Saturday, February 28, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਰੋਪੜ ਰੇਂਜ ਵਿੱਚ ਨਸ਼ਾ ਤਸਕਰਾਂ ਖਿਲਾਫ਼ ਮੁਹਿੰਮ ਵੱਡੇ ਪੱਧਰ ‘ਤੇ ਜਾਰੀ-ਡੀ ਆਈ ਜੀ ਨਿਲਾਂਬਰੀ ਜਗਦਲੇ

September 13, 2024 02:56 PM
ਅਮਰਜੀਤ ਰਤਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਵਚਨਬੱਧਤਾ ਤਹਿਤ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੋਪੜ ਰੇਂਜ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਖਾਤਮੇ ਲਈ 17 ਜੂਨ, 2024 ਤੋਂ ਸਪੈਸ਼ਲ ਮੁਹਿੰਮ ਆਰੰਭੀ ਗਈ ਹੈ, ਜਿਸ ਤਹਿਤ 211 ਕੇਸਾਂ ਵਿੱਚ 296 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਨਿਲਾਂਬਰੀ ਜਗਦਲੇ, ਡੀ.ਆਈ.ਜੀ. ਰੋਪੜ ਰੇਂਜ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਰੋਪੜ ਰੇਂਜ ਦੇ ਜ਼ਿਲ੍ਹਿਆਂ ਰੋਪੜ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਨਸ਼ਿਆਂ ਦੇ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ 211 ਕੇਸ ਦਰਜ ਕੀਤੇ ਗਏ, ਜਿਨ੍ਹਾਂ ਵਿੱਚ 296 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਕਰੀਬ 381 ਕਿਲੋ 770 ਗ੍ਰਾਮ ਭੁੱਕੀ, 44 ਕਿਲੋ 167 ਗ੍ਰਾਮ ਅਫੀਮ, 13 ਗ੍ਰਾਮ 10 ਮਿਲੀਗ੍ਰਾਮ ਸਮੈਕ, 963 ਗ੍ਰਾਮ ਨਸ਼ੀਲਾ ਪਾਊਡਰ, 14507 ਨਸ਼ੀਲੀਆਂ ਗੋਲੀਆਂ, 1 ਕਿਲੋ 746 ਗ੍ਰਾਮ ਚਰਸ, 1 ਕਿਲੋ 397 ਗ੍ਰਾਮ 75 ਮਿਲੀਗ੍ਰਾਮ ਹੈਰੋਇਨ, 50 ਨਸ਼ੀਲੀ ਦਵਾਈ ਦੀਆਂ ਬੋਤਲਾਂ, 61 ਕਿਲੋ 347 ਗ੍ਰਾਮ ਗਾਂਜਾ, 3281 ਨਸ਼ੀਲੇ ਇੰਜੈਕਸ਼ਨ ਅਤੇ 3,95,450-/ ਡਰੱਗ ਮਨੀ ਵਗੈਰਾ ਦੀ ਰਿਕਵਰੀ ਕੀਤੀ ਗਈ ਹੈ।
       ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 42,00,000 ਰੁਪਏ ਤੋਂ ਵੱਧ ਦੀ ਪ੍ਰਾਪਰਟੀ ਫ੍ਰੀਜ਼ ਕਰਵਾਉਣ ਲਈ ਸਮਰੱਥ ਅਥਾਰਟੀ ਨੂੰ ਕੇਸ ਭੇਜੇ ਗਏ ਹਨ ਅਤੇ ਨਸ਼ਾ ਤਸਕਰਾਂ ਦੀ 1,34,123/-ਰੁਪਏ ਦੀ ਪ੍ਰਾਪਰਟੀ ਜ਼ਬਤ ਕਰਵਾਈ ਗਈ ਹੈ।    
      ਡੀ ਆਈ ਜੀ ਅਨੁਸਾਰ ਐਨ.ਡੀ.ਪੀ.ਐਸ ਦੇ ਜੋ ਦੋਸ਼ੀ ਜਮਾਨਤਾਂ ਲੈਣ ਉਪਰੰਤ ਸਬੰਧਤ ਅਦਾਲਤਾਂ ਵਿੱਚ ਹਾਜ਼ਰ ਨਹੀਂ ਹੋ ਰਹੇ, ਉਨ੍ਹਾਂ ਦੀਆਂ ਜ਼ਮਾਨਤਾਂ ਕੈਂਸਲ ਕਰਵਾਉਣ ਲਈ ਵੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
     ਉਨ੍ਹਾਂ ਕਿਹਾ ਕਿ ਤਾਜ਼ਾ ਮਾਮਲੇ ਵਿੱਚ 10 ਸਤੰਬਰ 2024 ਨੂੰ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਰੇਂਜ ਰੋਪੜ ਕੈਂਪ ਐਟ ਮੋਹਾਲੀ ਦੀ ਟੀਮ ਦੇ ਇੰਚਾਰਜ ਸੁਖਵਿੰਦਰ ਸਿੰਘ ਐਸ.ਆਈ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਸੰਜੇ ਕੁਮਾਰ ਉਰਫ ਸੰਜੂ ਪੁੱਤਰ ਰਾਮ ਬਾਬੂ ਵਾਸੀ ਮਕਾਨ ਨੰਬਰ 389, ਵਿਕਾਸ ਨਗਰ ਮੋਲੀ ਜਗਰਾ ਚੰਡੀਗੜ੍ਹ ਜੋ ਕਿ ਨਸ਼ੀਲੀਆ ਦਵਾਈਆਂ ਦੀ ਸਪਲਾਈ ਦੇਣ ਨੇੜੇ ਨੌ ਗਜਾ ਪੀਰ ਸੈਣੀ ਵਿਹਾਰ ਫੇਸ-1 ਬਲਟਾਨਾ ਵਾਲੀ ਗਲੀ ਵਿਚ ਮੋਟਰਸਾਈਕਲ ਨੰਬਰ CH-01-CF-5745 ਮਾਰਕਾ ਸਪਲੈਂਡਰ ਤੇ ਆਇਆ ਸੀ ਜਿਸ ਪਾਸੋ ਭਾਰੀ ਮਾਤਰਾ ਵਿਚ ਨਸ਼ੀਲੀਆ ਦਵਾਈਆਂ ਬ੍ਰਾਮਦ ਹੋ ਸਕਦੀਆ ਹਨ। ਉਸ ਖਿਲਾਫ਼ ਪੱਕੀ ਤੇ ਭਰੋਸੇਯੋਗ ਅਗਾਊਂ ਸੂਚਨਾ ਹੋਣ ‘ਤੇ ਥਾਣਾ ਜ਼ੀਰਕਪੁਰ ਵਿਖੇ ਮੁਕੱਦਮਾ ਨੰਬਰ 403 ਮਿਤੀ 10-09-2024 ਅ/ਧ 22/61/85 NDPS Act ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਅਤੇ ਬਾਅਦ ਵਿੱਚ ਸੰਜੇ ਕੁਮਾਰ ਉਰਫ ਸੰਜੂ ਉੱਕਤ ਨੂੰ ਸਮੇਤ ਉਕਤ ਮੋਟਰਸਾਈਕਲ ਤੇ ਪਿਠੂ ਬੈਗ ਸਮੇਤ ਕਾਬੂ ਕੀਤਾ ਗਿਆ ਤੇ ਜਸਪਿੰਦਰ ਸਿੰਘ ਗਿੱਲ, ਡੀ.ਐਸ.ਪੀ. ਜ਼ੀਰਕਪੁਰ ਜ਼ਿਲ੍ਹਾ ਮੋਹਾਲੀ ਦੀ ਹਾਜਰੀ ਵਿਚ ਉਸ ਦੀ ਪੁੱਛਗਿੱਛ ਕੀਤੀ ਗਈ। ਉਸਨੇ ਪੁੱਛਗਿਛ ਵਿੱਚ ਦਸਿਆ ਕਿ ਉਸਦੇ ਖਿਲਾਫ ਪਹਿਲਾ ਵੀ ਸੈਕਟਰ 39 ਚੰਡੀਗੜ੍ਹ ਵਿਖੇ 22 NDPS Act ਤਹਿਤ ਮੁਕੱਦਮਾ ਦਰਜ ਹੈ। ਤਲਾਸ਼ੀ ਦੌਰਾਨ ਉਸ ਪਾਸੋਂ 50 ਨਸ਼ੀਲੀ ਸ਼ੀਸ਼ੀਆਂ, 2120 ਨਸ਼ੀਲੇ ਕੈਪਸੂਲ, 6470 ਨਸ਼ੀਲੀ ਗੋਲੀਆਂ, 36 ਨਸ਼ੀਲੇ ਟੀਕਿਆਂ ਅਤੇ 20,000/- ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ।
    ਸ੍ਰੀਮਤੀ ਨਿਲਾਂਬਰੀ ਜਗਦਲੇ, ਆਈ.ਪੀ.ਐਸ, ਡੀ.ਆਈ.ਜੀ, ਰੋਪੜ ਰੇਂਜ ਨੇ ਦੱਸਿਆ ਭਵਿੱਖ ਵਿੱਚ ਵੀ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਸ਼ਿਆਂ ਦੇ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਜਾਰੀ ਰਹੇਗੀ।

Have something to say? Post your comment

 

More in Chandigarh

ਪੀ.ਐਸ.ਆਈ.ਈ.ਸੀ. ਉਦਯੋਗਿਕ ਪਲਾਟਾਂ ਦੀ ਮੰਗ ਲਗਾਤਾਰ ਵਧ ਰਹੀ

ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ : ਡਾ. ਬਲਜੀਤ ਕੌਰ

ਗੈਂਗਸਟਰਾਂ ’ਤੇ ਵਾਰ ਦਾ 38ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ ; 184 ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਾਰੇ ਮੈਡੀਕਲ ਕਾਲਜਾਂ ਨੂੰ ਮੁਫ਼ਤ ਪ੍ਰਦਾਨ ਕੀਤੇ ਕੋਕਲੀਅਰ ਇਮਪਲਾਂਟ

ਹੋਲਾ ਮੁਹੱਲਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ

ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ

ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ