Sunday, November 02, 2025

Malwa

ਸਹਿਕਾਰੀ ਸਭਾਵਾਂ ਦਾ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਅਹਿਮ ਯੋਗਦਾਨ : ਵਿਧਾਇਕ ਐਡਵੋਕੇਟ ਰਾਏ

September 09, 2024 04:07 PM
SehajTimes

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਸਭਾ ਮੈਂਬਰਾਂ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ : ਸਹਿਕਾਰੀ ਸਭਾ ਇੱਕ ਅਜਿਹਾ ਅਦਾਰਾ ਹੈ ਜੋ ਕਿ ਕਿਸਾਨਾਂ ਦੀ ਹਰੇਕ ਤਰ੍ਹਾਂ ਨਾਲ ਸਹਾਇਤਾ ਕਰਨ ਲਈ ਬਣਾਇਆ ਗਿਆ ਹੈ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਸਹਿਕਾਰੀ ਸੰਸਥਾਵਾਂ ਦਾ ਅਹਿਮ ਯੋਗਦਾਨ ਹੁੰਦਾ ਹੈ, ਇਸ ਲਈ ਇਹਨਾਂ ਅਦਾਰਿਆਂ ਨੂੰ ਮਜ਼ਬੂਤ ਕਰਨਾ ਅਤਿ ਜ਼ਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ "ਦਿ ਖਰੇ ਬਹੁ-ਮੰਤਵੀ ਸਹਿਕਾਰੀ ਸਭਾ" ਦੀ ਸਰਬ-ਸੰਮਤੀ ਨਾਲ ਹੋਈ ਚੋਣ ਉਪਰੰਤ ਸਭਾ ਮੈਂਬਰਾਂ ਦਾ ਸਨਮਾਨ ਕਰਨ ਮੌਕੇ ਕੀਤਾ। ਇਸ ਸਭਾ ਦੀ ਚੋਣ ਪੂਰਨ ਆਜ਼ਾਦਾਨਾ ਢੰਗ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਨਾਲ ਜੁੜ ਕੇ ਕਿਸਾਨਾਂ ਆਪਣੀਆਂ ਰੋਜ਼ਾਨਾਂ ਦੀਆਂ ਲੋੜਾਂ ਸਹਿਜੇ ਹੀ ਪੂਰੀਆਂ ਕਰ ਸਕਦੇ ਹਨ, ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਸਹਿਕਾਰੀ ਸਭਾਵਾਂ ਨਾਲ ਜੁੜਨ। ਵਿਧਾਇਕ ਐਡਵੋਕੇਟ ਰਾਏ ਨੇ ਕਿਹਾ ਕਿ ਖੇਤੀ ਵਿੱਚ ਆਈਆਂ ਨਵੀਂਆਂ ਆਧੁਨਿਕ ਮਸ਼ੀਨਾਂ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਬਹੁਤ ਘੱਟ ਕਿਰਾਏ ਦੀ ਦਰ 'ਤੇ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਜੋ ਕਿ ਉਨ੍ਹਾਂ ਕਿਸਾਨਾਂ ਲਈ ਬਹੁਤ ਲਾਭਦਾਇਕ ਹੈ ਜੋ ਕਿ ਮਸ਼ੀਨਾਂ ਖਰੀਦਣ ਦੇ ਸਮਰੱਥ ਨਹੀਂ ਹੁੰਦੇ।

ਇਸ ਤੋਂ ਇਲਾਵਾ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਬੀਜ, ਖਾਦਾਂ, ਡੀਜ਼ਲ ਤੇ ਹੋਰ ਖੇਤੀ ਸਹਾਇਤਾ ਸਮੱਗਰੀ ਮੁਹੱਈਆ ਕਰਵਾਈ ਜਾਂਦੀ ਹੈ। ਕਿਸਾਨਾਂ ਨੂੰ ਖੇਤੀ ਲਈ ਕਰਜ਼ੇ ਵੀ ਘੱਟ ਵਿਆਜ ਦਰ 'ਤੇ ਮੁਹੱਈਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਵੇਖਿਆ ਜਾਵੇ ਤਾਂ ਕਿਸਾਨਾਂ ਦਾ ਸਹਿਕਾਰੀ ਸਭਾਵਾਂ ਨਾਲ ਰਿਸ਼ਤਾ ਅਟੁਟ ਹੁੰਦਾ ਹੈ। "ਦਿ ਖਰੇ ਬਹੁ-ਮੰਤਵੀ ਸਹਿਕਾਰੀ ਸਭਾ" ਦੀ ਅੱਜ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਰਾਜਵਿੰਦਰ ਸਿੰਘ ਲਾਡੀ ਨੂੰ ਪ੍ਰਧਾਨ, ਭਗਵੰਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਕੁਲਵੀਰ ਰਾਏ ਨੂੰ ਮੀਤ ਪ੍ਰਧਾਨ, ਰਾਮ ਸਿੰਘ ਸਿੱਧਵਾਂ ਨੂੰ ਮੀਤ ਪ੍ਰਧਾਨ ਚੁਣਿਆਂ ਗਿਆ। ਜਦੋਂ ਕਿ ਸੁਖਵਿੰਦਰ ਸਿੰਘ, ਬਲਜਿੰਦਰ ਕੌਰ, ਕੁਲਵਿੰਦਰ ਕੌਰ, ਜਗਤਾਰ ਸਿੰਘ ਤੇ ਹਰਦੀਪ ਸਿੰਘ ਨੂੰ ਕਮੇਟੀ ਮੈਂਬਰ ਵਜੋਂ ਚੁਣਿਆ ਗਿਆ। "ਬਹੁ ਮੰਤਵੀ ਸਹਿਕਾਰੀ ਸਭਾ ਖਰੇ" ਦੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਿਧਾਇਕ ਰਾਏ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹਰੇਕ ਕਿਸਾਨ ਤੱਕ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ 'ਤੇ ਤਨਦੇਹੀ ਨਾਲ ਅਦਾ ਕੀਤਾ ਜਾਵੇ।

 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ