Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪੈਨਸ਼ਨਰ 25 ਨੂੰ ਘੇਰਨਗੇ ਬਿਜਲੀ ਮਹਿਕਮੇ ਦਾ ਮੁੱਖ ਦਫਤਰ 

September 07, 2024 11:21 AM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪਾਵਰਕਾਮ ਵਿੱਚ ਸੇਵਾਵਾਂ ਨਿਭਾਅ ਕੇ ਸੇਵਾ ਮੁਕਤ ਹੋਏ ਪੈਨਸ਼ਨਰਾਂ ਦੀ ਸੁਨਾਮ ਵਿਖੇ ਜਥੇਬੰਦੀ ਦੇ ਪ੍ਰਧਾਨ ਸੋਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸ਼ਾਮਿਲ ਮੈਂਬਰਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਤੇ ਵਾਅਦਿਆਂ ਤੋਂ ਮੁੱਕਰਨ ਦੇ ਇਲਜ਼ਾਮ ਲਾਏ। ਬੁਲਾਰਿਆਂ ਨੇ ਕਿਹਾ ਕਿ ਬਜ਼ੁਰਗ ਅਵਸਥਾ ਵਿੱਚ ਪਹੁੰਚ ਚੁੱਕੇ ਬਿਜਲੀ ਮੁਲਾਜ਼ਮਾਂ ਨੂੰ ਸਰਕਾਰ ਅਤੇ ਮੈਨੇਜਮੈਂਟ ਦੀ ਬੇਰੁਖੀ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਪਾਵਰਕਾਮ ਦੇ ਪੈਨਸ਼ਨਰਾਂ ਦੀ 33 ਕੇਵੀ ਸਬ ਸਟੇਸ਼ਨ ਤੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਸੋਮ ਸਿੰਘ, ਕ੍ਰਿਸ਼ਨ ਬੱਤਰਾ, ਮੋਹਨ ਲਾਲ ਅਤੇ ਗੁਰਚਰਨ ਸਿੰਘ ਜਖੇਪਲ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਪੈਨਸ਼ਨਰਾਂ ਦੇ ਲਟਕਦੇ ਮਾਮਲਿਆਂ ਦੇ ਹੱਲ ਲਈ ਮੀਟਿੰਗ ਦੇਣ ਤੋਂ ਵਾਰ ਵਾਰ ਭੱਜ ਰਹੀ ਹੈ ਜਿਸ ਕਾਰਨ ਬਜ਼ੁਰਗ ਪੈਨਸ਼ਨਰਜ਼ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਅਜਿਹਾ ਕਰਕੇ ਸਿਵਿਆਂ ਦੇ ਰਾਹ ਚੱਲ ਪਈ ਹੈ, ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਜਦਕਿ ਆਪਣੀਆਂ ਤਨਖਾਹਾਂ ਵਿੱਚ ਬੇਤਹਾਸ਼ਾ ਵਾਧਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਬਿਜਲੀ ਪੈਨਸ਼ਨਰਾਂ ਵੱਲੋਂ 18 ਸਤੰਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ ਅਤੇ 25 ਸਤੰਬਰ ਨੂੰ ਪਟਿਆਲਾ ਵਿਖੇ ਪਾਵਰਕਾਮ ਦੇ ਮੁੱਖ ਦਫਤਰ ਅੱਗੇ ਸੂਬਾ ਪੱਧਰੀ ਧਰਨਾ ਦੇਕੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਗੁਰਬਚਨ ਸਿੰਘ ਧਨੌਲਾ , ਚੇਤ ਰਾਮ ਢਿੱਲੋਂ ਸੈਕਟਰੀ,  ਜੇਠੂ ਰਾਮ, ਜਸਵੰਤ ਰਾਏ ਲੌਂਗੋਵਾਲ , ਕੁਲਦੀਪ ਪਾਠਕ, ਇੰਦਰਜੀਤ ਸਿੰਘ ਜੋਸ਼ , ਸੁਬੇਗ ਸਿੰਘ ਥਾਣੇਦਾਰ,  ਗੰਗਾ ਰਾਮ, ਗੁਰਚਰਨ ਸਿੰਘ ਸੁਨਾਮ ਨੇ ਵੀ ਸੰਬੋਧਨ ਕਰਦਿਆਂ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।
 

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ