Wednesday, September 17, 2025

Malwa

ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ : ਰੂਪਾ ਧਾਲੀਵਾਲ

September 13, 2024 12:57 PM
ਅਸ਼ਵਨੀ ਸੋਢੀ

ਕੌਮੀ ਲੋਕ ਅਦਾਲਤ ਦਾ ਆਮ ਲੋਕ ਲੈਣ ਵੱਧ ਤੋਂ ਵੱਧ ਲਾਹਾ

ਮਾਲੇਰਕੋਟਲਾ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਸੰਗਰੂਰ ਸ੍ਰੀ ਮੁਨੀਸ  ਸਿੰਗਲ ਅਤੇ  ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਦਲਜੀਤ ਕੌਰ ਦੀ ਰਹਿਨੁਮਾਈ  ਹੇਠ ਸਬ ਡਵੀਜਨ ਮਾਲੇਰਕੋਟਲਾ ਅਧੀਨ ਸਮੂਹ ਨਿਆਇਕ ਅਦਾਲਤ ਵੱਲੋਂ ਕੇਸਾਂ ਦੇ ਨਿਪਟਾਰੇ ਲਈ 14 ਸਤੰਬਰ ਦਿਨ ਸਨੀਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਕਮ ਚੇਅਰਪਰਸਨ ਸਬ ਡਵੀਜ਼ਨ ਲੀਗਲ ਸਰਵਿਸ ਅਥਾਰਟੀ ਮਾਲੇਰਕੋਟਲਾ ਸ੍ਰੀਮਤੀ ਰੂਪਾ ਧਾਲੀਵਾਲ  ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਅਧੀਨ ਚਾਰ ਬੈਂਚ ਕੋਰਟ ਕੰਪਲੈਕਸ ਵਿਖੇ ਸਿਵਲ ਜੱਜ ਸੀਨੀਅਰ ਡਵੀਜ਼ਨ ਸ੍ਰੀਮਤੀ ਰੂਪਾ ਧਾਲੀਵਾਲ, ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਵਿਸਵ ਗੁਪਤਾ, ਸਿਵਲ ਜੱਜ ਜੂਨੀਅਰ ਡਵੀਜਨ ਅਕਿੰਤਾ ਲੂੰਬਾ ਅਤੇ ਸਿਵਲ ਜੱਜ ਜੂਨੀਅਰ ਡਵੀਜਨ ਸ੍ਰੀ ਜਿੰਦਰਪਾਲ ਸਿੰਘ ਅਧੀਨ ਲੋਕਾਂ ਦੀ ਸਹੂਲਤ ਲਈ ਸਥਾਪਿਤ  ਕੀਤੇ ਜਾਣਗੇ। ਇਸ ਤੋਂ ਇਲਾਵਾ ਸਮੂਹ ਤਹਿਸੀਲ ਦਫ਼ਤਰਾਂ ਵਿਖੇ ਵੀ ਆਮ ਜਨਤਾ ਦੀ ਸਹੂਲਤ ਲਈ ਬੈਂਚ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਧਨ(ਪੈਸੇ) ਅਤੇ ਸਮਾਂ ਬਚਾਉਣ ਦੇ ਨਾਲ ਨਾਲ ਉਹਨਾਂ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ ਨੈਸ਼ਨਲ ਲੋਕ ਅਦਾਲਤ ਵਿੱਚ ਫ਼ੈਸਲੇ ਲਈ ਸ਼ਾਮਲ ਕੀਤੇ ਜਾਂਦੇ ਹਨ।ਲੋਕ-ਅਦਾਲਤਾਂ ਦੇ ਫ਼ਾਇਦੇ ਦੱਸਿਆ ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ  ਛੇਤੀ ਤੇ ਨਿਆਂ ਮਿਲਦਾ ਹੈ, ਇਸ ਦੇ ਫ਼ੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਇਸ ਦੇ ਫ਼ੈਸਲੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ ਇਸ ਵਿੱਚ ਫ਼ੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ ਲੋਕ ਅਦਾਲਤ ਵਿੱਚ ਫ਼ੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਸ ਮਿਲ ਜਾਂਦੀ ਹੈ ਇਸ ਦੇ ਫ਼ੈਸਲੇ ਅੰਤਿਮ ਹੁੰਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤ ਦਾ  ਵੱਧ ਤੋਂ ਵੱਧ ਲਾਭ ਲੈਣ।

 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ