Saturday, August 30, 2025
BREAKING NEWS
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ ‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ

Sports

ਨੈਸ਼ਨਲ ਸਪੋਰਟਸ ਡੇ ਮਨਾਇਆ

September 05, 2024 06:44 PM
ਅਮਰਜੀਤ ਰਤਨ

ਐਸ ਏ ਐਸ ਨਗਰ : ਸਰਕਾਰੀ ਕਾਲਜ ਐਸ ਏ ਐਸ ਨਗਰ ਮੁਹਾਲੀ ਵਿਖੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਦੀ ਅਗਵਾਈ ਹੇਠ ਨੈਸ਼ਨਲ ਸਪੋਰਟਸ ਡੇ ਮਨਾਇਆ ਗਿਆ, ਜਿਸ ਦੌਰਾਨ ਇੰਟਰ ਕਲਾਸ  ਟੇਬਲ ਟੈਨਸ ਟੂੋਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਕਾਲਜ ਦੇ ਲਗਭਗ 250 ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੇ ਹਿੱਸਾ ਲਿਆ। ਇਹਨਾਂ ਮੁਕਾਬਲਿਆਂ ਵਿੱਚ ਮੁੰਡਿਆਂ ਵਿੱਚੋਂ ਗੁਰਸਿਮਰਨ ਨੇ ਪਹਿਲਾਂ, ਸੰਜੀਵ ਗਿੱਲ ਨੇ ਦੂਜਾ ਤੇ ਦਿਲਬਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕੁੜੀਆਂ ਵਿੱਚ ਅਰਚਨਾ ਨੇ ਪਹਿਲਾ, ਸੈਫੀ ਨੇ ਦੂਸਰਾ ਤੇ ਈਸ਼ਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋਫੈਸਰ ਸਿਮਰਪ੍ਰੀਤ ਅਤੇ ਪ੍ਰੋਫੈਸਰ ਜਗਤਾਰ ਸਿੰਘ ਵੱਲੋਂ ਹਾਕੀ ਦੇ ਮਹਾਨ ਖਿਡਾਰੀ ਅਤੇ ਜਾਦੂਗਰ ਧਿਆਨ ਚੰਦ ਦੀਆਂ ਖੇਡ ਪ੍ਰਾਪਤੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਤੇ ਪ੍ਰੋਫੈਸਰ ਗੁਨਜੀਤ ਕੌਰ ਵਾਇਸ ਪ੍ਰਿੰਸੀਪਲ, ਪ੍ਰੋਫੈਸਰ ਮੋਨਿਕਾ ਸਰਹਦੀ ਅਤੇ ਪ੍ਰੋਫੈਸਰ ਸੁਖਵਿੰਦਰ ਸਿੰਘ ਤੋਂ ਇਲਾਵਾ ਕਾਲਜ ਦੇ ਹੋਰ ਸਟਾਫ ਮੈਂਬਰ ਸਨ। 

Have something to say? Post your comment