Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸਬ ਡਵੀਜ਼ਨ ਡੇਰਾਬੱਸੀ ਦੇ ਪਿੰਡ ਪੰਡਵਾਲਾ ਵਿਖੇ 17 ਸਤੰਬਰ ਨੂੰ ਲੱਗੇਗਾ ਕੈਂਪ

September 14, 2024 12:54 PM
SehajTimes

ਡੇਰਾਬਸੀ : ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਜੋਂ ਸਬ ਡਵੀਜ਼ਨ ਡੇਰਾਬਸੀ ਵਿੱਚ ਪੈਂਦੇ 7 ਪਿੰਡਾਂ ਦਾ ਇੱਕ ਵਿਸ਼ੇਸ਼ ਕੈਂਪ ਪਿੰਡ ਪੰਡਵਾਲਾ ਵਿਖੇ 17 ਸਤੰਬਰ ਨੂੰ ਸਵੇਰੇ 10.00 ਤੋਂ ਦੁਪਿਹਰ 01.00 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਹੈਬਤਪੁਰ, ਸੁੰਡਰਾਂ, ਮੁਬਾਰਿਕਪੁਰ, ਖੇੜੀ, ਨਿੰਬੂਆਂ, ਦਫਰਪੁਰ ਅਤੇ ਕਕਰਾਲੀ ਪਿੰਡਾਂ ਦੇ ਵਸਨੀਕ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲਈ ਅਰਜ਼ੀਆਂ ਦੇ ਸਕਦੇ ਹਨ।

      ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਡੇਰਾਬਸੀ ਸ੍ਰੀ ਹਿਮਾਂਸ਼ੂ ਗੁਪਤਾ ਵੱਲੋਂ  ਦੱਸਿਆ ਗਿਆ ਕਿ ਇਸ ਕੈਂਪ ਵਿੱਚ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਪਹੁੰਚ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਲੋਕਾਂ ਦੀਆਂ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕੈਂਪ ਵਿਚ ਕੰਮ ਕਰਾਉਣ ਲਈ ਪੁੱਜ ਰਹੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੈਂਪ ਵਿੱਚ ਆਪਣੇ ਜੋ ਵੀ ਕੰਮ ਕਰਾਉਣ ਲਈ ਜਾ ਰਹੇ ਹਨ, ਉਨ੍ਹਾਂ ਕੰਮਾਂ ਨਾਲ ਸਬੰਧਤ ਮੁਕੰਮਲ ਦਸਤਾਵੇਜ਼ ਲੈ ਕੇ ਜਾਣ ਤਾਂ ਜੋ ਉਨ੍ਹਾਂ ਦੇ ਕੰਮ ਸਹੀ, ਸੌਖੇ ਢੰਗ ਨਾਲ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਹੋ ਸਕਣ। ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਪੰਜਾਬ ਸਰਕਾਰ ਵੱਲੋਂ ਲਗਾਏ ਇਸ ਕੈਂਪ ਦਾ ਵਧ ਤੋਂ ਵਧ ਲਾਭ ਲੈਣਾ ਚਾਹੀਦਾ ਹੈ।

    ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜੋ ਸੇਵਾਵਾਂ ਮੁੱਖ ਤੌਰ 'ਤੇ ਦਿੱਤੀਆਂ ਜਾਂਦੀਆਂ ਹਨ, ਉਨ੍ਹਾਂ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਐਸ.ਸੀ., ਬੀ.ਸੀ., ਓ.ਬੀ.ਸੀ ਅਤੇ ਜਨਰਲ ਜਾਤੀ ਦੇ ਸਰਟੀਫਿਕੇਟ ਅਤੇ ਵਸਨੀਕ (ਨਿੱਜੀ) ਸਰਟੀਫ਼ਿਕੇਟ, ਮਾਸਿਕ ਸਹਾਇਤਾ ਸਕੀਮਾਂ (ਬੁਢਾਪਾ ਪੈਨਸ਼ਨਾਂ ਆਦਿ), ਵਿਆਹ ਰਜਿਸਟ੍ਰੇਸ਼ਨ, ਐਫੀਡੇਵਿਟ ਤਸਦੀਕ, ਮਾਲ ਰਿਕਾਰਡਾਂ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਦੀ ਸੇਵਾ), ਭਾਰ ਰਹਿਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਜਨਰੇਸ਼ਨ, ਦਸਤਾਵੇਜ਼ਾਂ ਦੀ ਕਾਊਂਟਰਸਾਈਨਿੰਗ, ਮੁਆਵਜ਼ੇ ਦੇ ਬਾਂਡ, ਬਾਰਡਰ ਸਰਟੀਫਿਕੇਟ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ.ਆਈ. ਦੇ ਦਸਤਾਵੇਜ਼ਾਂ 'ਤੇ ਕਾਊਂਟਰ ਦਸਤਖਤ, ਪੁਲਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ), ਉਸਾਰੀ ਮਜ਼ਦੂਰਾਂ/ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਆਮਦਨ ਅਤੇ ਸੰਪਤੀ ਸਰਟੀਫਿਕੇਟ (ਈ.ਡਬਲਯੂ. ਐੱਸ.), ਸ਼ਗਨ ਸਕੀਮ (ਕੇਸ ਦੀ ਮਨਜ਼ੂਰੀ ਲਈ), ਅਪੰਗਤਾ ਸਰਟੀਫਿਕੇਟ/ਯੂ ਡੀ ਆਈ ਡੀ ਕਾਰਡ, ਬਿਜਲੀ ਬਿੱਲ ਦਾ ਭੁਗਤਾਨ (ਪਾਵਰ) ਅਤੇ ਪੇਂਡੂ ਖੇਤਰ ਸਰਟੀਫਿਕੇਟ (ਪੇਂਡੂ) ਆਦਿ ਸ਼ਾਮਿਲ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ