Saturday, October 25, 2025

Chandigarh

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

September 10, 2024 08:05 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੰਤਵ ਤਹਿਤ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਸੈਕਟਰ 68, ਫੋਰੈਸਟ ਕੰਪਲੈਕਸ ਬਿਲਡਿੰਗ ਐਸ ਏ ਐਸ (ਮੋਹਾਲੀ) ਵਿਖੇ ਗਵਰਨਿੰਗ ਬਾਡੀ ਦੀ ਮੀਟਿੰਗ ਹੋਈ। ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਊ ਧੰਨ ਦੀ ਸੇਵਾ ਅਤੇ ਸਾਂਭ-ਸੰਭਾਲ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ੳਨ੍ਹਾਂ ਕਿਹਾ ਕਿ ਸੂਬੇ ਵਿੱਚ ਬੇਸਹਾਰਾਂ ਪਸ਼ੂਆਂ ਦੀ ਗਿਣਤੀ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਇਹਨਾਂ ਪਸ਼ੂਆਂ ਕਾਰਣ ਅਕਸਰ ਦੁਰਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਹਨਾਂ ਪਸ਼ੂਆਂ ਦੇ ਯੋਗ ਪ੍ਰਬੰਧਨ ਲਈ ਠੋਸ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਗਊ ਭਲਾਈ ਦੇ ਕੰਮਾਂ ਵਿੱਚ ਸੁਧਾਰ ਲਿਆਉਣ ਸਬੰਧੀ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਮੀਟਿੰਗ ਦੌਰਾਨ ਮੁੱਖ ਤੌਰ ਤੇ ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾ ਰਾਹੀਂ ਗਊ ਧਨ ਦੀ ਸੇਵਾ ਲਈ ਫੰਡ ਮੁਹਈਆ ਕਰਾਉਣ ਤੇ ਜ਼ੋਰ ਦਿੱਤਾ ਗਿਆ।

ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੋਏ ਜਿਨ੍ਹਾਂ ਵਿੱਚ ਵਿੱਤ, ਸੁਰੱਖਿਆ, ਪਸ਼ੂ ਪਾਲਣ, ਸਥਾਨਕ ਸਰਕਾਰਾਂ, ਬਿਜਲੀ, ਟ੍ਰਾਂਸਪੋਰਟ ਅਤੇ ਪੇਂਡੂ ਵਿਕਾਸ ਵਿਭਾਗ ਸ਼ਾਮਿਲ ਸਨ। ਇਸ ਮੀਟਿੰਗ ਦੀ ਕਾਰਵਾਈ ਗਊ ਸੇਵਾ ਕਮਿਸ਼ਨ ਦੇ ਮੁੱਖ ਕਾਰਜਕਾਰੀ ਅਫਸਰ ਡਾਕਟਰ ਅਸ਼ੀਸ਼ ਚੂੱਗ ਅਤੇ ਜਸਵਿੰਦਰ ਸਿੰਘ ਦੁਆਰਾ ਕੀਤੀ ਗਈ। ਇਸ ਮੌਕੇ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਮਨੀਸ਼ ਅਗਰਵਾਲ, ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਸ਼ਰਨਜੀਤ ਸਿੰਘ ਬੇਦੀ ਅਤੇ ਗਊ ਸੇਵਾ ਕਮਿਸ਼ਨ ਦੇ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ

ਸੂਬੇ ਵਿੱਚ ਹੁਣ ਤੱਕ 61.01 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ, ਕਿਸਾਨਾਂ ਨੂੰ 13073 ਕਰੋੜ ਰੁਪਏ ਦੀ ਅਦਾਇਗੀ : ਮੁੱਖ ਮੰਤਰੀ

'ਯੁੱਧ ਨਸ਼ਿਆਂ ਵਿਰੁੱਧ’ ਦੇ 236ਵੇਂ ਦਿਨ ਪੰਜਾਬ ਪੁਲਿਸ ਵੱਲੋਂ 685 ਗ੍ਰਾਮ ਹੈਰੋਇਨ ਸਮੇਤ 95 ਨਸ਼ਾ ਤਸਕਰ ਕਾਬੂ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਠਾਨਕੋਟ ਦੇ ਪਰਿਵਾਰ ਨੂੰ ਰੋਮਾਨੀਆ ਤੋਂ ਮ੍ਰਿਤਕ ਦੇਹ ਘਰ ਵਾਪਸ ਲਿਆਉਣ ਵਿੱਚ ਮਦਦ ਕੀਤੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੋਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ

ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ

ਪਿਛਲੇ ਦੋ ਸਾਲਾਂ ਦੇ ਮੁਕਾਬਲੇ ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 4 ਗੁਣਾ ਕਮੀ

ਪੰਜਾਬ ਦੀਆਂ ਮੰਡੀਆਂ ਵਿੱਚੋਂ 61.96 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ

ਝੋਨਾ ਖਰੀਦ ਸੀਜ਼ਨ 2025 ਹੁਣ ਤੱਕ 4.32 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ. ਐਸ. ਪੀ. ਦਾ ਲਾਭ ਮਿਲਿਆ

ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ