Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

CIA ਸਟਾਫ ਮੋਹਾਲ਼ੀ ਵੱਲੋਂ 02 ਦੋਸ਼ੀ ਗ੍ਰਿਫਤਾਰ ਇੱਕ ਮਹਿੰਦਰਾ ਗੱਡੀ ਵੀ ਬ੍ਰਾਮਦ

September 09, 2024 04:00 PM
SehajTimes

ਐੱਸ ਏ ਐੱਸ ਨਗਰ : ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਡਾ. ਜੋਤੀ ਯਾਦਵ, ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ ਦੀ ਟੀਮ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਨਾਜਾਇਜ਼ ਪਿਸਟਲ .32 ਬੋਰ ਸਮੇਤ 02 ਜਿੰਦਾਂ ਰੌਂਦ ਅਤੇ ਇੱਕ ਗੱਡੀ ਨੰ: PB19-V-3453 ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 05-09-2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਏਅਰਪੋਰਟ ਚੌਂਕ ਮੌਜੂਦ ਸੀ,

ਜਿੱਥੇ ਸੀ.ਆਈ.ਏ. ਸਟਾਫ ਦੇ ਏ ਐਸ ਆਈ ਗੁਰਦੀਪ ਸਿੰਘ ਨੂੰ ਸੂਚਨਾ ਮਿਲ਼ੀ ਕਿ ਏਵਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਮਹਿਲ ਕਲਾਂ, ਜ਼ਿਲ੍ਹਾ ਬਰਨਾਲ਼ਾ ਅਤੇ ਸੰਦੀਪ ਸਿੰਘ ਉਰਫ ਮਿੰਟੂ ਪੁੱਤਰ ਜਗਰੂਪ ਵਾਸੀ ਪਿੰਡ ਸਹੋਰ, ਜ਼ਿਲ੍ਹਾ ਬਰਨਾਲ਼ਾ ਦੇ ਰਹਿਣ ਵਾਲ਼ੇ ਹਨ, ਜਿਨਾਂ ਪਾਸ ਨਾਜਾਇਜ਼ ਹਥਿਆਰ ਹਨ ਅਤੇ ਇਹਨਾਂ ਵਿਰੁੱਧ ਪਹਿਲਾਂ ਵੀ ਲੜਾਈ ਝਗੜੇ ਦੇ ਮੁਕੱਦਮੇ ਦਰਜ ਹਨ। ਜੋ ਅੱਜ ਵੀ ਗੱਡੀ ਨੰ: PB19-V-3453  ਮਾਰਕਾ ਮਹਿੰਦਰਾ XUV-300 ਰੰਗ ਕਾਲ਼ਾ ਪਰ ਸਵਾਰ ਹੋ ਕੇ ਛੱਤ ਲਾਈਟਾਂ ਨੇੜੇ ਆਪਣੇ ਕਿਸੇ ਦੋਸਤ ਦੀ ਉਡੀਕ ਕਰ ਰਹੇ ਹਨ। ਜੇਕਰ ਰੇਡ ਕਰਕੇ ਕਾਬੂ ਕੀਤਾ ਜਾਵੇ ਤਾਂ ਇਹਨਾਂ ਪਾਸੋਂ ਨਜਾਇਜ ਹਥਿਆਰ ਬ੍ਰਾਮਦ ਹੋ ਸਕਦੇ ਹਨ। ਮਿਲੀ ਸੂਚਨਾ ਦੇ ਅਧਾਰ ਤੇ ਨਿਮਨਲਿਖਤ ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 104 ਮਿਤੀ 05-09-2024 ਅ/ਧ 25-54-59 ਅਸਲਾ ਐਕਟ ਥਾਣਾ ਆਈ.ਟੀ. ਸਿਟੀ ਦਰਜ ਰਜਿਸਟਰ ਕੀਤਾ ਗਿਆ। ਜਿਨਾਂ ਨੂੰ ਨੇੜੇ ਛੱਤ ਲਾਈਟਾਂ ਸਲਿੱਪ ਰੋਡ ਤੋਂ ਕਾਬੂ ਕਰਕੇ ਗੱਡੀ ਨੰ: PB19-V-3453 ਦੇ ਡੈਸ਼ਬੋਰਡ ਵਿੱਚੋਂ ਇੱਕ ਪਿਸਟਲ .32 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ ਕੀਤੇ ਗਏ। ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ, ਜਿਨਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹਥਿਆਰ ਕਿਸ ਪਾਸੋਂ ਅਤੇ ਕਿਸ ਮਕਸਦ ਲਈ ਲੈ ਕੇ ਆਏ ਸਨ।
 
ਨਾਮ ਪਤਾ ਦੋਸ਼ੀਆਨ:-
 
1. ਮੁਲਜ਼ਿਮ ਏਵਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਮਹਿਲ ਖੁਰਦ ਥਾਣਾ ਮਹਿਲ ਕਲਾਂ ਹਾਲ ਵਾਸੀ ਗੋਲਡਨ ਕਲੋਨੀ,
ਮਹਿਲ ਕਲਾਂ, ਥਾਣਾ ਮਹਿਲ ਕਲਾਂ, ਜਿਲਾ ਬਰਨਾਲ਼ਾ ਜਿਸਦੀ ਉਮਰ ਕਰੀਬ 27 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ, ਅਤੇ ਅਨ-ਮੈਰਿਡ ਹੈ। ਦੋਸ਼ੀ ਦੇ ਖਿਲਾਫ ਪਹਿਲਾਂ ਵੀ ਥਾਣਾ ਮਹਿਲ ਕਲਾਂ ਵਿੱਚ ਲੜਾਈ ਝਗੜੇ ਦਾ ਮੁਕੱਦਮਾ ਦਰਜ ਹੈ।
2. ਮੁਲਜ਼ਿਮ ਸੰਦੀਪ ਸਿੰਘ ਉਰਫ ਮਿੰਟੂ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਸਹੋਰ, ਥਾਣਾ ਠੁੱਲੀ ਵਾਲ਼, ਜਿਲਾ ਬਰਨਾਲ਼ਾ ਜਿਸਦੀ ਉਮਰ
   ਕਰੀਬ 36 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ।
 
ਬ੍ਰਾਮਦਗੀ ਦਾ ਵੇਰਵਾ:-
 
1) 01 ਪਿਸਟਲ .32 ਬੋਰ ਸਮੇਤ 02 ਕਾਰਤੂਸ
2) ਗੱਡੀ ਨੰ: PB19-V-3453 ਮਾਰਕਾ ਮਹਿੰਦਰਾ XUV-300

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ