Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਦਿਵਆਂਗ ਤੇ 85 ਸਾਲ ਦੀ ਉਮਰ ਵਰਗ ਤੋਂ ਵੱਧ ਦੇ ਵੋਟਰ ਘਰ ਤੋਂ ਪਾ ਸਕਦੇ ਹਨ ਵੋਟ : ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

September 07, 2024 01:47 PM
SehajTimes

5 ਸਾਲ ਵਿਚ ਆਉਣ ਵਾਲੇ ਇਸ ਮੌਕੇ ਨੂੰ ਇਕ ਪਰਵ ਵਜੋ ਮਨਾਉਣਾ ਚਾਹੀਦਾ ਹੈ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਨੇ ਲੋਕਤੰਤਰ ਵਿਚ ਦਿਵਆਂਗ ਤੇ 85 ਸਾਲ ਦੀ ਉਮਰ ਵਰਗ ਤੋਂ ਵੱਧ ਦੇ ਵੋਟਰਾਂ ਦੀ ਭਾਗੀਦਾਰੀ ਯਕੀਨੀ ਕਰਨ ਲਈ ਉਨ੍ਹਾਂ ਨੂੰ ਘਰ ਤੋਂ ਹੀ ਵੋਟਿੰਗ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਹੈ। ਇਹ ਸਹੂਲਤ ਵੈਕਲਪਿਕ ਹੈ। ਅਜਿਹੇ ਵੋਟਰ ਚੋਣ ਕੇਂਦਰ 'ਤੇ ਜਾ ਕੇ ਵੀ ਵੋਟ ਕਰ ਸਕਦੇ ਹਨ। ਸ੍ਰੀ ਪੰਕਜ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਵੋਟਰ ਨੂੰ ਆਪਣੇ ਵੋਟ ਅਧਿਕਾਰ ਦੀ ਵਰਤੋ ਕਰਨੀ ਚਾਹੀਦੀ ਹੈ। ਦਿਵਆਂਗ ਤੇ 85 ਸਾਲ ਦੀ ਉਮਰ ਦੇ ਵੋਟਰਾਂ ਨੁੰ ਵੀ ਆਮ ਵੋਟਰਾਂ ਦੀ ਤਰ੍ਹਾ ਆਪਣੇ ਵੋਟ ਅਧਿਕਾਰ ਦੀ ਵਰਤੋ ਕਰਨੀ ਚਾਹੀਦੀ ਹੈ। ਇਸ ਲਈ ਉਨ੍ਹਾਂ ਨੁੰ ਇਹ ਵਿਸ਼ੇਸ਼ ਸਹੂਲਤ ਪ੍ਰਦਾਨ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ 5 ਸਾਲ ਵਿਚ ਇਕ ਵਾਰ ਆਉਣ ਵਾਲੇ ਆਮ ਚੋਣ ਨੁੰ ਹਰ ਕਿਸੇ ਨਾਗਰਿਕ ਨੂੰ ਪਰਵ ਵਜੋ ਮਨਾਉਣਾ ਚਾਹੀਦਾ ਹੈ। ਹਰਿਆਣਾ ਵਿਚ 5 ਅਕਤੂਬਰ, 2024 ਨੁੰ ਵਿਧਾਨਸਭਾ ਦੇ ਆਮ ਚੋਣ ਲਈ ਵੋਟਿੰਗ ਹੋਣੀ ਹੈ ਅਤੇ ਇਸ ਪਰਵ ਵਿਚ ਹਰ ਵੋਟਰ ਨੂੰ ਆਪਣੇ ਵੋਟ ਅਧਿਕਾਰ ਦੀ ਵਰਤੋ ਕਰ ਆਪਣੇ ਵੋਟ ਦੀ ਆਹੂਤੀ ਪਾਉਣੀ ਹੋਵੇਗੀ।

ਸ੍ਰੀ ਪੰਕਜ ਅਗਰਵਾਲ ਨੇ ਕਿਹਾ ਕਿ ਦਿਵਆਗ ਤੇ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ ਤੋਂ ਵੋਟ ਪਾਉਣ ਦੀ ਸਹੂਲਤ ਦਾ ਲਾਭ ਚੁੱਕਣ ਲਈ, ਫਾਰਮ 12-ਡੀ ਭਰ ਕੇ ਚੋਣ ਨੋਟੀਫਿਕੇਸ਼ਨ (05 ਸਤੰਬਰ, 2024) ਦੇ 5 ਦਿਨਾਂ ਦੇ ਅੰਦਰ ਰਿਟਰਨਿੰਗ ਅਧਿਕਾਰੀ ਨੂੰ ਬਿਨੈ ਕਰਨਾ ਹੋਵੇਗਾ। ਇਸ ਤੋਂ ਇਲਾਵਾ, ਦਿਵਆਂਗ ਵੋਟਰਾਂ ਨੂੰ 40 ਫੀਸਦੀ ਤੋਂ ਵੱਧ ਦੇ ਦਿਵਆਂਗਤਾ ਪ੍ਰਮਾਣ ਪੱਤਰ ਦੀ ਇਕ ਕਾਪੀ ਜਮ੍ਹਾ ਕਰਵਾਉਣੀ ਹੋਵੇਗੀ ਅਤੇ ਵੋਟਿੰਗ ਲਿਸਟ ਵਿਚ ਚਿਨਿਤ ਹੋਣਾ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਵੋਟਰਾਂ ਦੇ ਘਰ ਤੋਂ ਹੀ ਬੀਐਲਓ ਫਾਰਮ 12-ਡੀ ਪ੍ਰਾਪਤ ਕਰੇਗਾ। ਉਮੀਦਵਾਰਾਂ ਨੂੰ ਅਜਿਹੇ ਵੋਟਰਾਂ ਦੀ ਇਕ ਸੂਚੀ ਵੀ ਪ੍ਰਦਾਨ ਕੀਤੀ ਜਾਵੇਗੀ, ਤਾਂ ਜੋ ਉਹ ਘਰ ਤੋਂ ਚੋਣ ਦੀ ਪ੍ਰਕ੍ਰਿਆ 'ਤੇ ਨਜਰ ਰੱਖਣ ਲਈ ਆਪਣੇ ਪ੍ਰਤੀਨਿਧੀਆਂ ਨੂੰ ਨਿਯੁਕਤ ਕਰ ਸਕਣ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਚੋਣ ਅਧਿਕਾਰੀਆਂ ਦੀ ਟੀਮ ਵੋਟਰ ਦਾ ਵੋਟ ਲੈਣ ਲਈ ਉਨ੍ਹਾਂ ਦੇ ਘਰ ਜਾਵੇਗੀ। ਇਸ ਦੇ ਲਈ ਵੋਟਰਾਂ ਨੂੰ ਚੋਣ ਅਧਿਕਾਰੀਆਂ ਦੇ ਦੌਰੇ ਦੇ ਬਾਰੇ ਪਹਿਲਾਂ ਤੋਂ ਹੀ ਸੂਚਿਤ ਕੀਤਾ ਜਾਵੇਗਾ। ਇਸ ਪ੍ਰਕ੍ਰਿਆ ਵਿਚ ਇਕ ਵੀਡੀਓਗ੍ਰਾਫਰ ਅਤੇ ਪੁਲਿਸ ਸੁਰੱਖਿਆ ਕਰਮਚਾਰੀ ਚੋਣ ਅਧਿਕਾਰੀਆਂ ਦੇ ਨਾਲ ਵੀ ਰਹੇਗਾ। ਚੋਣ ਦੀ ਇਹ ਪ੍ਰਕ੍ਰਿਆ ਚੋਣ ਕਮਿਸ਼ਨ ਦੀ ਹਿਦਾਇਤਾਂ ਅਨੁਸਾਰ ਹੋਵੇਗੀ ਤੇ ਚੋਣ ਦੀ ਗੁਪਤਤਾ ਬਣਾਈ ਰੱਖੀ ਜਾਵੇਗੀ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ