Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਖੇਤ ਮਜ਼ਦੂਰ ਮੁੱਖ ਮੰਤਰੀ ਦੀ ਕੋਠੀ ਅੱਗੇ ਦੇਣਗੇ ਧਰਨਾ, ਤਿਆਰੀਆਂ ਸ਼ੁਰੂ 

September 11, 2024 08:11 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਦਲਿਤ ਸਮਾਜ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਰੋਸ ਵਜੋਂ ਖੇਤ ਮਜ਼ਦੂਰ ਪਹਿਲੀ ਅਕਤੂਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਸਾਹਮਣੇ ਧਰਨਾ ਦੇਣਗੇ। ਧਰਨੇ ਦੀਆਂ ਤਿਆਰੀਆਂ ਨੂੰ ਲੈਕੇ ਬੁੱਧਵਾਰ ਨੂੰ ਸੁਨਾਮ ਦੀਆਂ ਬਰੂਹਾਂ ਤੇ ਸਥਿਤ ਟਿੱਬੀ ਰਵਿਦਾਸਪੁਰਾ ਵਿਖੇ ਸੁਨਾਮ, ਸੰਗਰੂਰ ਅਤੇ ਦਿੜ੍ਹਬਾ ਬਲਾਕ ਦੇ ਸਰਗਰਮ ਵਰਕਰਾਂ ਦੀ ਮੀਟਿੰਗ ਮਜ਼ਦੂਰ ਆਗੂ ਧਰਮਪਾਲ ਨਮੋਲ ਦੀ ਅਗਵਾਈ ਹੇਠ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਪ੍ਰਗਟ ਸਿੰਘ ਕਾਲਾਝਾੜ ਨੇ ਕਿਹਾ ਕਿ ਅਕਾਲੀਆਂ, ਕਾਂਗਰਸੀਆਂ ਦੀਆਂ ਸਰਕਾਰਾਂ ਵਾਂਗ ਆਮ ਆਦਮੀ ਪਾਰਟੀ ਨੇ ਵੀ ਦਲਿਤ ਖੇਤ ਮਜਦੂਰਾਂ ਦੀ ਜ਼ਿੰਦਗੀ ਵੱਲ ਕੋਈ ਧਿਆਨ ਨਹੀਂ ਦਿੱਤਾ। ਖੇਤ ਮਜ਼ਦੂਰ ਜਿਵੇਂ ਦੀ ਨਰਕ ਭਰੀ ਪਹਿਲਾਂ ਜਿੰਦਗੀ ਜਿਉ ਰਹੇ ਸਨ ਉਵੇਂ ਦੀ ਨਰਕ ਭਰੀ ਜਿੰਦਗੀ ਅੱਜ ਵੀ ਜਿਉਂ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਹੈ ਉਦੋਂ ਤੋਂ ਹੀ ਆਪਣਾ ਦਲਿਤ ਵਿਰੋਧੀ ਚਿਹਰਾ ਦਿਖਾਉਂਦੇ ਹੋਏ ਲਗਾਤਾਰ ਖੇਤ ਮਜ਼ਦੂਰਾਂ ਨੂੰ ਮੀਟਿੰਗਾਂ ਦੇਕੇ ਕਈ ਵਾਰ ਮੁੱਕਰਿਆ ਗਿਆ ਹੈ। ਅਜਿਹੇ ਵਰਤਾਰੇ ਤੋਂ ਨਰਾਜ਼ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਪਹਿਲੀ ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਸਾਹਮਣੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਮਜ਼ਦੂਰ ਆਗੂ ਨੇ ਕਿਹਾ ਕਿ ਖੇਤ ਮਜ਼ਦੂਰਾਂ ਦੀਆਂ ਮੰਗਾਂ ਜਮੀਨ ਹੱਦਬੰਦੀ ਕਾਨੂੰਨ ਲਾਗੂ ਕਰਵਾਉਣ ਪੰਚਾਇਤੀ ਰਿਜ਼ਰਵ ਕੋਟੇ ਦੀ ਜਮੀਨ ਖੇਤ ਮਜ਼ਦੂਰਾਂ ਨੂੰ ਪੱਕੇ ਤੌਰ ਦਿਵਾਉਣ ਲਈ ਮਨਰੇਗਾ ਦੀ ਦਿਹਾੜੀ ਵਿੱਚ ਵਾਧਾ ਕਰਵਾਉਣ ਅਤੇ ਸਾਲ ਭਰ ਲਈ ਕੰਮ ਲਈ,ਮਜ਼ਦੂਰਾਂ ਸਿਰ ਚੜਿਆ ਸਮੁੱਚਾ ਕਰਜ਼ਾ ਰੱਦ ਕਰਵਾਉਣ ਲਈ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ ਖੇਤ ਮਜ਼ਦੂਰਾਂ ਨੂੰ ਵੱਡੀ ਗਿਣਤੀ ਦੇ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਸੱਤਪਾਲ ਸਿੰਘ ਅਤੇ ਜਸਵੰਤ ਸਿੰਘ ਮਹਿਲਾਂ ਚੌਂਕ, ਜਗਸੀਰ ਸਿੰਘ ਬਿਗੜਵਾਲ, ਦਲਜੀਤ ਕੌਰ ਰਵਿਦਾਸਪੁਰਾ ਟਿੱਬੀ, ਪਰਮਜੀਤ ਕੌਰ, ਅਮਨਦੀਪ ਸਿੰਘ ਚੱਠੇ ਸੇਖਵਾਂ, ਗੁਰਸੇਵਕ ਸਿੰਘ, ਜਗਸੀਰ ਸਿੰਘ ਉੱਭਾਵਾਲ, ਪੂਜਾ ਰਾਣੀ, ਕੁਲਦੀਪ ਕੌਰ ਰਵਿਦਾਸਪੁਰਾ ਬਸਤੀ, ਜਸਵੀਰ ਕੌਰ ਖਡਿਆਲ, ਮਨਜੀਤ ਕੌਰ ਖਡਿਆਲ ਸਮੇਤ ਪਿੰਡਾਂ ਦੇ ਖੇਤ ਮਜ਼ਦੂਰ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ