Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

September 13, 2024 07:51 PM
SehajTimes

ਸੁਪਰੀਮ ਕੋਰਟ ਦਾ ਸੀ.ਬੀ.ਆਈ ਨੂੰ ਤੋਤੇ ਵਾਂਗ ਕੰਮ ਨਾ ਕਰਨ ਦਾ ਨਿਰਦੇਸ਼ ਏਜੰਸੀ ਦੇ ਪੱਖਪਾਤੀ ਵਿਵਹਾਰ ਦਾ ਸਪੱਸ਼ਟ ਸੰਕੇਤ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੁਪਰੀਮ ਕੋਰਟ ਦੇ ਫੈਸਲੇ ਜਿਸ ਵਿੱਚ ਅਦਾਲਤ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦਿੱਤੇ ਜਾਣ ਦੇ ਨਾਲ-ਨਾਲ ਸੀ.ਬੀ.ਆਈ ਨੂੰ ਕੇਂਦਰ ਸਰਕਾਰ ਦੇ 'ਤੋਤੇ' ਵਾਂਗ ਕੰਮ ਕਰਨ ਤੋਂ ਗੁਰੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਦਾ ਭਰਵਾਂ ਸਵਾਗਤ ਕੀਤਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਭਾਜਪਾ ਦੇ ਤਾਨਾਸ਼ਾਹੀ ਰਵੱਈਆਂ ਲਈ ਵੱਡਾ ਝਟਕਾ ਕਰਾਰ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਲੋਕਤੰਤਰ ਦੀ ਜਿੱਤ ਅਤੇ ਭਾਜਪਾ ਦੀ ਤਾਨਾਸ਼ਾਹੀ ਹਕੂਮਤ ਦੇ ਮੂੰਹ ’ਤੇ ਕਰਾਰੀ ਚਪੇੜ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਦੇਸ਼ ਦੇ ਲੋਕਾਂ ਨੇ ਭਾਜਪਾ ਨੂੰ ਪਹਿਲਾਂ ਹੀ ਸਬਕ ਸਿਖਾ ਦਿੱਤਾ ਹੈ ਅਤੇ ਉਹ ਆਉਣ ਵਾਲੀਆਂ ਰਾਜਾਂ ਦੀਆਂ ਚੋਣਾਂ ਵਿੱਚ ਵੀ ਇੱਕ ਵਾਰ ਫਿਰ ਅਜਿਹਾ ਹੀ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਵਿਰੋਧੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਕੀਤੀ ਜਾਂਦੀ ਦੁਰਵਰਤੋਂ ਨੂੰ ਲੋਕ ਬਰਦਾਸ਼ਤ ਨਹੀਂ ਕਰਨਗੇ। ਵਿੱਤ ਮੰਤਰੀ ਚੀਮਾ ਨੇ ਸਮੇਂ ਸਿਰ ਦਖਲ ਦੇਣ ਲਈ ਸੁਪਰੀਮ ਕੋਰਟ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਦਾਲਤ ਵੱਲੋਂ ਸੀਬੀਆਈ ਨੂੰ ਤੋਤੇ ਵਾਂਗ ਕੰਮ ਨਾ ਕਰਨ ਦਾ ਨਿਰਦੇਸ਼ ਏਜੰਸੀ ਦੇ ਪੱਖਪਾਤੀ ਰਵੱਈਏ ਦਾ ਸਪੱਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਹ ਫੈਸਲਾ ਭਾਜਪਾ ਵੱਲੋਂ ਵਿਰੋਧੀ ਆਵਾਜ਼ਾਂ ਨੂੰ ਚੁੱਪ ਕਰਾਉਣ ਦੀਆਂ ਕੀਤੀਆਂ ਜਾਂਦੀਆਂ ਕੋਸ਼ਿਸ਼ਾਂ ਨੂੰ ਰੋਕਣ ਦਾ ਕੰਮ ਕਰੇਗਾ। ਪੰਜਾਬ ਦੇ ਵਿੱਤ ਮੰਤਰੀ ਨੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਭਾਜਪਾ ਦੇ "ਤਾਨਾਸ਼ਾਹੀ" ਸ਼ਾਸਨ ਵਿਰੁੱਧ ਲੜਨ ਲਈ ਆਪਣੀ ਪਾਰਟੀ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੇ ਨਾਲ ਖੜੇ ਰਹਾਂਗੇ ਅਤੇ ਉਨ੍ਹਾਂ ਦੇ ਹੱਕਾਂ ਲਈ ਲੜਦੇ ਰਹਾਂਗੇ, ਚਾਹੇ ਭਾਜਪਾ ਸਾਨੂੰ ਦਬਾਉਣ ਦੀ ਕਿੰਨੀ ਵੀ ਕੋਸ਼ਿਸ਼ ਕਰੇ।

Have something to say? Post your comment

 

More in Chandigarh

‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ