Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਪਟਿਆਲਾ, ਸੰਗਰੂਰ, ਨਾਭਾ ਅਤੇ ਧੂਰੀ ਵਿੱਚ ਪ੍ਰਮੁੱਖ ਰਿਹਾਇਸ਼ੀ ਤੇ ਵਪਾਰਕ ਜਾਇਦਾਦਾਂ ਲਈ ਈ-ਨਿਲਾਮੀ ਸ਼ੁਰੂ

September 06, 2024 06:47 PM
SehajTimes

ਪਟਿਆਲਾ : ਪਟਿਆਲਾ ਡਿਵੈੱਲਪਮੈਂਟ ਅਥਾਰਟੀ (ਪੀ.ਡੀ.ਏ.) ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰਾਂ ਵਿੱਚ ਸਥਿਤ ਰਿਹਾਇਸ਼ੀ ਅਤੇ ਕਮਰਸ਼ੀਅਲ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਈ-ਨਿਲਾਮੀ 16 ਸਤੰਬਰ, 2024 ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ। ਈ-ਨਿਲਾਮੀ ਬਾਰੇ ਜਾਣਕਾਰੀ ਦਿੰਦਿਆਂ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਇਸ ਵਿੱਚ ਕਮਰਸ਼ੀਅਲ ਅਤੇ ਰਿਹਾਇਸ਼ੀ ਜਾਇਦਾਦਾਂ ਬੋਲੀ ਲਈ ਉਪਲਬਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਨਿਲਾਮੀ ਲਈ ਰੱਖੀਆਂ ਗਈਆਂ ਸਾਈਟਾਂ ਪਟਿਆਲਾ, ਸੰਗਰੂਰ, ਨਾਭਾ ਅਤੇ ਧੂਰੀ ਵਿੱਚ ਸਥਿਤ ਹਨ ਅਤੇ ਇਹ ਸਾਈਟਾਂ ਰਹਿਣ ਜਾਂ ਕਾਰੋਬਾਰ ਸ਼ੁਰੂ ਕਰਨ ਲਈ ਬਿਹਤਰੀਨ ਹਨ। ਬੋਲੀ ਲਈ ਉਪਲੱਬਧ ਰਿਹਾਇਸ਼ੀ ਜਾਇਦਾਦਾਂ ਵਿੱਚ 54 ਪਲਾਟ ਸ਼ਾਮਲ ਹਨ, ਜਿਨ੍ਹਾਂ ਵਿੱਚ ਸਭ ਤੋਂ ਘੱਟ ਕੀਮਤ ਵਾਲੀ ਜਾਇਦਾਦ ਦੀ ਰਾਖਵੀਂ ਕੀਮਤ 19.00 ਲੱਖ ਰੁਪਏ ਹੈ। ਇਸ ਦੇ ਨਾਲ ਹੀ, ਬੋਲੀ ਲਈ ਉਪਲਬਧ ਵਪਾਰਕ ਜਾਇਦਾਦਾਂ ਵਿੱਚ 46 ਬੂਥ, 61 ਦੁਕਾਨਾਂ, 33 ਐਸ.ਸੀ.ਓ. ਅਤੇ 3 ਐਸ.ਸੀ.ਐਫ. ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਵਪਾਰਕ ਜਾਇਦਾਦਾਂ ਲਈ ਸ਼ੁਰੂਆਤੀ ਕੀਮਤ 14.31 ਲੱਖ ਰੁਪਏ ਹੋਵੇਗੀ। ਉਨ੍ਹਾਂ ਦੱਸਿਆ ਕਿ ਇੱਛੁਕ ਬੋਲੀਕਾਰਾਂ ਨੂੰ ਨਿਯਮਾਂ ਤੇ ਸ਼ਰਤਾਂ ਬਾਰੇ ਵਿਸਤ੍ਰਿਤ ਜਾਣਕਾਰੀ ਦੇ ਨਾਲ ਨਾਲ ਬੋਲੀ ਲਗਾਉਣ ਲਈ ਈ-ਨਿਲਾਮੀ ਪੋਰਟਲ www.puda.enivida.com 'ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ।

 

Have something to say? Post your comment

 

More in Malwa

ਸੁਨਾਮ ਵਿਖੇ ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ 

ਪੀ.ਆਰ.ਟੀ.ਸੀ ਚੇਅਰਮੈਨ ਹਰਪਾਲ ਜੁਨੇਜਾ ਨੇ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਮੰਤਰੀ ਬਨਣ ‘ਤੇ ਵਧਾਈ ਦਿੰਦਿਆਂ ਪੀ.ਆਰ.ਟੀ.ਸੀ ਦੀ ਕਾਰਗੁਜਾਰੀ ਤੋਂ ਜਾਣੂ ਕਰਵਾਇਆ

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਖਰੀਦ ਲਈ ਮੰਡੀਆਂ ਤਿਆਰ, ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਬੱਲੀ ਤੇ ਜੀਦਾ

ਭੈਣ-ਭਰਾ ਦੀ ਐਕਟਿਵਾ ਟਰੈਕਟਰ-ਟਰਾਲੀ ਨਾਲ਼ ਟਕਰਾਉਣ ਕਾਰਨ ਮੌਤ

ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਿਲ, ਵਿਧਾਇਕ ਸੇਖੋਂ ਨੇ ਕੀਤਾ ਸੁਆਗਤ

ਮੰਗਾਂ ਨੂੰ ਲੈਣ ਕੇ ਵਫ਼ਦ ਮੰਤਰੀ ਨੂੰ ਮਿਲਿਆ ਆਂਗਣਵਾੜੀ ਵਰਕਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ

ਸਿਲਵਰ ਓਕਸ ਸਕੂਲ ’ਚ ਪੇਰੈਂਟਸ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ' ਸੰਗਤਾਂ ਦਾ ਉਮੜਿਆ ਸੈਲਾਬ

ਦਾਮਨ ਬਾਜਵਾ ਨੇ ਗਗਨਦੀਪ ਕੌਰ ਨੂੰ ਕੀਤਾ ਸਨਮਾਨਿਤ