੰਡ ਤੋਂ 'ਆਪ' ਉਮੀਦਵਾਰ ਚੋਣ ਹਾਰ ਗਿਆ

ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ ਕਿਹਾ "ਆਪ" ਵਾਅਦਿਆਂ ਤੇ ਨਹੀਂ ਉਤਰੀ ਖ਼ਰੀ 

ਅਕਾਲੀ ਆਗੂ ਵਿਨਰਜੀਤ ਗੋਲਡੀ ਨੇ ਘੇਰੀ 'ਆਪ' ਸਰਕਾਰ 

ਸਾਈਕਲਿਸਟ ਮਨਮੋਹਨ ਸਿੰਘ ਦਾ ਕੀਤਾ ਸਨਮਾਨ

ਬਾਜਵਾ ਪਰਵਾਰ ਨੇ ਅਕਾਲਗੜ੍ਹ 'ਚ ਪਾਈਆਂ ਵੋਟਾਂ 

ਪਰਮਿੰਦਰ ਢੀਂਡਸਾ ਨੇ ਜੱਦੀ ਪਿੰਡ ਉਭਾਵਾਲ 'ਚ ਪਾਈ ਵੋਟ 

ਪੈਨਸ਼ਨਰ ਦਿਹਾੜੇ ਦੀਆਂ ਤਿਆਰੀਆਂ ਨੂੰ ਲੈਕੇ ਕੀਤੀ ਚਰਚਾ 

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ