Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਹੜਤਾਲ ਦੌਰਾਨ ਆਮ ਆਦਮੀ ਕਲੀਨਿਕਾਂ ਅਤੇ ਐਮਰਜੈਂਸੀ ਵਿਭਾਗਾਂ ਵਿਚ ਸਿਹਤ ਸੇਵਾਵਾਂ ਜਾਰੀ

September 13, 2024 03:42 PM
SehajTimes

ਮੋਹਾਲੀ : ਸਰਕਾਰੀ ਡਾਕਟਰਾਂ ਦੀ ਹੜਤਾਲ ਦੇ ਬਾਵਜੂਦ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਮਿਆਰੀ ਤੇ ਨਿਰਵਿਘਨ ਸਿਹਤ ਸੇਵਾਵਾਂ ਦੇਣ ਲਈ ਜ਼ਿਲ੍ਹਾ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧ ’ਚ ਗੱਲਬਾਤ ਕਰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਆਖਿਆ ਕਿ ਭਾਵੇਂ ਸਰਕਾਰੀ ਡਾਕਟਰਾਂ ਦੁਆਰਾ ਅਪਣੀਆਂ ਮੰਗਾਂ ਸਬੰਧੀ 9 ਸਤੰਬਰ ਤੋਂ ਲਗਾਤਾਰ ਹੜਤਾਲ ਕੀਤੀ ਜਾ ਰਹੀ ਹੈ ਅਤੇ ਓ.ਪੀ.ਡੀ. ਸੇਵਾਵਾਂ ਬੰਦ ਹਨ ਪਰ ਇਸ ਦੇ ਬਾਵਜੂਦ ਸਰਕਾਰੀ ਸਿਹਤ ਸੰਸਥਾਵਾਂ ਦੇ ਐਮਰਜੈਂਸੀ ਵਿਭਾਗਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਨਿਰਵਿਘਨ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਆਖਿਆ ਕਿ ਐਮਰਜੈਂਸੀ ਵਾਰਡਾਂ ਵਿਚ ਵੱਧ ਤੋਂ ਵੱਧ ਡਾਕਟਰਾਂ ਦੀ ਡਿਊਟੀ ਲਗਾ ਕੇ ਇਨ੍ਹਾਂ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਤਾਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਚੱਲ ਰਹੇ ਆਮ ਆਦਮੀ ਕਲੀਨਿਕਾਂ ਵਿਚ ਪਹਿਲਾਂ ਵਾਂਗ ਹੀ ਮਿਆਰੀ ਸਿਹਤ ਸੇਵਾਵਾਂ ਦਿਤੀਆਂ ਜਾ ਰਹੀਆਂ ਹਨ ਅਤੇ ਚਾਲੂ ਹੜਤਾਲ ਦਾ ਉਨ੍ਹਾਂ ਵਿਚ ਦਿਤੀਆਂ ਜਾ ਰਹੀਆਂ ਸੇਵਾਵਾਂ ਉਤੇ ਕੋਈ ਅਸਰ ਨਹੀਂ ਕਿਉਂਕਿ ਆਮ ਆਦਮੀ ਕਲੀਨਿਕਾਂ ਦਾ ਸਮੁੱਚਾ ਸਟਾਫ਼ ਪਹਿਲਾਂ ਵਾਂਗ ਕਾਰਜਸ਼ੀਲ ਹੈ। ਉਨ੍ਹਾਂ ਇਹ ਵੀ ਦਸਿਆ ਕਿ ਇਸ ਤੋਂ ਇਲਾਵਾ ਸਿਹਤ ਵਿਭਾਗ ਦਾ ਹੈਲਪਲਾਈਨ ਨੰਬਰ 104 ਵੀ ਪਹਿਲਾਂ ਵਾਂਗ ਚੱਲ ਰਿਹਾ ਹੈ, ਜਿਸ ’ਤੇ ਸੰਪਰਕ ਕਰ ਕੇ ਕਿਸੇ ਵੀ ਬੀਮਾਰੀ ਸਬੰਧੀ ਮਾਹਰ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ