Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸਬ ਡਵੀਜ਼ਨ ਖਰੜ ਦੇ ਪਿੰਡ ਝੰਜੇੜੀ ਵਿਖੇ 13 ਸਤੰਬਰ ਨੂੰ ਲੱਗੇਗਾ ਕੈਂਪ

September 12, 2024 05:48 PM
SehajTimes

ਕੈਂਪ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ਤੇ ਕੀਤਾ ਜਾਵੇਗਾ ਹੱਲ:  ਐਸ.ਡੀ.ਐਮ  ਗੁਰਮੰਦਰ  ਸਿੰਘ

ਖਰੜ : ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਜੋਂ ਸਬ ਡਵੀਜ਼ਨ ਖਰੜ ਵਿੱਚ ਪੈਂਦੇ 5 ਪਿੰਡਾਂ ਦਾ ਇੱਕ ਵਿਸ਼ੇਸ਼ ਕੈਂਪ ਪਿੰਡ ਝੰਜੇੜੀ ਵਿਖੇ 13 ਸਤੰਬਰ ਨੂੰ ਸਵੇਰੇ 10.00 ਤੋਂ ਦੁਪਿਹਰ 01.00 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਸਵਾੜਾ, ਝੰਜੇੜੀ, ਮਛਲੀ ਕਲਾਂ, ਚੂਹੜ ਮਾਜਰਾ ਅਤੇ ਮਛਲੀ ਖੁਰਦ ਪਿੰਡਾਂ ਦੇ ਵਸਨੀਕ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲਈ ਅਰਜ਼ੀਆਂ ਦੇ ਸਕਦੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਵੱਲੋਂ  ਦੱਸਿਆ ਗਿਆ ਕਿ ਇਸ ਕੈਂਪ ਵਿੱਚ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਪਹੁੰਚ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਲੋਕਾਂ ਦੀਆਂ ਜ਼ਿਆਦਾਤਰ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਹੀ ਕੀਤਾ ਜਾਵੇਗਾ। ਉਨ੍ਹਾਂ ਕੈਂਪ ਵਿਚ ਕੰਮ ਕਰਾਉਣ ਲਈ ਪੁੱਜਣ ਵਾਲੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੈਂਪ ਵਿੱਚ ਆਪਣੇ ਜੋ ਵੀ ਕੰਮ ਕਰਾਉਣ ਲਈ ਆ ਰਹੇ ਹਨ, ਉਨ੍ਹਾਂ ਕੰਮਾਂ ਨਾਲ ਸਬੰਧਤ ਮੁਕੰਮਲ ਦਸਤਾਵੇਜ਼ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੇ ਕੰਮ ਸਹੀ, ਸੌਖੇ ਢੰਗ ਨਾਲ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਹੋ ਸਕਣ। ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਪੰਜਾਬ ਸਰਕਾਰ ਵੱਲੋਂ ਲਗਾਏ ਇਸ ਕੈਂਪ ਦਾ ਵਧ ਤੋਂ ਵਧ ਲਾਭ ਲੈਣਾ ਚਾਹੀਦਾ ਹੈ।

    ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜੋ ਸੇਵਾਵਾਂ ਮੁੱਖ ਤੌਰ 'ਤੇ ਦਿੱਤੀਆਂ ਜਾਂਦੀਆਂ ਹਨ, ਉਨ੍ਹਾਂ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਐਸ.ਸੀ., ਬੀ.ਸੀ., ਓ.ਬੀ.ਸੀ ਅਤੇ ਜਨਰਲ ਜਾਤੀ ਦੇ ਸਰਟੀਫਿਕੇਟ ਅਤੇ ਵਸਨੀਕ (ਨਿੱਜੀ) ਸਰਟੀਫ਼ਿਕੇਟ, ਮਾਸਿਕ ਸਹਾਇਤਾ ਸਕੀਮਾਂ (ਬੁਢਾਪਾ ਪੈਨਸ਼ਨਾਂ ਆਦਿ), ਵਿਆਹ ਰਜਿਸਟ੍ਰੇਸ਼ਨ, ਐਫੀਡੇਵਿਟ ਤਸਦੀਕ, ਮਾਲ ਰਿਕਾਰਡਾਂ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਦੀ ਸੇਵਾ), ਭਾਰ ਰਹਿਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਜਨਰੇਸ਼ਨ, ਦਸਤਾਵੇਜ਼ਾਂ ਦੀ ਕਾਊਂਟਰਸਾਈਨਿੰਗ, ਮੁਆਵਜ਼ੇ ਦੇ ਬਾਂਡ, ਬਾਰਡਰ ਸਰਟੀਫਿਕੇਟ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ.ਆਈ. ਦੇ ਦਸਤਾਵੇਜ਼ਾਂ 'ਤੇ ਕਾਊਂਟਰ ਦਸਤਖਤ, ਪੁਲਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ), ਉਸਾਰੀ ਮਜ਼ਦੂਰਾਂ/ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਆਮਦਨ ਅਤੇ ਸੰਪਤੀ ਸਰਟੀਫਿਕੇਟ (ਈ.ਡਬਲਯੂ. ਐੱਸ.), ਸ਼ਗਨ ਸਕੀਮ (ਕੇਸ ਦੀ ਮਨਜ਼ੂਰੀ ਲਈ), ਅਪੰਗਤਾ ਸਰਟੀਫਿਕੇਟ/ਯੂ ਡੀ ਆਈ ਡੀ ਕਾਰਡ, ਬਿਜਲੀ ਬਿੱਲ ਦਾ ਭੁਗਤਾਨ (ਪਾਵਰ) ਅਤੇ ਪੇਂਡੂ ਖੇਤਰ ਸਰਟੀਫਿਕੇਟ (ਪੇਂਡੂ) ਆਦਿ ਸ਼ਾਮਿਲ ਹਨ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ