Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Sports

ਸ.ਮਿ.ਸ. ਖੇੜੀ ਗੁੱਜਰਾਂ ਨੇ ਤਾਈਕਵਾਂਡੋ ਵਿੱਚ ਇੱਕ ਗੋਲਡ ਇੱਕ ਸਿਲਵਰ ਅਤੇ ਤਿੰਨ ਬਰਾਊਂਜ਼ ਮੈਡਲ ਹਾਸਲ ਕੀਤੇ

September 06, 2024 01:08 PM
SehajTimes

ਪਟਿਆਲਾ : 68ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2024-25 ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਦਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਨਵੀਨਰ ਸ੍ਰੀ ਅਮਨਿੰਦਰ ਸਿੰਘ, ਸ੍ਰੀ ਦਵਿੰਦਰ ਸਿੰਘ, ਸ੍ਰੀ ਬਲਜੀਤ ਸਿੰਘ, ਸ੍ਰੀ ਬਲਵਿੰਦਰ ਸਿੰਘ ਜੱਸਲ, ਸ੍ਰੀ ਭਰਭੂਰ ਸਿੰਘ, ਸ੍ਰੀ ਤਰਸੇਮ ਸਿੰਘ ਅਤੇ ਸ੍ਰੀ ਮੋਹਿਤ ਦੀ ਅਗਵਾਈ ਵਿੱਚ ਸਰਕਾਰੀ ਮਲਟੀਪਰਪਜ਼ ਸਕੂਲ ਮਿਡਲ ਬ੍ਰਾਂਚ ਪੰਜਾਬੀ ਬਾਗ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਦੇ ਭਾਗ ਲਿਆ। ਹਰ ਭਾਰ ਗਰੁੱਪ ਵਿੱਚ ਕਾਫੀ ਮੁਕਾਬਲਾ ਵੇਖਣ ਨੂੰ ਮਿਲਿਆ। ਇਸ ਟੂਰਨਾਮੈਂਟ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੇ ਖਿਡਾਰੀਆਂ ਨੇ ਆਪਣੇ ਕੋਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਦੀ ਅਗਵਾਈ ਵਿੱਚ ਭਾਗ ਲਿਆ। ਜ਼ਿਲ੍ਹਾ ਪੱਧਰੀ ਤਾਈਕਵਾਂਡੋ ਅੰਡਰ-14 ਕੁੜੀਆਂ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਰੁਪਿੰਦਰ ਕੌਰ ਨੇ -22 ਕਿਲੋ ਭਾਰ ਵਿੱਚ ਗੋਲਡ ਮੈਡਲ, ਦਮਨਪ੍ਰੀਤ ਕੌਰ ਨੇ -24 ਕਿਲੋ ਭਾਰ ਵਿੱਚ ਬਰਾਊਂਜ਼ ਮੈਡਲ, ਜੈਸਮੀਨ ਕੌਰ ਨੇ -26 ਕਿਲੋ ਭਾਰ ਵਿੱਚ ਬਰਾਊਂਜ਼ ਮੈਡਲ ਅਤੇ ਜੈਸਮੀਨ ਕੌਰ ਨੇ -38 ਕਿਲੋ ਭਾਰ ਵਿੱਚ ਬਰਾਊਂਜ਼ ਮੈਡਲ ਹਾਸਲ ਕੀਤਾ। ਜ਼ਿਲ੍ਹਾ ਪੱਧਰੀ ਤਾਈਕਵਾਂਡੋ ਅੰਡਰ-17 ਕੁੜੀਆਂ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਮੁਸਕਾਨ ਨੇ -38 ਕਿਲੋ ਭਾਰ ਵਿੱਚ ਸਿਲਵਰ ਮੈਡਲ ਹਾਸਲ ਕੀਤਾ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਦੇ ਸਕੂਲ ਦੀਆਂ ਖਿਡਾਰਣਾਂ ਨੇ ਤਾਈਕਵਾਂਡੋ ਵਿੱਚ ਚੰਗਾ ਪ੍ਰਦਰਸ਼ਨ ਕੀਤਾ ਹੈ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਉਹਨਾਂ ਦੇ ਸਕੂਲ ਦੇ ਜਿਨ੍ਹਾ ਬਚਿਆਂ ਨੇ ਖੇਡਾਂ ਵਿੱਚ ਭਾਗ ਨਹੀਂ ਲਿਆ ਹੈ, ਉਹ ਵੀ ਇਹਨਾਂ ਨੂੰ ਵੇਖ ਕੇ ਪ੍ਰੇਰਿਤ ਹੋਣਗੇ ਅਤੇ ਖੇਡਾਂ ਵਿੱਚ ਭਾਗ ਲੈਣਗੇ।ਇਸ ਮੋਕੇ ਤੇ ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਮਨਦੀਪ ਕੁਮਾਰ, ਸ੍ਰੀ ਸੁਰਿੰਦਰਪਾਲ ਸਿੰਘ, ਮਿਸ ਬਬੀਤਾ, ਸ੍ਰੀਮਤੀ ਪਰਮਜੀਤ ਕੌਰ ਅਤੇ ਹੋਰ ਕੋਚ ਅਤੇ ਅਧਿਆਪਕ ਮੋਜੂਦ ਸਨ।

Have something to say? Post your comment

 

More in Sports

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਹਾਕੀ, ਕ੍ਰਿਕਟ ਅਤੇ ਕਬੱਡੀ ਵਾਂਗ ਭੰਗੜਾ ਲੀਗ ਦੀ ਹੋਵੇਗੀ ਸ਼ੁਰੂਆਤ : ਪੰਮੀ ਬਾਈ 

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦਾ ਦਾਖਲਾ

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ 'ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਹਾਕੀ 'ਚ ਛਾਜਲੀ ਨੇ ਮੋਗਾ ਨੂੰ 6-4 ਨਾਲ ਹਰਾਕੇ ਟਰਾਫ਼ੀ ਜਿੱਤੀ 

ਸੁਨਾਮ ਵਿਖੇ ਦੋ ਰੋਜ਼ਾ ਹਾਕੀ ਟੂਰਨਾਮੈਂਟ ਭਲਕੇ 

ਵਿਧਾਇਕ ਕੁਲੰਵਤ ਸਿੰਘ ਵੱਲੋਂ ਨਗਰ ਨਿਗਮ ਵੱਲੋਂ 10.71 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬੈਡਮਿੰਟਨ ਕੋਰਟ ਦਾ ਉਦਘਾਟਨ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਮੁੱਦਾ ਚੁੱਕਿਆ

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ