Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਅਗਵਾਈ ਹੇਠ ਏਡੀਸੀ ਨੂੰ ਦਿੱਤਾ ਮੰਗ ਪੱਤਰ

September 10, 2024 05:01 PM
SehajTimes

ਮੋਹਾਲੀ : ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਮੋਹਾਲੀ ਵਿਰਾਜ ਸ਼ਿਆਮ ਕਰਨ ਤਿੜਕੇ ਮੁਲਾਕਾਤ ਕਰਕੇ ਉਹਨਾਂ ਨੂੰ ਸੈਕਟਰ 66 ਵਿੱਚ ਗੈਰ ਕਾਨੂੰਨੀ ਢੰਗ ਨਾਲ ਖੋਲ੍ਹੇ ਜਾ ਰਹੇ ਠੇਕੇ ਨੂੰ ਚੁਕਵਾਉਣ ਸਬੰਧੀ ਮੰਗ ਪੱਤਰ ਦਿੱਤਾ ਹੈ। ਇਸ ਮੌਕੇ ਉਹਨਾਂ ਦੇ ਨਾਲ ਨਰਪਿੰਦਰ ਸਿੰਘ ਰੰਗੀ ਕੌਂਸਲਰ, ਸੁਰਿੰਦਰ ਸਿੰਘ ਗਿੱਲ ਪ੍ਰਧਾਨ ਮੰਡੀ ਬੋਰਡ ਵੈਲਫੇਅਰ ਐਸੋਸੀਏਸ਼ਨ, ਰਾਮਪਾਲ ਮੰਡੀ ਬੋਰਡ ਇੰਦਰ, ਸੁਰਿੰਦਰ ਸਿੰਘ, ਰਮੇਸ਼ ਕੁਮਾਰ ਸ਼ਰਮਾ, ਦਲੀਪ ਕੁਮਾਰ, ਗੋਪਾਲ ਸਿੰਘ ਪ੍ਰੈਜੀਡੈਂਟ ਸ਼ਿਵ ਮੰਦਿਰ ਕਮੇਟੀ, ਸਤਪਾਲ ਅਰੋੜਾ ਜਨਰਲ ਸੈਕਟਰੀ ਮੰਦਿਰ ਕਮੇਟੀ, ਸਤਪਾਲ ਤਿਆਗੀ ਵਾਈਸ ਪ੍ਰਧਾਨ, ਸ਼ਿਵ ਕੁਮਾਰ ਮੰਦਰ ਕਮੇਟੀ, ਕਾਲੀ ਚਰਨ ਜਾਇੰਟ ਸਕੱਤਰ, ਆਰ ਕੇ ਸ਼ਰਮਾ ਮੰਡੀ ਬੋਰਡ ਮੈਂਬਰ, ਸੁਸ਼ੀਲ ਛਿਬੜ ਸਲਾਹਕਾਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਮੰਗ ਪੱਤਰ ਵਿੱਚ ਬੇਨਤੀ ਕੀਤੀ ਗਈ ਹੈ ਕਿ ਸੈਕਟਰ 66 ਵਿੱਚ ਗੈਰ ਕਾਨੂੰਨੀ ਢੰਗ ਨਾਲ ਠੇਕਾ ਖੋਲ੍ਹਣ ਦੇ ਯਤਨ ਚੱਲ ਰਹੇ ਹਨ ਅਤੇ ਇਸ ਵਾਸਤੇ ਅੱਧਾ ਅਧੂਰਾ ਇੰਫਰਾਸਟਰਕਚਰ ਤਿਆਰ ਵੀ ਕਰ ਦਿੱਤਾ ਗਿਆ ਹੈ। ਇਸ ਠੇਕੇ ਨੂੰ ਖੋਲਣ ਲਈ ਸਾਰੇ ਨਿਯਮਾਂ ਅਤੇ ਕਾਨੂੰਨਾਂ ਨੂੰ ਛਿੱਕੇ ਟੰਗਿਆ ਗਿਆ ਕਿਉਂਕਿ ਸਭ ਤੋਂ ਪਹਿਲਾਂ ਤਾਂ ਇਹ ਠੇਕਾ ਪਾਰਕ ਦੀ ਥਾਂ ਵਿੱਚ ਬਣਾਇਆ ਜਾ ਰਿਹਾ ਹੈ ਜੋ ਕਿ ਗਲਤ ਹੈ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਦੂਜੀ ਗੱਲ ਇਹ ਹੈ ਕਿ ਇਹ ਠੇਕਾ ਬਿਜਲੀ ਦੀਆਂ ਹਾਈਟੈਂਸ਼ਨ ਤਾਰਾਂ ਦੇ ਹੇਠਾਂ ਬਣਾਇਆ ਗਿਆ ਹੈ ਅਤੇ ਇਸ ਨਾਲ ਕਦੇ ਵੀ ਇਥੇ ਵੱਡਾ ਹਾਦਸਾ ਵਾਪਰ ਸਕਦਾ ਹੈ
ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਤੀਜੀ ਗੱਲ ਇਹ ਹੈ ਕਿ ਇਸ ਠੇਕੇ ਦਾ ਸਮੂਹ ਇਲਾਕੇ ਦੀਆਂ ਵੱਖ ਵੱਖ ਐਸੋਸੀਏਸ਼ਨਾਂ ਵਿਰੋਧ ਕਰ ਰਹੀਆਂ ਹਨ ਜਿਹਨਾਂ ਵਿੱਚ ਪੁਲਿਸ ਕਲੋਨੀ ਦੇ ਵਸਨੀਕ ਵੀ ਸ਼ਾਮਿਲ ਹਨ। ਇਹ ਨਾ ਵਸਨੀਕਾਂ ਅਤੇ ਜਥੇਬੰਦੀਆਂ ਤੋਂ ਸ਼ਰਾਬ ਦੇ ਠੇਕੇਦਾਰ ਐਨਓਸੀ ਲੈਣੀ ਲਾਜ਼ਮੀ ਹੁੰਦੀ ਹੈ ਜੋ ਨਹੀਂ ਲਈ ਗਈ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਚੌਥੀ ਅਤੇ ਅਹਿਮ ਗੱਲ ਇਹ ਹੈ ਕਿ ਜਿੱਥੇ ਇਹ ਠੇਕਾ ਖੋਲਿਆ ਜਾ ਰਿਹਾ ਹੈ ਉਸ ਦੇ 400 ਮੀਟਰ ਦੇ ਘੇਰੇ ਵਿੱਚ ਮੰਦਰ ਅਤੇ ਸਕੂਲ ਬਣੇ ਹੋਏ ਹਨ। ਇਸ ਤੋਂ ਇਲਾਵਾ ਇੱਥੇ ਮਹਿਲਾਵਾਂ ਅਤੇ ਬੱਚੇ ਸੈਰ ਕਰਦੇ ਹਨ ਜਿਨਾਂ ਦੀ ਸੁਰੱਖਿਆ ਨੂੰ ਠੇਕਾ ਖੋਲਣ ਨਾਲ ਖਤਰਾ ਪੈਦਾ ਹੋ ਸਕਦਾ ਹੈ। ਪੰਜਵੀਂ ਗੱਲ ਇਹ ਹੈ ਕਿ ਇਹ ਪੂਰਾ ਇਲਾਕਾ ਰਿਹਾਇਸ਼ੀ ਹੈ ਅਤੇ ਇੱਥੇ ਠੇਕਾ ਨਹੀਂ ਖੋਲਿਆ ਜਾ ਸਕਦਾ। ਮੰਗ ਪੱਤਰ ਵਿੱਚ ਬੇਨਤੀ ਕੀਤੀ ਗਈ ਹੈ ਕਿ ਇਸ ਠੇਕੇ ਖਿਲਾਫ ਇਲਾਕੇ ਦੀਆਂ ਜਥੇਬੰਦੀਆਂ ਅਤੇ ਵਸਨੀਕਾਂ ਨੇ ਧਰਨਾ ਵੀ ਦਿੱਤਾ ਜਿਸ ਵਿੱਚ ਇਸ ਠੇਕੇ ਨੂੰ ਫੌਰੀ ਤੌਰ ਤੇ ਚੁੱਕਣ ਦੀ ਮੰਗ ਕੀਤੀ ਅਤੇ ਐਸਐਚਓ ਫੇਜ਼ 11 ਵੱਲੋਂ ਭਰੋਸਾ ਤੇ ਜਿੰਮੇਵਾਰੀ ਚੁੱਕਣ ਤੋਂ ਬਾਅਦ ਇਹ ਧਰਨਾ ਹਟਾਇਆ ਗਿਆ ਪਰ ਹਾਲੇ ਵੀ ਇਸ ਦਾ ਬੁਨਿਆਦੀ ਢਾਂਚਾ ਇੱਥੋਂ ਨਹੀਂ ਹਟਾਇਆ ਗਿਆ। ਉਹਨਾਂ ਬੇਨਤੀ ਕੀਤੀ ਹੈ ਕਿ ਇਲਾਕੇ ਦੇ ਵਸਨੀਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਠੇਕੇਦਾਰ ਨੂੰ ਹਦਾਇਤਾਂ ਕਰਕੇ ਇੱਥੋਂ ਫੌਰੀ ਤੌਰ ਤੇ ਠੇਕੇ ਦਾ ਸਮਾਨ ਅਤੇ ਬਣਿਆ ਹੋਇਆ ਬੁਨਿਆਦੀ ਢਾਂਚਾ ਖਤਮ ਕਰਵਾਇਆ ਜਾਵੇ ਤਾਂ ਜੋ ਲੋਕਾਂ ਵਿੱਚ ਵੱਧ ਰਿਹਾ ਰੋਸ ਖਤਮ ਹੋ ਸਕੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ