Tuesday, September 16, 2025

Chandigarh

ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸਬ ਡਵੀਜ਼ਨ ਡੇਰਾਬਸੀ ਦੇ ਪਿੰਡ ਕਾਰਕੌਰ ਵਿਖੇ 10 ਸਤੰਬਰ ਨੂੰ ਲੱਗੇਗਾ ਕੈਂਪ

September 09, 2024 03:22 PM
SehajTimes

ਕੈਂਪ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ਤੇ ਕੀਤਾ ਜਾਵੇਗਾ ਹੱਲ: ਹਿਮਾਂਸ਼ੂ ਗੁਪਤਾ

ਡੇਰਾਬਸੀ : ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਜੋਂ ਸਬ ਡਵੀਜ਼ਨ ਡੇਰਾਬਸੀ ਵਿੱਚ ਪੈਂਦੇ 4 ਪਿੰਡਾਂ ਦਾ ਇੱਕ ਵਿਸ਼ੇਸ਼ ਕੈਂਪ ਪਿੰਡ ਕਾਰਕੌਰ ਵਿਖੇ 10 ਸਤੰਬਰ ਨੂੰ ਸਵੇਰੇ 10.00 ਤੋਂ ਦੁਪਿਹਰ 01.00 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਪਿੰਡ ਬੋਹੜਾ, ਬੋਹੜੀ, ਬਰੌਲੀ ਅਤੇ ਸ਼ੇਖਪੁਰਾ ਪਿੰਡਾਂ ਦੇ ਵਸਨੀਕ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲਈ ਅਰਜ਼ੀਆਂ ਦੇ ਸਕਦੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਉਪਮੰਡਲ ਮੈਜਿਸਟ੍ਰੇਟ ਡੇਰਾਬੱਸੀ ਸ੍ਰੀ ਹਿਮਾਂਸ਼ੂ ਗੁਪਤਾ  ਵੱਲੋਂ  ਦੱਸਿਆ ਗਿਆ ਕਿ ਇਸ ਕੈਂਪ ਵਿੱਚ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਪਹੁੰਚ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਲੋਕਾਂ ਦੀਆਂ ਜ਼ਿਆਦਾਤਰ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਹੀ ਕੀਤਾ ਜਾਵੇਗਾ। ਉਨ੍ਹਾਂ ਕੈਂਪ ਵਿਚ ਕੰਮ ਕਰਾਉਣ ਲਈ ਪੁੱਜ ਰਹੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੈਂਪ ਵਿੱਚ ਆਪਣੇ ਜੋ ਵੀ ਕੰਮ ਕਰਾਉਣ ਲਈ ਜਾ ਰਹੇ ਹਨ, ਉਨ੍ਹਾਂ ਕੰਮਾਂ ਨਾਲ ਸਬੰਧਤ ਮੁਕੰਮਲ ਦਸਤਾਵੇਜ਼ ਲੈ ਕੇ ਜਾਣ ਤਾਂ ਜੋ ਉਨ੍ਹਾਂ ਦੇ ਕੰਮ ਸਹੀ, ਸੌਖੇ ਢੰਗ ਨਾਲ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਹੋ ਸਕਣ। ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਪੰਜਾਬ ਸਰਕਾਰ ਵੱਲੋਂ ਲਗਾਏ ਇਸ ਕੈਂਪ ਦਾ ਵਧ ਤੋਂ ਵਧ ਲਾਭ ਲੈਣਾ ਚਾਹੀਦਾ ਹੈ।

    ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜੋ ਸੇਵਾਵਾਂ ਮੁੱਖ ਤੌਰ 'ਤੇ ਦਿੱਤੀਆਂ ਜਾਂਦੀਆਂ ਹਨ, ਉਨ੍ਹਾਂ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਐਸ.ਸੀ., ਬੀ.ਸੀ., ਓ.ਬੀ.ਸੀ ਅਤੇ ਜਨਰਲ ਜਾਤੀ ਦੇ ਸਰਟੀਫਿਕੇਟ ਅਤੇ ਵਸਨੀਕ (ਨਿੱਜੀ) ਸਰਟੀਫ਼ਿਕੇਟ, ਮਾਸਿਕ ਸਹਾਇਤਾ ਸਕੀਮਾਂ (ਬੁਢਾਪਾ ਪੈਨਸ਼ਨਾਂ ਆਦਿ), ਵਿਆਹ ਰਜਿਸਟ੍ਰੇਸ਼ਨ, ਐਫੀਡੇਵਿਟ ਤਸਦੀਕ, ਮਾਲ ਰਿਕਾਰਡਾਂ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਦੀ ਸੇਵਾ), ਭਾਰ ਰਹਿਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਜਨਰੇਸ਼ਨ, ਦਸਤਾਵੇਜ਼ਾਂ ਦੀ ਕਾਊਂਟਰਸਾਈਨਿੰਗ, ਮੁਆਵਜ਼ੇ ਦੇ ਬਾਂਡ, ਬਾਰਡਰ ਸਰਟੀਫਿਕੇਟ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ.ਆਈ. ਦੇ ਦਸਤਾਵੇਜ਼ਾਂ 'ਤੇ ਕਾਊਂਟਰ ਦਸਤਖਤ, ਪੁਲਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ), ਉਸਾਰੀ ਮਜ਼ਦੂਰਾਂ/ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਆਮਦਨ ਅਤੇ ਸੰਪਤੀ ਸਰਟੀਫਿਕੇਟ (ਈ.ਡਬਲਯੂ. ਐੱਸ.), ਸ਼ਗਨ ਸਕੀਮ (ਕੇਸ ਦੀ ਮਨਜ਼ੂਰੀ ਲਈ), ਅਪੰਗਤਾ ਸਰਟੀਫਿਕੇਟ/ਯੂ ਡੀ ਆਈ ਡੀ ਕਾਰਡ, ਬਿਜਲੀ ਬਿੱਲ ਦਾ ਭੁਗਤਾਨ (ਪਾਵਰ) ਅਤੇ ਪੇਂਡੂ ਖੇਤਰ ਸਰਟੀਫਿਕੇਟ (ਪੇਂਡੂ) ਆਦਿ ਸ਼ਾਮਿਲ ਹਨ।

 

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ