Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

PSEB ਇੰਪਲਾਈਜ਼ ਜੁਆਇੰਟ ਫੋਰਮ ਨੇ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਮੰਡਲ ਦਫ਼ਤਰ ਦੇ ਗੇਟ ’ਤੇ ਕੀਤੀ ਵਿਸ਼ਾਲ ਗੇਟ ਰੈਲੀ

September 11, 2024 08:05 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਏ.ਓ.ਜੇ.ਈ., ਗਰਿੱਡ ਸਟਾਫ਼ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਮੰਡਲ ਦਫ਼ਤਰ ਦੇ ਗੇਟ ’ਤੇ ਵਿਸ਼ਾਲ ਗੇਟ ਰੈਲੀ ਕੀਤੀ ਗਈ। ਇਹ ਗੇਟ ਰੈਲੀ ਤਿੰਨ ਦਿਨ ਦੀ ਸਮੂਹਿਕ ਛੁੱਟੀ ਦੇ ਦੂਜੇ ਦਿਨ ਕੀਤੀ ਗਈ। ਇਸ ਮੌਕੇ ’ਤੇ ਵੱਡੀ ਗਿਣਤੀ ਵਿੱਚ ਆਗੂ/ਵਰਕਰ ਸ਼ਾਮਿਲ ਹੋਏ। ਇਸ ਗੇਟ ਰੈਲੀ ਵਿੱਚ ਵਿਸ਼ੇਸ਼ ਤੌਰ ’ਤੇ ਰਣਜੀਤ ਸਿੰਘ ਰਾਣਵਾਂ ਕਨਵੀਨਰ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਕੌਰ ਸਿੰਘ ਸੋਹੀ ਸੂਬਾ ਆਗੂ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ’ਤੇ ਬੁਲਾਰਿਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਸਾਂਝਾ ਸੰਘਰਸ਼ ਮੁਲਾਜ਼ਮਾਂ ਦੀਆਂ ਵਾਜਿਬ ਮੰਗਾਂ/ਮਸਲਿਆਂ ਨੂੰ ਹੱਲ ਨਾ ਕਰਨ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਦੀਆਂ ਮੰਗਾਂ ਵਿੱਚ ਮੁੱਖ ਤੌਰ ’ਤੇ ਲਾਈਨਾਂ ’ਤੇ ਕੰਮ ਕਰਦੇ ਸਮੇਂ ਕਰੰਟ ਨਾਲ ਮੌਤ ਹੋਣ ’ਤੇ ਸ਼ਹੀਦ ਦਾ ਦਰਜਾ ਦੇਣ ਅਤੇ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਗਰਿੱਡਾਂ ’ਤੇ ਕੰਮ ਕਰਦੇ ਆਰ.ਟੀ.ਐਮ. ਦੀ ਤਰੱਕੀ ਵਿੱਚ ਆਈ ਖੜੌਤ ਦੂਰ ਕਰਕੇ ਏ.ਐਸ.ਐਸ.ਏ. ਦੀ ਤਰੱਕੀ ਕੀਤੀ ਜਾਵੇ ਅਤੇ ਸਹਾਇਕ ਲਾਈਨਮੈਨ ਤੋਂ ਲਾਈਨਮੈਨ ਬਣਾਏ ਜਾਣ, 23 ਸਾਲਾ ਤਰੱਕੀ ਸਕੇਲ ਦਾ ਮਿਲਾਨ ਅਗਲੀ ਤਰੱਕੀ ਦੀ ਥਾਂ ’ਤੇ ਤੀਜੀ ਤਰੱਕੀ ’ਤੇ ਕਰਨ ਬਾਰੇ, ਵਿੱਤ ਸਰਕੂਲਰ ਨੰਬਰ 24/2021 ਦੀ ਤਰਜ਼ ’ਤੇ ਓ.ਸੀ. ਨੂੰ ਬਣਦਾ ਪੇ-ਬੈਂਡ ਦਿੱਤਾ ਜਾਵੇ, ਸੀ.ਆਰ.ਏ. 295/19 ਅਧੀਨ ਭਰਤੀ ਹੋਏ ਕਰਮਚਾਰੀਆਂ ਵਿੱਚੋਂ ਰਹਿੰਦੇ ਕਰਮਚਾਰੀਆਂ ਨੂੰ ਪੂਰੇ ਸਕੇਲ ਵਿੱਚ ਤਨਖ਼ਾਹ ਰਿਲੀਜ਼ ਕੀਤੀ ਜਾਵੇ, ਸੀ.ਆਰ.ਏ. 249/04, 267/11, 281/13 ਆਦਿ ਰਾਹੀਂ ਭਰਤੀ ਹੋਏ ਲਾਈਨਮੈਨ/ਐਸ.ਐ.ਏ. ਕਰਮਚਾਰੀਆਂ ਨੂੰ ਕੰਟਰੈਕਟ ਸਮੇਂ ਦਾ ਲਾਭ ਸੀਨੀਆਰਤਾ/ਤਰੱਕੀ ਸਮੇਂ ਦਿੱਤਾ ਜਾਵੇ, ਵਰਕ ਲੋਡ ਅਨੁਸਾਰ ਨਵੀਂ ਰੈਗੂਲਰ ਭਰਤੀ ਕੀਤੀ ਜਾਵੇ। ਅੱਜ ਦੀ ਇਸ ਗੇਟ ਰੈਲੀ ਨੂੰ ਜਗਮੇਲ ਸਿਘ, ਨਰਿੰਦਰ ਕੁਮਾਰ, ਰਾਜਵੰਤ ਸਿੰਘ ਚੌਂਦਾ, ਜਸਵੀਰ ਸਿੰਘ, ਰਾਮ ਸਿੰਘ, ਜਸਵੀਰ ਸਿੰਘ ਧਾਲੀਵਾਲ, ਗੋਬਿੰਦ ਕਾਂਤ ਝਾਅ, ਰਾਜ ਕਮਲ ਖਾਂ, ਅਮਰਦੀਪ ਸਿੰਘ, ਜਰਨੈਲ ਸਿੰਘ, ਸਾਬਰ ਅਲੀ, ਹਰਵਿੰਦਰ ਸਿੰਘ, ਹਰਪ੍ਰੀਤ ਸਿੰਘ ਗਰੇਵਾਲ, ਅਵਤਾਰ ਸਿੰਘ, ਨਿਰਮਲ ਸਿੰਘ (ਏਕਤਾ ਉਗਰਾਹਾਂ), ਗੁਰਪ੍ਰੀਤ ਸਿੰਘ ਹਥਨ, ਆਦਿ ਨੇ ਸੰਬੋਧਨ ਕੀਤਾ। ਸਟੇਜ ਦੀ ਕਾਰਵਾਈ ਮੁਹੰਮਦ ਇਕਬਾਲ ਨੇ ਨਿਭਾਈ।

 

Have something to say? Post your comment

 

More in Malwa

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ