Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਰਤ ਵਿਕਾਸ ਪ੍ਰੀਸ਼ਦ ਨੇ ਸਾਈਬਰ ਕ੍ਰਾਈਮ ਸਬੰਧੀ ਕਰਵਾਇਆ ਸੈਮੀਨਾਰ

September 13, 2024 05:11 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਅਜੋਕੇ ਦੌਰ ਵਿੱਚ ਇੰਟਰਨੈੱਟ ਦੇ ਵਧ ਰਹੇ ਰੁਝਾਨ ਕਾਰਨ ਸਾਈਬਰ ਕ੍ਰਾਈਮ ਜ਼ਰੀਏ ਹੋ ਰਹੀਆਂ ਠੱਗੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਸੁਨਾਮ ਵਿਖੇ ਸੈਮੀਨਾਰ ਕਰਵਾਇਆ ਗਿਆ। 
 ਇਸ ਮੌਕੇ ਡੀ.ਐਸ.ਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ, ਐਸ.ਐਚ.ਓ ਇੰਸਪੈਕਟਰ ਪ੍ਰਤੀਕ ਜਿੰਦਲ, ਸਾਈਬਰ ਕਰਾਈਮ ਸੈੱਲ ਸੰਗਰੂਰ ਤੋਂ ਰਮਨਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।‌ ਭਾਰਤ ਵਿਕਾਸ ਪਰਿਸ਼ਦ ਦੇ ਪ੍ਰਧਾਨ ਅਨਿਲ ਜੈਨ ਦੀ ਪ੍ਰਧਾਨਗੀ ਹੇਠ ਕਰਵਾਏ ਸੈਮੀਨਾਰ ਵਿੱਚ ਬੋਲਦਿਆਂ ਡੀ.ਐਸ.ਪੀ ਹਰਵਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਅਜੋਕੇ ਟੈਕਨਾਲੋਜੀ ਦੇ ਯੁੱਗ ਵਿੱਚ ਸਾਈਬਰ ਨਾਲ ਸਬੰਧਤ ਬਹੁਤ ਸਾਰੇ ਅਪਰਾਧ ਹੋਣੇ ਸ਼ੁਰੂ ਹੋ ਗਏ ਹਨ, ਸਮੇਂ ਦੀ ਲੋੜ ਹੈ ਕਿ ਸਾਰਿਆਂ ਨੂੰ ਇਸ ਤੋਂ ਬਚਣਾ ਚਾਹੀਦਾ ਹੈ, ਉਨ੍ਹਾਂ ਕਈ ਉਦਾਹਰਣਾਂ ਦਿੰਦਿਆਂ ਸਾਈਬਰ ਅਪਰਾਧਾਂ ਤੋਂ ਬਚਣ ਦੀ ਸਲਾਹ ਦਿੱਤੀ।  ਸਕੂਲ ਦੇ ਵਿਦਿਆਰਥੀਆਂ, ਸਟਾਫ਼ ਅਤੇ ਹਾਜ਼ਰ ਸਾਰਿਆਂ ਨੂੰ ਸਾਈਬਰ ਕ੍ਰਾਈਮ ਬਾਰੇ ਅਹਿਮ ਜਾਣਕਾਰੀ ਦਿੰਦਿਆਂ ਸਕੂਲ ਦੇ ਵਿਦਿਆਰਥੀਆਂ ਨੂੰ ਮੋਬਾਈਲ ਦੀ ਦੁਰਵਰਤੋਂ ਤੋਂ ਬਚਣ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਜੇਕਰ ਕੋਈ ਤੁਹਾਨੂੰ ਫ਼ੋਨ 'ਤੇ ਧਮਕੀਆਂ ਦਿੰਦਾ ਹੈ ਜਾਂ ਤੁਹਾਡੇ ਨਾਲ ਕੋਈ ਧੋਖਾਧੜੀ ਕਰਦਾ ਹੈ ਜਾਂ ਕੋਈ ਬਲੈਕਮੇਲ ਕਰਦਾ ਹੈ। ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ 'ਤੇ ਵੀ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਸਾਈਬਰ ਸੈੱਲ ਸੰਗਰੂਰ ਦੇ ਰਮਨਜੀਤ ਸਿੰਘ ਨੇ ਵੀ ਕਈ ਐਪਸ ਦੀ ਵਰਤੋਂ ਨਾ ਕਰਨ ਦੀ ਸਲਾਹ ਦੇਣ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਜਦੋਂ ਅਸੀਂ ਇੰਟਰਨੈੱਟ 'ਤੇ ਕੰਮ ਕਰਦੇ ਹਾਂ ਤਾਂ ਇੱਥੇ ਕਈ ਤਰ੍ਹਾਂ ਦੀਆਂ ਐਪਾਂ ਹਨ ਜੋ ਤੁਹਾਡੇ ਮੋਬਾਈਲ ਨੂੰ ਹੈਂਡਲ ਕਰ ਸਕਦੀਆਂ ਹਨ, ਉਨ੍ਹਾਂ ਨੇ ਇਨ੍ਹਾਂ ਤੋਂ ਦੂਰ ਰਹਿਣ ਦੀ ਗੱਲ ਕੀਤੀ। ਪ੍ਰੋਜੈਕਟ ਚੇਅਰਮੈਨ ਯਸ਼ਪਾਲ ਮੰਗਲਾ ਨੇ ਸਾਈਬਰ ਕਰਾਈਮ ਬਾਰੇ ਵਿਚਾਰ ਰੱਖੇ । ਸਕੂਲ ਦੇ ਪ੍ਰਿੰਸੀਪਲ ਅਤੇ ਭਾਰਤ ਵਿਕਾਸ ਪ੍ਰੀਸ਼ਦ ਦੇ ਚੇਅਰਮੈਨ ਅਨਿਲ ਜੈਨ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ  ਇਸ ਪ੍ਰੋਜੈਕਟ ਤੋਂ ਸਾਨੂੰ ਸਾਰਿਆਂ ਨੂੰ ਖਾਸ ਕਰਕੇ ਵਿਦਿਆਰਥੀਆਂ ਨੇ ਬਹੁਤ ਹੀ ਲਾਭਦਾਇਕ ਜਾਣਕਾਰੀ ਹਾਸਿਲ ਕੀਤੀ ਹੈ ਉਨ੍ਹਾਂ ਦੇ ਜੀਵਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਭੂਸ਼ਨ ਕਾਂਸਲ,  ਜਤਿੰਦਰ ਜੈਨ , ਆਰ.ਐਨ.ਕਾਂਸਲ, ਅਨੁਰਿੱਧ ਵਸ਼ਿਸ਼ਟ , ਪ੍ਰਵੀਨ ਗਰਗ, ਦਿਨੇਸ਼ ਗੁਪਤਾ,ਅਸ਼ੋਕ ਗੋਇਲ,ਐਡਵੋਕੇਟ ਸਾਹਿਲ ਸਮੇਤ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ