Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਜ਼ਦੂਰਾਂ ਨੇ ਬੀਡੀਪੀਓ ਦਫ਼ਤਰ ਅੱਗੇ ਧਰਨਾ ਦੇਕੇ ਕੀਤੀ ਨਾਅਰੇਬਾਜ਼ੀ 

September 09, 2024 07:36 PM
SehajTimes
ਸੁਨਾਮ : ਮਨਰੇਗਾ ਦੇ ਕੰਮ ਦੀ ਵੰਡ ਵਿੱਚ ਕੀਤੇ ਜਾ ਵਿਤਕਰੇ ਤੋਂ ਖਫਾ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਅਗਵਾਈ ਹੇਠ ਇਕੱਠੇ ਹੋਏ ਮਜ਼ਦੂਰਾਂ ਨੇ ਸੋਮਵਾਰ ਨੂੰ ਸੁਨਾਮ ਵਿਖੇ ਬੀਡੀਪੀਓ ਦਫ਼ਤਰ ਸਾਹਮਣੇ ਧਰਨਾ ਦੇਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਪਿੰਡ ਖਡਿਆਲ ਦੇ ਮਨਰੇਗਾ ਮਜ਼ਦੂਰਾਂ ਨਾਲ ਕੀਤੀ ਜਾ ਰਹੀ ਬੇਇਨਸ਼ਾਫੀ ਨੂੰ ਰੋਕਕੇ ਨਵੇਂ ਜਾਬ ਕਾਰਡ ਬਣਾਏ ਜਾਣ। ਧਰਨੇ ਨੂੰ ਸੰਬੋਧਨ ਕਰਦੇ ਹੋਏ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਨਮੋਲ, ਜ਼ਿਲ੍ਹਾ ਆਗੂ ਜਰਨੈਲ ਸਿੰਘ ਅਤੇ ਜੱਗੀ ਸਿੰਘ ਨੇ ਕਿਹਾ ਕਿ ਸੌ ਦਿਨ ਦੇ ਰੁਜ਼ਗਾਰ ਦੇਣ ਸਬੰਧੀ ਮਨਰੇਗਾ ਦਾ ਕਾਨੂੰਨ ਬਣਿਆ ਹੋਇਆ ਹੈ ਲੇਕਿਨ ਇਸ ਕਾਨੂੰਨੀ ਹੱਕ ਤੋਂ ਵੀ ਮਨਰੇਗਾ ਕਾਮਿਆਂ ਨੂੰ  ਵਾਂਝੇ ਰੱਖਿਆ ਜਾ ਰਿਹਾ ਹੈ। ਮਨਰੇਗਾ ਕਾਨੂੰਨ ਦੀਆਂ ਕਥਿਤ ਤੌਰ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਖਡਿਆਲ ਦੇ ਕੁੱਝ ਮਨਰੇਗਾ ਮਜਦੂਰਾਂ ਨੂੰ ਪਿਛਲੇ 3-4 ਸਾਲਾਂ ਤੋਂ ਕੰਮ ਹੀ ਨਹੀਂ ਦਿੱਤਾ ਗਿਆ, ਜੋ ਮਜ਼ਦੂਰ ਕੰਮ ਕਰਨ ਜਾਂਦੇ ਹਨ, ਉਨ੍ਹਾਂ ਤੋਂ ਵੀ ਲਾਲਚ ਦੇਕੇ ਆਪਣੇ ਨਿੱਜੀ ਖੇਤਾਂ ਵਿੱਚ ਕੰਮ ਕਰਵਾਇਆ ਜਾਂਦਾ ਹੈ। ਜਿਹੜੇ ਮਜ਼ਦੂਰ ਆਵਾਜ਼ ਬੁਲੰਦ ਕਰਦੇ ਹਨ ਉਨ੍ਹਾਂ ਨੂੰ ਜਾਣ ਬੁੱਝਕੇ ਕੰਮ ਨਹੀਂ ਦਿੱਤਾ ਜਾਂਦਾ। ਮਜ਼ਦੂਰ ਆਗੂਆਂ ਨੇ ਕਿਹਾ ਕਿ ਅਜੇ ਤੱਕ ਵੀ ਬਹੁਤ ਸਾਰੇ ਲੋਕਾਂ ਦੇ ਨਵੇਂ ਜਾਬ ਕਾਰਡ ਨਹੀਂ ਬਣਾਏ ਗਏ। ਅਜਿਹੇ ਵਰਤਾਰੇ ਕਾਰਨ ਮਨਰੇਗਾ ਮਜ਼ਦੂਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਧਰਨਾਕਾਰੀਆਂ ਨੇ ਬੀਡੀਪੀਓ ਨੂੰ ਮੰਗ ਪੱਤਰ ਸੌਂਪਿਆ। ਇਸੇ ਦੌਰਾਨ ਬੀ.ਡੀ.ਪੀ.ਓ ਸੰਜੀਵ ਕੁਮਾਰ ਨੇ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ 10 ਦਿਨ ਦੇ ਅੰਦਰ-ਅੰਦਰ ਮਸਲੇ ਦੀ ਗੰਭੀਰਤਾ ਨਾਲ ਜਾਂਚ-ਪੜਤਾਲ ਕਰਕੇ ਇਸ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ, ਮਗਨਰੇਗਾ ਮਜ਼ਦੂਰਾਂ ਨੂੰ ਕੰਮ ਦਿੱਤਾ ਜਾਵੇਗਾ ਅਤੇ ਨਵੇਂ ਜੋਬ ਕਾਰਡ ਬਣਾ ਕੇ ਦਿੱਤੇ ਜਾਣਗੇ। ਪ੍ਰਸ਼ਾਸਨ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਤੇ ਪੂਰਨ ਸਹਿਮਤੀ ਦੇਣ ਤੋਂ ਬਾਅਦ ਜਥੇਬੰਦੀ ਵੱਲੋਂ ਧਰਨੇ ਦੀ ਸਮਾਪਤ ਕਰ ਦਿੱਤਾ ਗਿਆ ਇਸ ਮੌਕੇ ਗੁਰਬਾਜ ਸਿੰਘ, ਬਿੱਲੂ ਸਿੰਘ, ਮਨਜੀਤ ਕੌਰ, ਰਾਜ ਕੌਰ, ਗੁਰਦੇਵ ਸਿੰਘ ਆਦਿ ਤੋਂ ਇਲਾਵਾ ਹੋਰ ਮਜ਼ਦੂਰ ਹਾਜ਼ਰ ਸਨ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ