Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪ੍ਰੋ. ਅਰਵਿੰਦ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪਹਿਲੀ ਰਸਮੀ ਮੀਟਿੰਗ

May 13, 2021 08:24 PM
SehajTimes

ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪਹਿਲੀ ਰਸਮੀ ਮੀਟਿੰਗ ਕੀਤੀ ਗਈ, ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਈਸ-ਚਾਂਸਲਰ ਨੂੰ ਭਰੋਸਾ ਦਿੱਤਾ ਗਿਆ ਕਿ ਉਹਨਾਂ ਦੀ ਸਰਕਾਰ ਹਰੇਕ ਪੱਧਰ 'ਤੇ ਯੂਨੀਵਰਸਿਟੀ ਦੀ ਹਰ ਪੱਖੋਂ ਮਦਦ ਕਰੇਗੀ। ਉਹਨਾਂ ਪ੍ਰੋਫ਼ੈਸਰ ਅਰਵਿੰਦ ਨੂੰ ਕਿਹਾ ਕਿ ਉਹ ਅਧਿਆਪਕਾਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਯੂਨੀਵਰਸਿਟੀ ਨੂੰ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਬਨਾਉਣ ਲਈ ਕਾਰਜ ਕਰਨ। ਇਸ ਮੀਟਿੰਗ ਵਿੱਚ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਪੰਜਾਬੀ ਯੂਨੀਵਰਸਿਟੀ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਾਲ-ਨਾਲ ਯੂਨੀਵਰਸਿਟੀ ਨੂੰ ਅਗਾਂਹ ਲੈ ਜਾਣ ਲਈ ਭਵਿੱਖ ਦੀਆਂ ਪ੍ਰਬੰਧਕੀ ਅਤੇ ਵਿੱਦਿਅਕ ਯੋਜਨਾਵਾਂ ਬਾਰੇ ਸੰਖੇਪ ਰੂਪ ਵਿੱਚ ਜਾਣੂ ਕਰਵਾਇਆ। ਉਹਨਾਂ ਇਹ ਵੀ ਕਿਹਾ ਕਿ ਵੱਖ-ਵੱਖ ਪ੍ਰਬੰਧਕੀ ਅਤੇ ਵਿੱਦਿਅਕ ਆਹੁਦਿਆਂ ਲਈ ਡੀਨਾਂ ਦੀ ਨਵੀਂ ਟੀਮ ਦਾ ਗਠਨ ਕਰ ਲਿਆ ਗਿਆ ਹੈ, ਇਸੇ ਤਰ੍ਹਾਂ ਸੈਸ਼ਨ 2021-22 ਤੋਂ ਅੰਤਰ-ਅਨੁਸ਼ਾਸਨੀ ਅਤੇ ਬਹੁ-ਪਰਤੀ ਕੋਰਸਾਂ ਦੀ ਸ਼ੁਰੂਆਤ ਲਈ ਕਾਰਜ ਚੱਲ ਰਿਹਾ ਹੈ। ਯੂਨੀਵਰਸਿਟੀ ਦੀ ਵੱਖ-ਵੱਖ ਅਦਾਰਿਆਂ, ਜਿਹਨਾਂ ਵਿੱਚ ਕੌਮੀ ਤੇ ਕੌਮਾਂਤਰੀ ਸੰਸਥਾਵਾਂ ਸ਼ਾਮਿਲ ਹਨ, ਨਾਲ ਭਾਗੀਦਾਰੀ ਲਈ ਯੋਜਨਾਵਾਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬੀ ਦੇ ਵਿਕਾਸ ਅਤੇ ਇਸ ਨੂੰ ਅਜੋਕੇ ਸਮੇਂ ਦੇ ਹਾਣੀ ਬਨਾਉਣ ਲਈ ਡਾਟਾ ਸਾਇੰਸ ਦੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋ ਜਾਵੇਗੀ, ਤਾਂ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਮੁੱਖ ਉਦੇਸ਼ ਕਿ ਵੱਖ-ਵੱਖ ਵਿਸ਼ਿਆਂ ਦੀ ਪੜ੍ਹਾਈ ਪੰਜਾਬੀ ਵਿੱਚ ਕਰਵਾਉਣ, ਦੀ ਪੂਰਤੀ ਹੋ ਸਕੇ। ਇਸ ਦੇ ਨਾਲ ਹੀ ਆਧੁਨਿਕ ਭਾਸ਼ਾਵਾਂ ਦਾ ਤਕਨੀਕੀ ਪੱਧਰ ਉੱਚਾ ਚੁੱਕਣ ਲਈ ਹਰੇਕ ਉਪਰਾਲਾ ਕੀਤਾ ਜਾਵੇਗਾ, ਤਾਂ ਕਿ ਸਾਡੇ ਵਿਦਿਆਰਥੀ ਕੌਮਾਂਤਰੀ ਪੱਧਰ ਦੇ ਅਦਾਰਿਆਂ ਵਿੱਚ  ਕਾਰਜ ਕਰਨ ਦੇ ਸਮਰੱਥ ਹੋ ਸਕਣ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਚੇਰੇ ਤੌਰ 'ਤੇ ਜ਼ਿਕਰ ਕੀਤਾ ਕਿ ਇਹ ਇੱਕ ਕਿਸਮ ਨਾਲ ਪੰਜਾਬ ਦੀ ਵਿਰਾਸਤੀ ਯੂਨੀਵਰਸਿਟੀ ਹੈ, ਜਿਸ ਨੇ ਪੰਜਾਬ ਵਿਸ਼ੇਸ਼ ਕਰਕੇ ਮਾਲਵੇ ਦੇ ਖ਼ਿੱਤੇ ਦਾ ਵਿੱਦਿਅਕ ਪੱਧਰ ਉੱਚਾ ਕੀਤਾ ਹੈ।

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਸਪੀਕਰ ਸੰਧਵਾਂ

ਮਾਵਾਂ-ਧੀਆਂ ਦੇ ਸਨਮਾਨ ਲਈ ਸਰਕਾਰ ਵਚਨਬੱਧ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵਲੋਂ ਪਿੰਡ ਨਵਾਂ ਨੱਥੇਵਾਲਾ ਅਤੇ ਧੂੜਕੋਟ ਦੇ ਸਰਕਾਰੀ ਸਕੂਲਾਂ ’ਚ 65 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ

ਮਿਲੇਨੀਅਮ ਸਕੂਲ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ

ਸਾਦਿਕ ਪੰਚਾਇਤ ਦੁਕਾਨ ਕਿਰਾਇਆ ਮਾਮਲਾ ਸਰਕਾਰ ਵੱਲੋਂ ਤੁਰਤ ਕਾਰਵਾਈ, 27 ਅਪ੍ਰੈਲ ਤੱਕ ਮੰਗੀ ਗਈ ਰਿਪੋਰਟ : ਅਰਸ਼ ਸੱਚਰ

ਡਾ. ਹਰੀ ਸਿੰਘ ਸੇਵਕ ਸੀਨੀ. ਸੈਕੰ. ਸਕੂਲ ਵਿਖੇ ‘ਮੌਕ ਐਕਸਰਸਾਈਜ਼’ ਦਾ ਆਯੋਜਨ

ਡੀ.ਸੀ.ਐਮ. ਸਕੂਲ ਦੇ ਬੱਚਿਆਂ ਨੇ ਵੰਨ-ਸਵੰਨੇ ਬੂਟੇ ਲਾ ਕੇ ਮਨਾਇਆ ਵਰਲਡ ਅਰਥ ਡੇ

ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ 2 ਗਿਰੋਹ ਪੁਲਿਸ ਦੀ ਗ੍ਰਿਫਤ ਵਿੱਚ : ਥਾਣਾ ਮੁਖੀ

ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ, ਮਿਹਨਤੀ ਵਿਦਿਆਰਥੀਆਂ ਦਾ ਸਨਮਾਨ

ਫਰੀਦਕੋਟ ਪੁਲਿਸ ਵੱਲੋਂ ਰੇਲਵੇ ਸਟੇਸ਼ਨਾ ’ਤੇ ਚਲਾਇਆ ਗਿਆ ਸਪੈਸ਼ਲ ਚੈਕਿੰਗ ਆਪ੍ਰੇਸ਼ਨ