Friday, April 26, 2024
BREAKING NEWS
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣBJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗਕੇਪੀ ਸਿੰਘ ਆਪਣੇ ਪੰਜਾਬੀ ਸਟਾਈਲ ਨੂੰ ਔਨ ਅਤੇ ਆਫ ਸਕਰੀਨ ਕਿਵੇਂ ਸੰਤੁਲਿਤ ਕਰਦੇ ਨੇ, ਸਾਂਝੇ ਕੀਤੇ ਆਪਣੇ ਵਿਚਾਰਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਨੈਸ਼ਨਲ ਹਾਈਵੇਅ 313 ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ; ਦੇਸ਼ ਨਾਲੋਂ ਸੰਪਰਕ ਟੁੱਟਿਆਅੰਮ੍ਰਿਤਸਰ ਵਿੱਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀਆਂ ਬਰਾਮਦਗੀਆਂਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰਕਣਕ ਦੇ ਸਟੋਰੇਜ ਪ੍ਰਬੰਧਾਂ ਦਾ ਐਸ.ਡੀ.ਐਮ. ਨੇ ਲਿਆ ਜਾਇਜ਼ਾਪੰਜਵੀਂ ਜਮਾਤ ਵਿੱਚ ਮੈਰਿਟ ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡੀ.ਸੀ. ਵੱਲੋਂ ਸ਼ੁਭ ਇਛਾਵਾਂ

Chandigarh

ਪੰਜਾਬ ਸਰਕਾਰ ਨੇ ਪਹਿਲੀ ਵਾਰ ਵਿਆਪਕ ਰਾਜ ਨਿਰਯਾਤ ਯੋਜਨਾ ਕੀਤੀ ਪੇਸ਼

May 13, 2021 08:05 PM
SehajTimes

ਚੰਡੀਗੜ੍ਹ : ਪੰਜਾਬ ਵਿੱਚ ਸਥਾਨਕ ਉਤਪਾਦਾਂ ਦੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਰਾਜ ਨਿਰਯਾਤ ਯੋਜਨਾ ਉਲੀਕੀ ਗਈ ਹੈ।
ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦੇਸ਼ ਭਰ ਵਿੱਚ ਕਿਸੇ ਵੀ ਸੂਬੇ ਵੱਲੋਂ ਸ਼ੁਰੂ ਕੀਤੀ ਆਪਣੀ ਕਿਸਮ ਦੀ ਵਿਲੱਖਣ ਪਹਿਲਕਦਮੀ ਨੂੰ ਹਰੀ ਝੰਡੀ ਦਿੱਤੀ ਜੋ ਕਿ ਹਰੇਕ ਜ਼ਿਲ੍ਹੇ ਤੋਂ ਜ਼ਿਲ੍ਹੇ, ਉਤਪਾਦ ਤੋਂ ਉਤਪਾਦ ਅਤੇ ਜਾਰੀ ਕਰਨ ਦੇ ਢੰਗ ਦੇ ਤੌਰ ‘ਤੇ ਵੱਖਰੀ ਹੋਵੇਗੀ।
ਰਾਜ ਨਿਰਯਾਤ ਯੋਜਨਾ 2021-26 ਨੂੰ ਅੰਤਮ ਰੂਪ ਦੇਣ ਲਈ ਸੂਬਾ ਪੱਧਰੀ ਨਿਰਯਾਤ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਮਹਾਜਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਨੂੰ ਐਕਸਪੋਰਟ ਹੱਬ ਬਣਾਉਣ ਸਬੰਧੀ ਯੋਜਨਾ ਅਤੇ ਇੱਕ ਜ਼ਿਲ੍ਹਾ ਇਕ ਉਤਪਾਦ ਯੋਜਨਾ ਨੂੰ ਲਾਗੂ ਕਰਨ ਲਈ ਪੰਜਾਬ ਰਾਜ ਨਿਰਯਾਤ ਯੋਜਨਾ 2021-26 ਤਿਆਰ ਕੀਤੀ ਗਈ ਹੈ। ਇਹ ਯੋਜਨਾ ਸੂਬੇ ਨੂੰ ਨਿਰਯਾਤ ਲਈ ਪ੍ਰਮੁੱਖ ਕੇਂਦਰ ਬਣਾਉਣ ਅਤੇ ਨਿਰਯਾਤ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਸਥਾਨਕ ਉਤਪਾਦਾਂ ਨੂੰ ਉਤਸ਼ਾਹਤ ਕਰਨ ਅਤੇ ਕੇਂਦਰ ਤੇ ਸੂਬੇ ਦੀਆਂ ਵੱਖ ਵੱਖ ਯੋਜਨਾਵਾਂ ਨਾਲ ਤਾਲਮੇਲ ਬਣਾਉਣ ਦੇ ਨਾਲ ਨਾਲ ਸਪਲਾਈ ਚੇਨ ਵਿੱਚ ਕੁਸ਼ਲਤਾ ਲਿਆਵੇਗੀ ਅਤੇ ਨਿਰਯਾਤ ਢਾਂਚੇ, ਉਤਪਾਦਾਂ ਅਤੇ ਮਾਰਕੀਟ ਵਿਭਿੰਨਤਾ ਵਿੱਚ ਵਾਧਾ ਕਰੇਗੀ।
ਮੁੱਖ ਸਕੱਤਰ ਨੇ ਪੰਜਾਬ ਰਾਜ ਨਿਰਯਾਤ ਯੋਜਨਾ ਤਿਆਰ ਕਰਨ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਉਮੀਦ ਜਤਾਈ ਕਿ ਇਸ ਨਾਲ ਸੂਬੇ ਨੂੰ ਇਹ ਫੈਸਲਾ ਲੈਣ ਵਿੱਚ ਸਹਾਇਤਾ ਮਿਲੇਗੀ ਕਿ ਕਿਹੜੇ ਮੁੱਦਿਆਂ ਨੂੰ ਪਹਿਲ ਦੇ ਅਧਾਰ ‘ਤੇ ਚੁੱਕਣ ਦੀ ਜ਼ਰੂਰਤ ਹੈ ਅਤੇ ਕਿਹੜੇ ਉਪਾਅ ਤੁਰੰਤ ਲੋੜੀਂਦੇ ਹਨ।
ਪੰਜਾਬ ਰਾਜ ਨਿਰਯਾਤ ਯੋਜਨਾ ਵਿੱਚ ਉਨ੍ਹਾਂ ਉਤਪਾਦਾਂ ਨੂੰ ਸਪੱਸ਼ਟ ਤੌਰ ‘ਤੇ ਸੂਚੀਬੱਧ ਕੀਤਾ ਗਿਆ ਹੈ ਜਿਨ੍ਹਾਂ 'ਤੇ ਸੂਬੇ ਨੂੰ ਮਾਣ ਹੈ ਅਤੇ ਹੋਰ ਉਤਪਾਦ ਜੋ ਸੂਬੇ ਲਈ ਲਾਹੇਬੰਦ ਸਾਬਤ ਹੋਣਗੇ। ਉਨ੍ਹਾਂ ਕਿਹਾ, '' ਇਹ ਮਾਣ ਵਾਲੀ ਗੱਲ ਹੈ ਕਿ ਇਸ ਯੋਜਨਾ ਨੂੰ ਰਿਕਾਰਡ ਸਮੇਂ 'ਚ ਅੰਤਮ ਰੂਪ ਦੇਣ ਤੋਂ ਬਾਅਦ ਪੰਜਾਬ ਇਸ ਨੂੰ ਅਪਣਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।'
ਮੁੱਖ ਸਕੱਤਰ ਨੇ ਕਿਹਾ ਕਿ “ਐਕਸਪੋਰਟ ਐਨਾਲਿਸਿਸ ਐਂਡ ਐਕਸਪੋਰਟ ਵਿਜ਼ਨ- ਪੰਜਾਬ 2021-26” ਯੋਜਨਾ ਸੂਬੇ ਦਾ ਇੱਕ ਨਵੀਨਤਮ ਅਭਿਆਸ ਹੈ ਜਿਸ ਵਿੱਚ ਨਿਰਯਾਤ ਦੀ ਸੰਭਾਵਨਾ ਨੂੰ ਵੇਖਦਿਆਂ ਜ਼ਿਲ੍ਹੇ ਤੋਂ ਜ਼ਿਲ੍ਹੇ, ਉਤਪਾਦ ਤੋਂ ਉਤਪਾਦ ਅਤੇ ਜਾਰੀ ਕਰਨ ਦੇ ਵੱਖਰੇ ਢੰਗ ਦੇ ਤੌਰ ‘ਤੇ ਬਾਰੀਕੀ ਨਾਲ ਵਿਸ਼ਲੇਸ਼ਣ ਕੀਤਾ ਗਿਆ ਹੈ ਅਤੇ ਉਮੀਦ ਹੈ ਕਿ ਇਹ ਸੂਬੇ ਵਿਚ ਨਿਰਯਾਤ ਨੂੰ ਉਤਸ਼ਾਹਤ ਕਰਨ ਲਈ ਨੀਤੀ ਅਤੇ ਯੋਜਨਾਵਾਂ ਬਣਾਉਣ ਵਿਚ ਸਹਾਇਤਾ ਕਰੇਗਾ।
ਇਹ ਯੋਜਨਾ ਡੀ.ਜੀ.ਐਫ.ਟੀ., ਲੁਧਿਆਣਾ ਵੱਲੋਂ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਸੂਬੇ ਦੇ ਨਿਰਯਾਤ ਖੇਤਰ ਵਿੱਚਲੇ ਸਾਰੇ ਭਾਈਵਾਲਾਂ ਦੀ ਸਰਗਰਮ ਸ਼ਮੂਲੀਅਤ ਦੇ ਨਾਲ ਜ਼ਿਲ੍ਹਿਆਂ ਵਿੱਚ ਵੱਖ-ਵੱਖ ਸਲਾਹਕਾਰ ਮੀਟਿੰਗਾਂ ਤੋਂ ਬਾਅਦ ਤਿਆਰ ਕੀਤੀ ਗਈ ਹੈ।
ਰਾਜ ਨਿਰਯਾਤ ਯੋਜਨਾ ਵਿੱਚ ਸਾਰੇ 22 ਜ਼ਿਲ੍ਹਾ ਪੱਧਰੀ ਨਿਰਯਾਤ ਯੋਜਨਾਵਾਂ ਸ਼ਾਮਲ ਹਨ ਅਤੇ ਹਰੇਕ ਜ਼ਿਲ੍ਹੇ ਤੋਂ ਨਿਰਯਾਤ ਦੀਆਂ ਸੰਭਾਵਤ ਵਸਤਾਂ ਦੀ ਪਛਾਣ ਕੀਤੀ ਗਈ ਹੈ ਜਿਸ ਵਿੱਚ ਚੌਲ, ਹੌਜ਼ਰੀ, ਸਾਈਕਲ, ਸ਼ਹਿਦ, ਟੈਰੀ ਤੌਲੀਏ, ਫਾਰਮਾਸਿਊਟੀਕਲ, ਟਰੈਕਟਰ ਦੇ ਹਿੱਸੇ, ਸੂਤੀ, ਸੂਤ, ਖੇਤੀ ਉਪਕਰਣ, ਕਿੰਨੂ, ਬੇਕਰੀ ਉਤਪਾਦ ਅਤੇ ਮਨੋਰੰਜਨ ਸੇਵਾਵਾਂ ਸ਼ਾਮਲ ਹਨ।
ਮੌਜੂਦਾ ਸਮੇਂ ਨਿਰਯਾਤ ਵਿਚ ਯੋਗਦਾਨ ਲਈ ਪੰਜਾਬ ਦੇਸ਼ ਭਰ ਵਿੱਚੋਂ 13ਵੇਂ ਸਥਾਨ 'ਤੇ ਹੈ। ਪੰਜਾਬ ਤੋਂ ਕੁੱਲ ਨਿਰਯਾਤ ਭਾਰਤ ਦੇ ਕੁੱਲ ਨਿਰਯਾਤ ਦਾ ਸਿਰਫ 2 ਫ਼ੀਸਦੀ ਹੈ।
ਯੋਜਨਾ ਵਿਚ ਨਿਰਯਾਤ ਦੀ ਸੰਭਾਵਨਾ ਦੇ ਸੰਬੰਧ ਵਿਚ ਸਾਰੇ ਜ਼ਿਲ੍ਹਿਆਂ ਅਤੇ ਸੂਬੇ ਦੇ ਐਸ.ਡਬਲਯੂ.ਓ.ਟੀ. ਨਿਰੀਖਣ ਨੂੰ ਦਰਸਾਇਆ ਗਿਆ ਹੈ ਅਤੇ ਇਸ ਵਿੱਚ ਨਿਰਯਾਤ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੇ ਵਾਧੇ ਲਈ ਇਕ ਰੂਪ-ਰੇਖਾ ਵੀ ਸ਼ਾਮਲ ਹੈ।

Have something to say? Post your comment

 

More in Chandigarh

ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀਆਂ ਬਰਾਮਦਗੀਆਂ

ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ

ਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇ

ਮਾਰਕਫੈੱਡ ਦੇ ਐਮ.ਡੀ. ਨੇ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

ਡੀ.ਸੀ ਵੱਲੋਂ ਖਰੜ ਮੰਡੀ ਦਾ ਦੌਰਾ ’ਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ

ਬੱਚਿਆਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਮਾਪੇ

ADGP ਪੰਜਾਬ ਗੁਰਿੰਦਰ ਢਿੱਲੋ ਨੇ ਨੌਕਰੀ ਤੋਂ ਦਿੱਤਾ ਅਸਤੀਫਾ

ਡੀ ਸੀ ਅਤੇ ਐਸ ਐਸ ਪੀ ਨੇ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ

ਸ਼ਰਾਬ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ 'ਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ