Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਹੱਲ: ਕਾਰਜ ਸਾਧਕ ਅਫਸਰ

September 14, 2024 01:06 PM
SehajTimes
ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਵਾਰਡਾਂ ਦੀ ਸਾਫ ਸਫਾਈ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸਵੱਛ ਭਾਰਤ ਮੁਹਿੰਮ ਅਧੀਨ ਵੀ ਪਿੰਡਾਂ ਤੇ ਸ਼ਹਿਰਾਂ ਦੀ ਸਾਫ-ਸਫਾਈ ਵੀ ਯਕੀਨੀ ਬਣਾਈ ਜਾ ਰਹੀ ਹੈ। ਇਹ ਪ੍ਰਗਟਾਵਾ ਨਗਰ ਕੌਂਸਲ ਅਮਲੋਹ ਦੇ ਕਾਰਜ ਸਾਧਕ ਅਫਸਰ ਸ਼੍ਰੀ ਬਲਜਿੰਦਰ ਸਿੰਘ ਨੇ ਵਾਰਡ ਨੰਬਰ 05 ਵਿਖੇ ਗੰਦਾ ਪਾਣੀ ਖੜ੍ਹਨ ਦੀ ਆਈ ਸਮੱਸਿਆ ਸਬੰਧੀ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਗੰਦੇ ਪਾਣੀ ਦੀ ਨਿਕਾਸੀ ਵਿੱਚ ਕੁਝ ਤਕਨੀਕੀ ਖਾਮੀਆਂ ਆ ਗਈਆਂ ਸਨ ਪ੍ਰੰਤੂ ਜਿਵੇਂ ਹੀ ਇਸ ਬਾਰੇ ਉਨ੍ਹਾਂ ਦੇ ਧਿਆਨ ਵਿੱਚ ਮਾਮਲਾ ਆਇਆ ਤਾਂ ਉਨ੍ਹਾਂ ਨੇ ਤੁਰੰਤ ਨਗਰ ਕੌਂਸਲ ਦੀ ਟੀਮ ਭੇਜ ਕੇ ਵਾਰਡ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਕਰਵਾ ਦਿੱਤੀ। 
 
ਕਾਰਜ ਸਾਧਕ ਅਫਸਰ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਦੇ ਨਾਗਰਿਕਾਂ ਦੀ ਸਹੂਲਤ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਨਗਰ ਕੌਂਸਲ ਦੀ ਟੀਮ ਵਚਨਬੱਧ ਹੈ। 
 
ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਦੀ ਸਹੂਲਤ ਲਈ ਨਗਰ ਕੌਂਸਲ ਦੀਆਂ ਟੀਮਾਂ ਘਰ-ਘਰ ਕੂੜਾ ਇਕੱਤਰ ਕਰਨ ਲਈ ਜਾ ਰਹੀਆਂ ਹਨ ਅਤੇ ਸੀਵਰੇਜ ਪਾਈਪਾਂ ਵਿੱਚ ਜੇਕਰ ਕਿਸੇ ਕਿਸਮ ਦੀ ਲੀਕੇਜ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਉਸ ਦਾ ਹੱਲ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਨਗਰ ਕੌਂਸਲ ਵੱਲੋਂ ਲੋਕਾਂ ਦੀ ਸਹੂਲਤ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ, ਉਸੇ ਤਰ੍ਹਾਂ ਆਮ ਲੋਕ ਵੀ ਨਗਰ ਕੌਂਸਲ ਨੂੰ ਸਹਿਯੋਗ ਜ਼ਰੂਰ ਦੇਣ।
 
ਉਨ੍ਹਾਂ ਕਿਹਾ ਕਿ ਜੇਕਰ ਅਮਲੋਹ ਦੇ ਕਿਸੇ ਹਿੱਸਾ ਵਿੱਚੋਂ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਤੁਰੰਤ ਨਗਰ ਕੌਂਸਲ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸ ਸਮੱਸਿਆ ਦਾ ਫੌਰੀ ਹੱਲ ਕੀਤਾ ਜਾ ਸਕੇ।
 
 
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ