Monday, December 29, 2025

Chandigarh

ਏਆਈਕੇਸੀਸੀ ਅਤੇ ਬੀਕੇਯੂ ਦੇ ਵਫ਼ਦ ਨੇ ਫੂਡ ਪ੍ਰੋਸੈਸਿੰਗ ਅਤੇ ਰੇਲਵੇ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ

September 07, 2024 01:29 PM
SehajTimes

ਚੰਡੀਗੜ੍ਹ : ਸ. ਭੁਪਿੰਦਰ ਸਿੰਘ ਮਾਨ, ਸਾਬਕਾ ਐਮ.ਪੀ., ਚੇਅਰਮੈਨ ਆਲ ਇੰਡੀਆ ਕਿਸਾਨ ਕੋਆਰਡੀਨੇਸ਼ਨ ਕਮੇਟੀ ਅਤੇ ਬੀਕੇਯੂ ਦੇ ਕੌਮੀ ਪ੍ਰਧਾਨ ਦੀ ਅਗਵਾਈ ਹੇਠ ਇੱਕ ਵਫ਼ਦ ਨਵੀਂ ਦਿੱਲੀ ਵਿਖੇ ਮਾਨਯੋਗ ਕੇਂਦਰੀ ਫੂਡ ਪ੍ਰੋਸੈਸਿੰਗ ਅਤੇ ਰੇਲ ਰਾਜ ਮੰਤਰੀ ਸ: ਰਵਨੀਤ ਸਿੰਘ ਬਿੱਟੂ ਨੂੰ ਮਿਲਿਆ। ਵਫ਼ਦ ਦੇ ਹੋਰ ਮੈਂਬਰਾਂ ਵਿਚ ਗੁਰਪ੍ਰਤਾਪ ਸਿੰਘ ਮਾਨ ਸਾਬਕਾ ਮੈਂਬਰ ਪੀ.ਪੀ.ਐਸ.ਸੀ., ਚੌਧਰੀ ਗੁਣੀ ਪ੍ਰਕਾਸ਼ ਮੈਂਬਰ ਐਮ.ਐਸ.ਪੀ ਕਮੇਟੀ ਪ੍ਰਧਾਨ ਬੀ.ਕੇ.ਯੂ. ਹਰਿਆਣਾ, ਸੁਖਵਿੰਦਰ ਸਿੰਘ ਕਾਹਲੋਂ ਪ੍ਰਧਾਨ ਬੀ.ਕੇ.ਯੂ., ਚੇਅਰਮੈਨ ਸ਼ੂਗਰ ਮਿੱਲ ਬਟਾਲਾ, ਬਲਵੰਤ ਸਿੰਘ ਨਡਿਆਲੀ ਬੀ.ਕੇ.ਯੂ. ਸ. ਮਾਨ ਨੇ ਮੰਤਰੀ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਵਿਕਸਤ ਕਰਨ 'ਤੇ ਵਧੇਰੇ ਜ਼ੋਰ ਦੇਣ ਦੀ ਅਪੀਲ ਕੀਤੀ ਕਿਉਂਕਿ ਵਾਢੀ ਤੋਂ ਬਾਅਦ ਫੂਡ ਚੇਨ ਵਿੱਚ ਮੁੱਲ ਜੋੜ ਕੇ ਕਿਸਾਨਾਂ ਨੂੰ ਵਿੱਤੀ ਸੰਕਟ ਤੋਂ ਮੁਕਤ ਕਰਨ ਦਾ ਇਹ "ਅੱਗੇ ਦਾ ਰਾਹ" ਹੈ। ਸ. ਮਾਨ ਨੇ ਕਿਹਾ ਕਿ ਇਹ ਸ਼ਾਇਦ ਸਭ ਤੋਂ ਮਹੱਤਵਪੂਰਨ ਫੋਕਸ ਖੇਤਰ ਹੈ ਜੋ ਪੰਜਾਬ ਨੂੰ ਬਦਲ ਸਕਦਾ ਹੈ ਅਤੇ ਕ੍ਰਾਂਤੀ ਲਿਆ ਸਕਦਾ ਹੈ। ਵੈਲਯੂ ਐਡੀਸ਼ਨ, ਪ੍ਰੋਸੈਸਿੰਗ, ਸਬਜ਼ੀਆਂ, ਫਲਾਂ ਅਤੇ ਅਨਾਜ ਦੀ ਬਰਾਮਦ ਤੋਂ ਹੋਣ ਵਾਲਾ ਵਿੱਤੀ ਲਾਭ ਗੇਮ ਚੇਂਜਰ ਹੋ ਸਕਦਾ ਹੈ।

ਸ. ਰਵਨੀਤ ਸਿੰਘ ਬਿੱਟੂ ਨੇ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਉਦਯੋਗ ਦੇ ਲੈਂਡਸਕੇਪ ਨੂੰ ਬਦਲਣ ਲਈ ਆਪਣਾ ਵਿਜ਼ਨ ਸਾਂਝਾ ਕੀਤਾ।  ਉਨ•ਾਂ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਉਨ•ਾਂ ਦੀ ਸਰਕਾਰ ਪੇਂਡੂ ਪੰਜਾਬ ਦੀ ਆਰਥਿਕ ਨੁਹਾਰ ਬਦਲਣ ਲਈ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। ਬੀਕੇਯੂ ਹਰਿਆਣਾ ਦੇ ਪ੍ਰਧਾਨ ਚੌਧਰੀ ਗੁਣੀ ਪ੍ਰਕਾਸ਼ ਅਤੇ ਮੈਂਬਰ ਐਮਐਸਪੀ ਕਮੇਟੀ ਨੇ ਬੇਨਤੀ ਕੀਤੀ ਕਿ ਉਹ ਹੋਰ ਮੈਂਬਰਾਂ ਦੇ ਨਾਲ ਕਮੇਟੀ ਦੀ ਰਿਪੋਰਟ ਵਿੱਚ ਸਿਫ਼ਾਰਸ਼ਾਂ ਦੇ ਹਿੱਸੇ ਵਜੋਂ ਫੂਡ ਪ੍ਰੋਸੈਸਿੰਗ ਬਾਰੇ ਵਿਚਾਰ ਵਟਾਂਦਰੇ ਲਈ ਮਾਨਯੋਗ ਮੰਤਰੀ ਤੋਂ ਵੱਖਰਾ ਸਮਾਂ ਮੰਗਣ। ਸ: ਸੁਖਵਿੰਦਰ ਸਿੰਘ ਕਾਹਲੋਂ ਨੇ ਮੰਤਰੀ ਦਾ ਧਿਆਨ ਬਟਾਲਾ ਕਾਦੀਆਂ ਰੇਲਵੇ ਲਾਈਨ 'ਤੇ ਬਣ ਰਹੇ ਅੰਡਰਪਾਸ ਵੱਲ ਦਿਵਾਇਆ। ਮੰਤਰੀ ਨੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ।

 

Have something to say? Post your comment

 

More in Chandigarh

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ

'ਯੁੱਧ ਨਸ਼ਿਆਂ ਵਿਰੁੱਧ': 301ਵੇਂ ਦਿਨ, ਪੰਜਾਬ ਪੁਲਿਸ ਨੇ 5.5 ਕਿਲੋਗ੍ਰਾਮ ਹੈਰੋਇਨ ਸਮੇਤ 148 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2025 ਦਾ ਲੇਖਾ-ਜੋਖਾ: ਸਿੱਖਿਆ ਕ੍ਰਾਂਤੀ ਸਦਕਾ ਪੰਜਾਬ ਦੇ ਵਿਦਿਆਰਥੀਆਂ ਨੇ ਕੌਮੀ ਪੱਧਰ ‘ਤੇ ਮਾਰੀਆਂ ਮੱਲਾਂ

ਨਸ਼ੀਲੇ ਪਦਾਰਥਾਂ ਦੇ ਖ਼ਤਰੇ 'ਤੇ ਫੈਸਲਾਕੁਨ ਜਿੱਤ ਵੱਲ ਵਧ ਰਿਹੈ ਪੰਜਾਬ: ਮੁੱਖ ਮੰਤਰੀ

ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ, ਵੰਚਿਤ ਪਿਛੋਕੜ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਸਹਾਇਤਾ : ਡਾ. ਬਲਜੀਤ ਕੌਰ

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ