Sunday, March 22, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਵੈਂਟੀਲੇਟਰਾਂ ਦੀ ਅਣਹੋਂਦ ਕਾਰਨ ਹੋਈਆਂ ਮੌਤਾਂ ਲਈ ਕੈਪਟਨ ਅਤੇ ਉਨ੍ਹਾਂ ਦੇ ਮੰਤਰੀ ਜ਼ਿੰਮੇਵਾਰ, ਦਰਜ ਹੋਵੇ ਕਤਲ ਦਾ ਮਾਮਲਾ : ਕੁਲਤਾਰ ਸਿੰਘ ਸੰਧਵਾਂ

May 13, 2021 06:25 PM
SehajTimes

ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੀ.ਐਮ ਕੇਅਰ ਫੰਡ ਰਾਹੀਂ ਖ਼ਰੀਦੇ ਗਏ ਮਾੜੇ ਵੈਂਟੀਲੇਟਰਾਂ ’ਤੇ ਕੇਂਦਰ ਦੀ ਨਰਿੰਦਰ ਮੋਦੀ ਅਤੇ ਪੰਜਾਬ ਦੀ ਕੈਪਟਨ ਸਰਕਾਰ ਰਾਜਨੀਤੀ ਕਰ ਰਹੀਆਂ ਹਨ, ਜਦੋਂ ਕਿ ਦੇਸ਼ ਦੇ ਲੋਕ ਕੋਰੋਨਾ ਕਾਰਨ ਵੱਡੀ ਗਿਣਤੀ ਵਿੱਚ ਮਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੈਂਟੀਲੇਟਰਾਂ ਅਤੇ ਹੋਰ ਸਿਹਤ ਸੇਵਾਵਾਂ ਦੀਆਂ ਅਣਹੋਂਦ ਕਰਨ  ਹੋਈਆਂ ਮੌਤਾਂ ਲਈ ਕੈਪਟਨ ਅਮਰਿੰਦਰ ਸਿੰਘ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ ਜ਼ਿੰਮੇਵਾਰ ਹਨ ਅਤੇ ਇਨ੍ਹਾਂ ਸਾਰਿਆਂ ਖ਼ਿਲਾਫ਼ ਦਫ਼ਾ 302 ਦੇ ਤਹਿਤ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ।   
ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ’ਤੇ ਇੱਕ ਪ੍ਰੈਸ ਮਿਲਣੀ ਦੌਰਾਨ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ’ਚ ਕੋਰੋਨਾ ਪੀੜਤਾਂ ਦੀਆਂ ਮੌਤਾਂ ਵੈਂਟੀਲੇਟਰਾਂ ਦੀ ਅਣਹੋਂਦ ਕਾਰਨ ਹੋ ਰਹੀਆਂ ਹਨ, ਜਿਨ੍ਹਾਂ ਦਾ ਪ੍ਰਬੰਧ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕਰਨਾ ਸੀ। ਵਿਧਾਇਕ ਸੰਧਵਾਂ ਨੇ ਕਿਹਾ ਕਿ ਪੀ.ਐਮ ਕੇਅਰ ਫੰਡ ਰਾਹੀਂ ਭੇਜੇ ਮਾੜੀ ਕੁਆਲਿਟੀ ਵਾਲੇ ਵੈਂਟੀਲੇਟਰਾਂ ਖ਼ਿਲਾਫ਼ ਉਨ੍ਹਾਂ 8 ਸਤੰਬਰ 2020 ਨੂੰ ਪੰਜਾਬ ਸਰਕਾਰ ਤੱਕ ਗੱਲ ਪਹੁੰਚਾਈ ਸੀ ਅਤੇ 5 ਮਾਰਚ 2021 ਨੂੰ ਬਾਬਾ ਫਰੀਦ ਮੈਡੀਕਲ ਕਾਲਜ ਵਿੱਚ ਹੋਈ ਉਚ ਪੱਧਰੀ ਮੀਟਿੰਗ ਵਿੱਚ ਵੀ ਇਹ ਮਾਮਲਾ ਰੱਖਿਆ ਗਿਆ ਸੀ, ਜਿਸ ਵਿੱਚ ਮੈਡੀਕਲ ਸਿੱਖਿਆ ਮੰਤਰੀ ਓ.ਪੀ ਸੋਨੀ ਸਮੇਤ ਵਿਭਾਗ ਦੇ ਸਕੱਤਰ, ਵਿਧਾਇਕ ਅਤੇ ਡਿਪਟੀ ਕਮਿਸ਼ਨਰ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਹੀ ਜਦੋਂ ਮੈਡੀਕਲ ਕਾਲਜ ਵਿੱਚ ਪਏ 14 ਵੈਂਟੀਲੇਟਰਾਂ ਬਾਰੇ ਗੱਲ ਕੀਤੀ ਗਈ ਸੀ ਤਾਂ ਦੱਸਿਆ ਗਿਆ ਕਿ ਇਹ ਵੈਂਟੀਲੇਟਰ ਸਹੀ ਕੰਮ ਨਹੀਂ ਕਰਦੇ, ਇਸ ਲਈ ਇਨ੍ਹਾਂ ਦੀ ਵਰਤੋਂ ਨਹੀਂ ਕੀਤੀ ਜਾ ਰਹੀ। ਸੰਧਵਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਵੱਲੋਂ ਸਮੇਂ ਸਮੇਂ ’ਤੇ ਵੈਂਟੀਲੇਟਰਾਂ ਦਾ ਮੁੱਦਾ ਉਠਾਇਆ ਗਿਆ, ਪਰ ਪੰਜਾਬ ਸਰਕਾਰ ਨੇ ਵੈਂਟੀਲੇਟਰਾਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ ਅਤੇ ਅੱਜ ਜਦੋਂ ਵੈਂਟੀਲੇਟਰਾਂ ਦੀ ਘਾਟ ਕਾਰਨ ਨੌਜਵਾਨ ਅਤੇ ਬਜੁਰਗ ਮਰ ਰਹੇ ਹਨ ਤਾਂ ਪੰਜਾਬ ਸਰਕਾਰ ਕਹਿ ਰਹੀ ਹੈ ਕਿ ਕੇਂਦਰ ਵੱਲੋਂ ਭੇਜੇ ਵੈਂਟੀਲੇਟਰਾਂ ਨੂੰ ਠੀਕ ਕਰਾਇਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਵੈਂਟੀਲੇਟਰਾਂ ਨੂੰ ਠੀਕ ਕਰਾਉਣ ਦੀ ਥਾਂ ਸਰਕਾਰ ਨਵੇਂ ਅਤੇ ਚੰਗੀ ਕੁਆਲਿਟੀ ਦੇ ਵੈਂਟੀਲੇਟਰਾਂ ਦਾ ਪ੍ਰਬੰਧ ਕਰੇ। ਸੰਧਵਾਂ ਨੇ ਸੂਬੇ ਦੇ ਡਾਕਟਰਾਂ, ਨਰਸਾਂ ਅਤੇ ਪੈਰਾ ਮੈਡੀਕਲ ਸਟਾਫ਼ ਦਾ ਪੱਖ ਪੂਰਦਿਆਂ ਕਿਹਾ ਕਿ ਇਹ ਸਭ ਮਹਾਮਾਰੀ ਵਿੱਚ ਲੋਕਾਂ ਦੀ ਜਾਨ ਬਚਾਉਣ ਲਈ ਦਿਨ ਰਾਤ ਕੰਮ ਕਰ ਰਹੇ ਹਨ, ਇਸ ਲਈ ਸਰਕਾਰ ਕਿਸੇ ਵੀ ਡਾਕਟਰ ਜਾਂ ਹੋਰ ਸਟਾਫ਼ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਕੋਸ਼ਿਸ਼ ਨਾ ਕਰੇ। 
ਕੁਲਤਾਰ ਸਿੰਘ ਸੰਧਵਾਂ ਨੇ ਮੰਗ ਕੀਤੀ ਕਿ ਦੇਸ਼ ਭਰ ’ਚ ਪੀ.ਐਮ ਕੇਅਰ ਫੰਡ ਰਾਹੀਂ ਘਟੀਆ ਕਿਸਮ ਦੇ ਵੈਂਟੀਲੇਟਰ ਖ਼ਰੀਦੇ ਜਾਣ ਦੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ ਅਤੇ ਪੀ.ਐਮ ਕੇਅਰ ਫੰਡ ਰਾਹੀਂ ਕੰਪਨੀਆਂ ਨਾਲ ਘੁਟਾਲਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ।  
ਸੰਧਵਾਂ ਨੇ ਦੋਸ਼ ਲਾਇਆ ਕਿ ਪੰਜਾਬ ਦੇ ਲੋਕ ਕੋਰੋਨਾ ਨਾਲ ਤਰਸਤ ਹਨ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਗ਼ਾਂ ਵਿੱਚ ਮਸਤ ਹਨ। ਪੰਜਾਬ ਦੇ ਲੋਕਾਂ ਦੀ ਸੁਰੱਖਿਆ ਕਰਨਾ ਕੈਪਟਨ ਅਮਰਿੰਦਰ ਸਿੰਘ ਦੀ ਤਰਜੀਹ ਵਿੱਚ ਹੈ ਹੀ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਅੰਮ੍ਰਿਤ ਫਾਰਮੇਸੀ ਰਾਹੀਂ ਵੀ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ ਅਤੇ ਸਰਬਤ ਸਿਹਤ ਬੀਮਾ ਯੋਜਨਾ ਸਕੀਮ ਰਾਹੀਂ ਵੀ ਵੱਡਾ ਘੁਟਾਲਾ ਕੀਤਾ ਜਾ ਰਿਹਾ ਹੈ। ਸੰਧਵਾਂ ਨੇ ਮੰਗ ਕੀਤੀ ਕਿ ਸਾਰੇ ਹਸਪਤਾਲਾਂ ਵਿੱਚ ਦਵਾਈਆਂ ਦੀਆਂ ਮੁੱਲ ਸੂਚੀਆਂ ਲਾਈਆਂ ਜਾਣ ਤਾਂ ਜੋ ਲੋਕਾਂ ਨੂੰ ਆਰਥਿਕ ਲੁੱਟ ਤੋਂ ਬਚਾਇਆ ਜਾਵੇ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ