Thursday, October 10, 2024
BREAKING NEWS
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ 13 ਸਾਲਾ ਬਾਲ ਅਦਾਕਾਰਾ ਜ਼ਖਮੀਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀ

Education

ਦੁਆਬਾ ਗਰੁੱਪ ਨੇ ਕੀਤਾ ਅਧਿਆਪਕ ਦਿਵਸ ਤੇ ਅਧਿਆਪਕਾਂ ਦਾ ਸਨਮਾਨ

September 07, 2024 01:32 PM
SehajTimes

ਮੋਹਾਲੀ : 5 ਸਤੰਬਰ ਨੂੰ, ਦੋਆਬਾ ਗਰੁੱਪ ਆਫ਼ ਕਾਲਜਿਜ਼ ਨੇ ਆਪਣੇ ਅਧਿਆਪਨ ਸਟਾਫ਼ ਦੀ ਲਗਨ ਅਤੇ ਸਖ਼ਤ ਮਿਹਨਤ ਦਾ ਸਨਮਾਨ ਕਰਦੇ ਹੋਏ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ। ਕਾਲਜ ਦੇ ਆਡੀਟੋਰੀਅਮ ਵਿੱਚ ਆਯੋਜਿਤ ਇਸ ਸਮਾਗਮ ਵਿੱਚ ਡਾਇਰੈਕਟਰ-ਪ੍ਰਿੰਸੀਪਲ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਹਿੱਸਾ ਲਿਆ। ਕਾਲਜ ਪ੍ਰਬੰਧਕਾਂ ਵੱਲੋਂ ਆਪਣੇ ਅਧਿਆਪਕਾਂ ਦੇ ਨਿਰਸਵਾਰਥ ਯਤਨਾਂ ਨੂੰ ਬਣਦਾ ਸਨਮਾਨ ਦੇਣ ਦੇ ਲਈ ਇਹ ਪ੍ਰੋਗਰਾਮ ਉਲੀਕਿਆ ਸੀ ।


ਪ੍ਰੋਗਰਾਮ ਦਾ ਆਗਾਜ਼  ਬੀ.ਐੱਡ ਵਿਭਾਗ ਤੋਂ ਮੈਡਮ ਵਿਜੇ ਮਹਿਰਾ ਵੱਲੋਂ ਇੱਕ ਪ੍ਰਭਾਵਸ਼ਾਲੀ ਕਵਿਤਾ ਦੀ ਪੇਸ਼ਕਾਰੀ ਨਾਲ ਹੋਇਆ। ਇਸ ਦੇ ਨਾਲ ਹੀ ਅਧਿਆਪਕਾਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਪ੍ਰੋਗਰਾਮ ਨੂੰ ਹੋਰ ਵੀ ਖੂਬਸੂਰਤ ਬਣਾ ਦਿੱਤਾ।  ਉਪਰੰਤ ਯਾਸਿਰ ਅਹਿਮਦ ਵੱਲੋਂ ਕਮੇਡੀ ਪ੍ਰਦਰਸ਼ਨ ਅਤੇ ਡੀ.ਬੀ.ਐੱਸ. ਵਿਭਾਗ ਦੇ ਸ਼੍ਰੀ ਉਮਰ ਗੁਲ ਵੱਲੋਂ ਇੱਕ ਰੂਹਾਨੀ ਕਸ਼ਮੀਰੀ ਗੀਤ ਨੇ ਆਡੀਟੋਰੀਅਮ ਨੂੰ ਖੁਸ਼ੀ ਅਤੇ ਤਾੜੀਆਂ ਨਾਲ ਭਰ ਦਿੱਤਾ।



ਇਸ ਦੌਰਾਨ ਅਧਿਆਪਕਾਂ ਦੇ ਮਨੋਰੰਜਨ ਲਈ ਕੁਝ ਛੋਟੀਆਂ ਛੋਟੀਆਂ ਖੇਡਾਂ ਦਾ ਆਯੋਜਨ ਵੀ ਕੀਤਾ ਗਿਆ । ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਨੂੰ ਤੋਹਫੇ ਭੇਟ ਕੀਤੇ ਗਏ। ਆਪਣੇ ਸੰਬੋਧਨ ਵਿੱਚ ਡਾਈਟ ਵਿਭਾਗ ਦੇ ਸਹਾਇਕ ਪ੍ਰੋਫੈਸਰ ਸ਼੍ਰੀ ਆਤਿਸ਼ ਕੁਮਾਰ ਨੇ ਨੌਜਵਾਨਾਂ ਦੇ ਦਿਮਾਗ ਨੂੰ ਘੜਨ ਵਿੱਚ ਅਧਿਆਪਕਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਧੰਨਵਾਦ ਕੀਤਾ। ਇਹ ਜਸ਼ਨ ਸਮਾਜ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਨੂੰ ਮਾਨਤਾ ਦੇਣ ਅਤੇ ਪ੍ਰਸ਼ੰਸਾ ਕਰਨ ਲਈ ਸੰਸਥਾ ਦੀ ਵਚਨਬੱਧਤਾ ਦਾ ਪ੍ਰਮਾਣ ਸੀ।

Have something to say? Post your comment

 

More in Education

ਸੈਂਟ ਸੋਲਜਰ ਸਕੂਲ ’ਚ ਟ੍ਰੈਫਿਕ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਰਵਾਇਆ ਸੈਮੀਨਾਰ

ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ‘ਚ ਨੌਵੀਂ ਜਮਾਤ ਸਾਲ 2025-6 ਲਈ ਦਾਖਲੇ ਵਾਸਤੇ ਰਜਿਸਟ੍ਰੇਸ਼ਨ ਸ਼ੁਰੂ

ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਰਾਸ਼ਟਰੀ ਪੋਸ਼ਣ ਮਹੀਨਾ ਮਨਾਇਆ

ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਐਜ਼ੂਕੇਸ਼ਨ ਲਹਿਰਾ ਮੁਹੱਬਤ ਦੇ ਵਿਦਿਆਰਥੀਆਂ ਨੇ ਬੀ.ਐੱਡ. ਭਾਗ ਦੂਜਾ ਚ ਮੱਲਾਂ ਮਾਰੀਆਂ

ਪਿੰਡ ਰਾਮਪੁਰਾ ਦੇ 'ਕੌਮੀ ਕੌਸ਼ਲ ਯੋਗਤਾ ਫਰੇਮਵਰਕ' ਵਿਦਿਆਰਥੀਆਂ ਨੂੰ ਇੱਕ ਦਿਨਾ ਵਿੱਦਿਅਕ ਟੂਰ ਕਰਵਾਇਆ 

ਗੁਰੂ ਹਰਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਮੈਡਲ 

ਹੈੱਡ ਮਾਸਟਰ ਐਸੋਸੀਏਸ਼ਨ ਨੇ ਹੈੱਡ ਮਿਸਟ੍ਰੈਸ ਖ਼ੁਸ਼ਮਿੰਦਰ ਕੌਰ ਨੂੰ ਮੁਅੱਤਲ ਕਰਨ ਦਾ ਮਾਮਲਾ ਡੀ.ਪੀ.ਆਈ. ਕੋਲ ਚੁੱਕਿਆ

ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ

13 ਹਜ਼ਾਰ 932 ਦਾ ਪਹਾੜਾ 100 ਲਾਈਨਾਂ ਤੱਕ ਮੂੰਹ ਜ਼ੁਬਾਨੀ ਸੁਣਾਕੇ ਸਕੂਲੀ ਵਿਦਿਆਰਥਣ ਅਨਿੰਨਆ ਨੇ ਕੱਢਤੇ ਵੱਟ

ਪੰਜਾਬ ਵਕਫ ਬੋਰਡ ਵੱਲੋਂ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਦਾ 100 ਸਾਲਾ ਜਸ਼ਨ ਮਨਾਉਣ ਲਈ ਕਮੇਟੀ ਦਾ ਗਠਨ