Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬਿਜਲੀ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੱਢੀ ਭੜਾਸ 

September 10, 2024 04:24 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਤੀ ਸੁਹਿਰਦਤਾ ਨਾ ਦਿਖਾਉਣ ਤੋਂ ਨਰਾਜ਼ ਬਿਜਲੀ ਮੁਲਾਜ਼ਮਾਂ ਨੇ ਤਿੰਨ ਰੋਜ਼ਾ ਸਮੂਹਿਕ ਛੁੱਟੀ ਲੈਕੇ ਕੀਤੀ ਹੜਤਾਲ ਦੇ ਚੱਲਦਿਆਂ ਮੰਗਲਵਾਰ ਨੂੰ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਝੰਡੇ ਹੇਠ ਸੁਨਾਮ ਵਿਖੇ 33 ਕੇਵੀ ਸਬ ਸਟੇਸ਼ਨ ਦੇ ਗੇਟ ਤੇ ਰੈਲੀ ਕਰਕੇ ਸਰਕਾਰ ਖ਼ਿਲਾਫ਼ ਭੜਾਸ ਕੱਢੀ। ਇਸ ਮੌਕੇ ਮੁਲਾਜ਼ਮ ਆਗੂ ਇੰਦਰਜੀਤ ਸਿੰਘ ਢਿੱਲੋਂ, ਲਖਵਿੰਦਰ ਸਿੰਘ, ਸੁਰਿੰਦਰ ਸਿੰਘ, ਕ੍ਰਿਸ਼ਨ ਕਾਂਤ, ਪ੍ਰਿਤਪਾਲ ਸਿੰਘ, ਗੁਰਤੇਜ ਸਿੰਘ , ਜਬਲਾ, ਗੱਜਣ ਸਿੰਘ , ਸੁਖਰਾਜ ਮਾਨ, ਨਰਿੰਦਰ ਸ਼ਰਮਾ, ਅਤੇ ਜੁਗਰਾਜ ਸਿੰਘ ਨੇ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਨੇ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਆਗੂਆਂ ਨਾਲ ਮੀਟਿੰਗਾਂ ਕਰਕੇ ਮੰਗਾਂ ਪ੍ਰਤੀ ਸਹਿਮਤੀਆਂ ਕੀਤੀਆਂ ਸਨ ਉਨ੍ਹਾਂ ਨੂੰ ਲਾਗੂ ਕਰਨ ਤੋਂ ਲਗਾਤਾਰ ਆਨਾ ਕਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਬਿਜਲੀ ਮੁਲਾਜ਼ਮਾਂ ਨੇ ਅੰਮ੍ਰਿਤਸਰ ਵਿਖੇ ਬਿਜਲੀ ਮੰਤਰੀ ਦੀ ਕੋਠੀ ਅੱਗੇ ਪਹਿਲੀ ਅਗਸਤ ਨੂੰ ਬਹੁਤ ਵੱਡਾ ਪ੍ਰਦਰਸ਼ਨ ਕਰਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਸੀ ਇਸ ਉਪਰੰਤ ਬਿਜਲੀ ਮੰਤਰੀ ਨੇ 6 ਅਗਸਤ ਨੂੰ ਮੀਟਿੰਗ ਦਿੱਤੀ ਸੀ ਪ੍ਰੰਤੂ ਇਸ ਮੀਟਿੰਗ ਵਿੱਚ ਪਾਵਰਕਾਮ ਦੀ ਮੈਨੇਜਮੈਂਟ ਨੇ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਸਬੰਧੀ ਬਿਲਕੁਲ ਚੁੱਪ ਧਾਰੀ ਰੱਖੀ। ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਹੁਣ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ 10 ਤੋਂ 12 ਸੰਤਬਰ ਤੱਕ ਤਿੰਨ ਰੋਜ਼ਾ ਸਮੂਹਿਕ  ਛੁੱਟੀ ਲੈਕੇ ਕੰਮਕਾਜ ਬੰਦ ਕਰ ਦਿੱਤਾ ਹੈ। ਬਿਜਲੀ ਮੁਲਾਜ਼ਮਾਂ ਤੋਂ ਇਲਾਵਾ ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਗਦੇਵ ਸਿੰਘ ਬਾਹੀਆ ਅਤੇ ਸੋਮ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਿਜਲੀ ਕਾਮਿਆਂ ਦੀਆਂ ਜਥੇਬੰਦੀਆਂ ਵੱਲੋਂ ਦਿੱਤੇ ਸ਼ੰਘਰਸ਼ ਨੂੰ ਪੂਰੇ ਪੰਜਾਬ ਵਿੱਚ ਸਹਿਯੋਗ ਦਿਤਾ ਜਾਵੇਗਾ ਅਤੇ  ਸੰਘਰਸ਼ ਨੂੰ ਜਿੱਤ ਤੱਕ ਪਹੁੰਚਾਉਣ  ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ