Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਨਗਰ ਨਿਗਮ ਵੱਲੋਂ ਪਬਲਿਕ ਪਖਾਨਿਆਂ ‘ਤੇ ਕੰਮ ਕਰਦੇ ਸਫਾਈ ਸੇਵਕਾਂ ਵੱਲੋਂ ਮੁਜ਼ਾਹਰੇ ਦੌਰਾਨ ਲਾਏ ਦੋਸ਼ਾਂ ਦਾ ਖੰਡਨ

September 13, 2024 03:37 PM
SehajTimes
ਐਸ.ਏ.ਐਸ. ਨਗਰ : ਨਗਰ ਨਿਗਮ ਅਧੀਨ ਆਉਂਦੇ ਪਬਲਿਕ ਪਖਾਨਿਆਂ ਤੇ ਕੰਮ ਕਰਦੇ ਸਫਾਈ ਸੇਵਕਾਂ ਵੱਲੋਂ ਕਲ੍ਹ ਮੁਜ਼ਾਹਰਾ ਕਰਦੇ ਹੋਏ ਲਾਏ ਗਏ ਦੋਸ਼ਾਂ ਦਾ ਨਗਰ ਨਿਗਮ ਐਸ.ਏ.ਐਸ. ਨਗਰ, ਮੋਹਾਲੀ ਦੇ ਅਧਿਕਾਰੀਆਂ ਨੇ ਸਖ਼ਤ ਸ਼ਬਦਾਂ ਚ ਖੰਡਨ ਕੀਤਾ ਹੈ। ਕਮਿਸ਼ਨਰ ਨਵਜੋਤ ਕੌਰ ਅਨੁਸਾਰ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਪੈਂਦੇ ਪਬਲਿਕ ਟਾਇਲਟਸ ਦੀ “ਓਪਰੇਸ਼ਨ ਅਤੇ ਮੇਂਟੀਨੈਂਸ” ਦਾ ਕੰਮ ਅਪ੍ਰੈਲ, 2024 ਤੋਂ ਸੁਲਭ ਇੰਟਰਨੈਸ਼ਲ (ਐਨ.ਜੀ.ਓ) ਨੂੰ ਦਿੱਤਾ ਹੋਇਆ ਹੈ। ਸੁਲਭ ਇੰਟਰਨੈਸ਼ਨਲ ਵੱਲੋਂ ਦਿੱਤੀ ਗਈ ਪ੍ਰਪੋਜ਼ਲ ਅਨੁਸਾਰ ਉਨ੍ਹਾਂ ਵੱਲੋਂ ਇਹ ਕੰਮ ਪ੍ਰਤੀ ਟਾਇਲਟ ‘ਤੇ ਦੋ ਵਲੰਟੀਅਰਜ਼ ਤੋਂ ਕਰਵਾਇਆ ਜਾ ਰਿਹਾ ਹੈ। ਕੰਪਨੀ ਵੱਲੋਂ ਕੀਤੀ ਗਈ ਰਿਪੋਰਟ ਅਨੁਸਾਰ ਟਾਇਲਟਸ ‘ਤੇ ਜੋ ਵਲੰਟੀਅਰ ਕੰਮ ਕਰ ਰਹੇ ਹਨ, ਉਨ੍ਹਾਂ ਵਿੱਚੋਂ ਸਾਰਿਆਂ ਨੂੰ ਬਣਦਾ ਮਾਣ-ਭੱਤਾ ਦਿੱਤਾ ਜਾ ਚੁੱਕਾ ਹੈ। 
      ਇਸ ਤੋਂ ਇਲਾਵਾ ਜੋ ਦੁਬਾਰਾ ਕੰਮ ‘ਤੇ ਰੱਖਣ ਲਈ ਰਿਸ਼ਵਤ ਮੰਗਣ ਦੇ ਦੋਸ਼ ਲਗਾਏ ਹਨ, ਉਸ ਸਬੰਧੀ ਦੱਸਿਆ ਜਾਂਦਾ ਹੈ ਕਿ ਸੁਲਭ ਇੰਟਰਨੈਸ਼ਲ (ਐਨ.ਜੀ.ਓ) ਵੱਲੋਂ ਆਪਣੇ ਪੱਧਰ ‘ਤੇ ਟਾਇਲਟਸ ‘ਤੇ ਵਲੰਟੀਅਰ ਕੰਮ ਲਈ ਰੱਖੇ ਜਾਂਦੇ ਹਨ, ਇਸ ਨਾਲ ਨਗਰ ਨਿਗਮ ਦਾ ਕੋਈ ਵੀ ਸਬੰਧ ਨਹੀਂ ਹੈ। ਇਸ ਲਈ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਨੋਟਿਸ ਦੇ ਨੌਕਰੀ ਤੋਂ ਫਾਰਗ ਕਰਨ ਅਤੇ ਪਿਛਲੇ ਪੰਜ ਮਹੀਨਿਆਂ ਦੀ ਤਨਖਾਹ ਨਾ ਦੇਣ ਅਤੇ ਦੁਬਾਰਾ ਕੰਮ ‘ਤੇ ਰੱਖਣ ਲਈ ਰਿਸ਼ਵਤ ਮੰਗਣ ਦੇ ਲਗਾਏ ਦੋਸ਼ਾਂ ਚ ਕੋਈ ਸਚਾਈ ਨਹੀਂ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ