Wednesday, September 17, 2025

Chandigarh

ਮੋਹਾਲੀ ਵਿਖੇ ਸਰਸ ਮੇਲਾ 16 ਤੋਂ 27 ਅਕਤੂਬਰ ਤੱਕ

September 13, 2024 02:51 PM
ਅਮਰਜੀਤ ਰਤਨ

ਐਸ.ਏ.ਐਸ.ਨਗਰ : ਜ਼ਿਲ੍ਹੇ ਦੇ ਪਹਿਲੇ ਸਰਸ ਮੇਲੇ ਦੇ ਯਾਦਗਾਰੀ ਅਤੇ ਰੋਮਾਂਚਕ ਪਲ਼ਾਂ ਨਾਲ ਸ਼ਹਿਰ ਵਾਸੀਆਂ ਨੂੰ ਉਤਸ਼ਾਹਿਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਤੋਂ ਮੇਲੇ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਰਸ ਮੇਲੇ ਲਈ ਤਾਇਨਾਤ ਕੀਤੇ ਗਏ ਵੱਖ-ਵੱਖ ਨੋਡਲ ਅਫ਼ਸਰਾਂ ਦੀ ਸਮੀਖਿਆ ਮੀਟਿੰਗ ਕਰਦੇ ਹੋਏ ਉਨ੍ਹਾਂ ਨੂੰ ਸਰਸ ਮੇਲੇ ਲਈ ਤਿਆਰੀਆਂ ਕਰਨ ਲਈ ਕਿਹਾ ਤਾਂ ਜੋ ਇਸ ਨੂੰ ਯਾਦਗਾਰੀ ਅਤੇ ਸਫਲ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਹ ਮੇਲਾ 16 ਤੋਂ 27 ਅਕਤੂਬਰ ਤੱਕ ਮੋਹਾਲੀ ਦੇ ਸੈਕਟਰ 88 ਦੀ ਗਰਾਊਂਡ ਵਿਖੇ ਰੱਖਿਆ ਗਿਆ ਹੈ। ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਇਸ ਸਮਾਗਮ ਨੂੰ ਸ਼ਹਿਰ ਵਾਸੀਆਂ ਦੀ ਸ਼ਮੂਲੀਅਤ ਨਾਲ ਸਫ਼ਲ ਬਣਾਉਣ ਲਈ ਆਊਟਡੋਰ ਮੀਡੀਆ ਦੇ ਨਾਲ-ਨਾਲ ਸੋਸ਼ਲ ਮੀਡੀਆ ਰਾਹੀਂ ਵੀ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੇਲੇ ਵਿੱਚ ਦਾਖਲਾ ਲੈਣ ਲਈ ਨਾਮਾਤਰ ਫੀਸ ਵਸੂਲੀ ਜਾਵੇਗੀ ਜਦਕਿ ਪ੍ਰਵੇਸ਼ ਕਰਨ ਵਾਲਿਆਂ ਨੂੰ ਸਟਾਲਾਂ ‘ਤੇ ਖਾਣ-ਪੀਣ ਦੀਆਂ ਵਸਤੂਆਂ ਅਤੇ ਉਨ੍ਹਾਂ ਵੱਲੋਂ ਕੀਤੀ ਜਾਣ ਵਾਲੀ ਹੋਰ ਖ਼ਰੀਦੋ ਫਰੋਖ਼ਤ ਲਈ ਵੱਖਰੇ ਤੌਰ ‘ਤੇ ਭੁਗਤਾਨ ਕਰਨਾ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਪ੍ਰਸ਼ਾਸਨ ਨੇ ਪੇਂਡੂ ਉਤਪਾਦਕਾਂ/ਕਾਰੀਗਰਾਂ ਦੀ ਸਹਾਇਤਾ ਲਈ 300 ਤੋਂ ਵੱਧ ਸਟਾਲ ਲਗਾਉਣ ਦੀ ਯੋਜਨਾ ਤਿਆਰ ਕੀਤੀ ਹੈ ਤਾਂ ਜੋ ਮੇਲੇ ਚ ਆਉਣ ਵਾਲੇ ਲੋਕਾਂ ਨੂੰ ਲਾਭ ਪਹੁੰਚਾਉਣ ਵਾਲੇ ਉਤਪਾਦਾਂ ਦੀ ਵਿਭਿੰਨ ਸ਼੍ਰੇਣੀ ਨੂੰ ਪ੍ਰਦਰਸ਼ਿਤ ਕੀਤਾ ਜਾ ਸਕੇ। ਇਨ੍ਹਾਂ ਸਟਾਲਾਂ ‘ਤੇ ਦੇਸ਼ ਭਰ ਦੇ ਪਰੰਪਰਾਗਤ ਭੋਜਨ ਦੇ ਨਾਲ-ਨਾਲ ਕਾਰੀਗਰਾਂ ਦੁਆਰਾ ਤਿਆਰ ਕੀਤੀਆਂ ਕਲਾਤਮਕ ਵਸਤਾਂ ਅਤੇ ਹੋਰ ਸਮਾਨ ਵੀ ਪ੍ਰਦਰਸ਼ਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪ੍ਰਸਿੱਧ ਬਾਲੀਵੁੱਡ ਅਤੇ ਪੰਜਾਬੀ ਗਾਇਕ ਅਤੇ ਕਲਾਕਾਰ ਰੋਜ਼ਾਨਾ ਸ਼ਾਮ ਨੂੰ ਪੇਸ਼ਕਾਰੀ ਕਰਕੇ ਦਰਸ਼ਕਾਂ ਦਾ ਮਨ ਮੋਹਣਗੇ। ਇਸੇ ਤਰ੍ਹਾਂ ਪ੍ਰਸ਼ਾਸਨ ਮਨੋਰੰਜਨ ਦੇ ਮਕਸਦ ਨਾਲ ਮੇਲੇ ਵਿੱਚ ਕਈ ਤਰ੍ਹਾਂ ਦੀਆਂ ਸੱਭਿਆਚਾਰਕ ਵੰਨਗੀਆਂ ਨੂੰ ਸ਼ਾਮਲ ਕਰਨ ਬਾਰੇ ਵੀ ਵਿਚਾਰ ਕਰ ਰਿਹਾ ਹੈ। ਮੀਟਿੰਗ ਵਿੱਚ ਕਮਿਸ਼ਨਰ ਐਮ ਸੀ ਨਵਜੋਤ ਕੌਰ, ਏਡੀਸੀ ਵਿਰਾਜ ਐਸ ਟਿੱਡਕੇ, ਸੋਨਮ ਚੌਧਰੀ ਅਤੇ ਦਮਨਜੀਤ ਸਿੰਘ ਮਾਨ, ਅਸਟੇਟ ਅਫਸਰ ਗਮਾਡਾ ਹਰਬੰਸ ਸਿੰਘ, ਐਸਡੀਐਮਜ਼ ਦੀਪਾਂਕਰ ਗਰਗ ਅਤੇ ਹਿਮਾਂਸ਼ੂ ਗੁਪਤਾ, ਡੀਡੀਪੀਓ ਬਲਜਿੰਦਰ ਸਿੰਘ ਗਰੇਵਾਲ, ਮੁੱਖ ਇੰਜਨੀਅਰ ਲੋਕਲ ਬਾਡੀਜ਼ ਨਰੇਸ਼ ਬੱਤਾ, ਆਰਟੀਓ ਪਰਦੀਪ ਸਿੰਘ ਢਿੱਲੋਂ ਅਤੇ ਬੀਡੀਪੀਓ ਸਤਵੰਤ ਸਿੰਘ ਰੰਧਾਵਾ ਸਮੇਤ ਪ੍ਰਮੁੱਖ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ