Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੈਟਰੋਲ, ਡੀਜਲ ਅਤੇ ਬਿਜਲੀ ਦੀਆਂ ਵਧਾਈਆਂ ਕੀਮਤਾਂ ਤੁਰੰਤ ਵਾਪਸ ਲਏ ਪੰਜਾਬ ਸਰਕਾਰ : ਬਲਬੀਰ ਸਿੰਘ ਸਿੱਧੂ

September 07, 2024 11:26 AM
ਅਮਰਜੀਤ ਰਤਨ

ਐਸ ਏ ਐਸ ਨਗਰ : ਪੰਜਾਬ ਸਰਕਾਰ ਵਲੋਂ ਬੀਤੇ ਕੱਲ ਪੈਟਰੋਲ, ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ ਵਧਾਏ ਜਾਣ ਦੇ ਵਿਰੋਧ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ ਨਿਰਦੇਸ਼ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਅਤੇ ਮੰਗ ਕੀਤੀ ਕਿ ਭਗਵੰਤ ਮਾਨ ਸਰਕਾਰ ਵਲੋਂ ਲਏ ਗਏ ਇਹ ਲੋਕ ਵਿਰੋਧੀ ਤੇ ਗਰੀਬ ਮਾਰੂ ਫੈਸਲੇ ਬਿਨਾਂ ਦੇਰ ਵਾਪਸ ਲਏ ਜਾਣ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੈਟਰੋਲ, ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ ਵਧਾਉਣ ਦਾ ਫ਼ੈਸਲਾ ਪੂਰੀ ਤਰ੍ਹਾਂ ਲੋਕ ਵਿਰੋਧੀ ਅਤੇ ਆਮ ਆਦਮੀ ਦੀ ਜੇਬ ਤੇ ਡਾਕਾ ਮਾਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਹਿਲਾਂ ਹੀ ਮਹਿੰਗਾਈ ਨਾਲ ਜੂਝ ਰਿਹਾ ਹੈ ਤੇ ਇਹ ਨਵਾਂ ਵਿੱਤੀ ਬੋਝ ਉਸ ਦਾ ਜਿਊਣਾ ਮੁਹਾਲ ਕਰ ਦੇਵੇਗਾ।ਸ. ਸਿੱਧੂ ਨੇ ਕਿਹਾ ਕਿ ਆਪ ਸਰਕਾਰ ਦੇ ਇਹ ਕਦਮ ਉਸਦੇ ਚੋਣ ਵਾਅਦਿਆਂ ਤੋਂ ਭੱਜਣ ਅਤੇ ਆਮ ਆਦਮੀ ਨਾਲ ਧੋਖਾਧੜੀ ਕਰਨ ਦੇ ਸਬੂਤ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਖ਼ਾਸਕਰ ਮੱਧ ਅਤੇ ਘੱਟ ਆਮਦਨ ਵਾਲੇ ਵਰਗ ਇਸ ਵਿੱਤੀ ਦਬਾਅ ਦਾ ਸਾਹਮਣਾ ਕਰ ਰਹੇ ਹਨ ਅਤੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਸਾਰੇ ਜ਼ਰੂਰੀ ਸਮਾਨ ਅਤੇ ਸੇਵਾਵਾਂ ਦੀਆਂ ਕੀਮਤਾਂ ਵਧਾ ਦੇਵੇਗਾ, ਜਿਸ ਨਾਲ ਆਮ ਨਾਗਰਿਕ ਦੀ ਖ਼ਰੀਦਣ ਦੀ ਸਮਰੱਥਾ ਹੋਰ ਘੱਟ ਜਾਵੇਗੀ। ਉਹਨਾਂ ਕਿਹਾ ਕਿ ਬਿਜਲੀ ਦੀਆਂ ਕੀਮਤਾਂ ਵਿਚ ਵਾਧਾ ਨਾ ਸਿਰਫ਼ ਘਰਾਂ ਨੂੰ ਪ੍ਰਭਾਵਤ ਕਰੇਗਾ, ਸਗੋਂ ਸਾਡੇ ਰਾਜ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਜਿਵੇਂ ਛੋਟੇ ਕਾਰੋਬਾਰਾਂ ਅਤੇ ਉਦਯੋਗਾਂ ਦਾ ਭਾਰੀ ਨੁਕਸਾਨ ਕਰੇਗਾ।ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਨਾਲ ਖ਼ੁਦ ਨੂੰ ਲੋਕਾਂ ਦੀ ਹਿਤੈਸ਼ੀ ਦੱਸਣ ਵਾਲੀ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਵਾਧਾ ਤੁਰੰਤ ਵਾਪਸ ਲਿਆ ਜਾਵੇ। ਉਹਨਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਕੀਮਤਾਂ ਵਾਪਸ ਨਹੀਂ ਲਈਆਂ ਤਾਂ ਕਾਂਗਰਸ ਪਾਰਟੀ ਹੋਰ ਵੱਡੇ ਪੱਧਰ ਤੇ ਵਿਰੋਧ ਪ੍ਰਦਰਸ਼ਨ ਕਰੇਗੀ ਅਤੇ ਸਰਕਾਰ ਨੂੰ ਕੀਮਤਾਂ ਵਾਪਸ ਲੈਣ ਲਈ ਮਜਬੂਰ ਕਰੇਗੀ।ਇਸ ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਵਲੋਂ ਸਰਕਾਰ ਦੇ ਖਿਲਾਫ ਜਬਰਦਸਤ ਨਾਹਰੇਬਾਜੀ ਕੀਤੀ ਗਈ। ਬਾਅਦ ਵਿੱਚ ਪ੍ਰਦਰਸ਼ਨਕਾਰੀਆਂ ਵਲੋਂ ਮੁਹਾਲੀ ਦੇ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ ਗਿਆ। ਧਰਨੇਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਨਿਭਾਈ ਗਈ। ਧਰਨੇ ਨੂੰ ਹੋਰਨਾਂ ਤੋਂ ਇਲਾਵਾ ਜਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਹਲਕਾ ਖਰੜ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ, ਕਾਂਗਰਸੀ ਆਗੂ ਕਮਲਜੀਤ ਸਿੰਘ ਚਾਵਲਾ,  ਭਗਤ ਸਿੰਘ ਨਾਮਧਾਰੀ, ਨਗਰ ਨਿਗਮ ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਸਿਟੀ ਕਾਂਗਰਸ ਕਮੇਟੀ ਮੁਹਾਲੀ ਦੇ  ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਸੁੱਚਾ ਸਿੰਘ ਕਲੌੜ ਅਤੇ ਨਵਜੋਤ ਸਿੰਘ ਬਾਛਲ (ਦੋਵੇਂ ਕੌਂਸਲਰ), ਮੰਗਤ ਖਾਨ ਝੰਜੇੜੀ, ਬਾਬੂ ਸਿੰਘ ਪਮੋਰ, ਧਰਮ ਸਿੰਘ ਸੈਣੀ, ਰਾਜੇਸ਼ ਲਖੋਤਰਾ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਿੰਦਰ ਸਿੰਘ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਖਰੜ, ਜਸਵੀਰ ਸਿੰਘ ਮਣਕੂ, ਵਿਨੀਤ ਮਲਿਕ, ਕਮਲਪ੍ਰੀਤ ਸਿੰਘ ਬੰਨੀ (ਸਾਰੇ ਕੌਂਸਲਰ), ਗੁਰਚਰਨ ਸਿੰਘ ਭਮਰਾ, ਰਮਾਕਾਂਤ ਕਾਲੀਆ ਕੁਰਾਲੀ, ਪ੍ਰਦੀਪ ਸੋਨੀ, ਗੁਰਿੰਦਰਜੀਤ ਸਿੰਘ ਬਡਾਲਾ, ਅਮਰੀਕ ਸਿੰਘ ਸਰਪੰਚ ਮਟੌਰ, ਅਸ਼ੋਕ ਕੌਂਡਲ, ਸੰਜੀਵ ਵਰਮਾ, ਧਰਮਪਾਲ, ਇੰਦਰ ਜੀਤ ਸ਼ਰਮਾ ਮੋਲੀ ਬੈਦਵਾਨ, ਰਾਜਾ ਨੰਬਰਦਾਰ ਮੋਲੀ, ਸੁਖਦੀਪ ਸਿੰਘ ਨਿਆਂ ਸ਼ਹਿਰ ਬਡਾਲਾ, ਮਨਜੀਤ ਸਿੰਘ ਤੰਗੌਰੀ, ਟਹਿਲ ਸਿੰਘ ਮਾਣਕਪੁਰ ਕੱਲਰ, ਸ਼ੇਰ ਸਿੰਘ ਦੈੜ੍ਹੀ, ਚੌਧਰੀ ਦੀਪ ਚੰਦ ਗੋਬਿੰਦਗੜ੍ਹ, ਚੌਧਰੀ ਰਿਸ਼ੀ ਪਾਲ ਸਨੇਟਾ, ਅਜੈਬ ਸਿੰਘ ਬਕਾਰਪੁਰ, ਹਰਚਰਨ ਸਿੰਘ ਗਰੇਵਾਲ, ਪਰਮਜੀਤ ਸਿੰਘ ਚੌਹਾਨ, ਨੰਬਰਦਾਰ ਗੁਰਚਰਨ ਸਿੰਘ ਗੀਗੇ ਮਾਜਰਾ, ਮਲਵਿੰਦਰ ਸਿੰਘ ਮੱਲੀ ਗੀਗੇ ਮਾਜਰਾ, ਜਸਵਿੰਦਰ ਸਿੰਘ ਪੱਪਾ ਗਿੱਦੜਪੁਰ, ਰਮਨਦੀਪ ਸਿੰਘ ਸਰਪੰਚ ਸਫ਼ੀਪੁਰ, ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਪਿੰਡਾਂ ਦੇ ਪੰਚ, ਸਰਪੰਚ ਹਾਜ਼ਰ ਸਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ