Monday, June 23, 2025

Sports

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ 21 ਸਤੰਬਰ ਤੋਂ 25 ਸਤੰਬਰ ਤੱਕ

September 14, 2024 01:09 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਮਿਤੀ 21.09.2024 ਤੋਂ 25.09.2024 ਤੱਕ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਅਨੁਸਾਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਸਰਪ੍ਰਸਤੀ ਵਿੱਚ ਕਰਵਾਈਆਂ ਜਾ ਰਹੀਆਂ ਇਨ੍ਹਾਂ ਖੇਡਾਂ ਵਿੱਚ ਉਮਰ ਵਰਗ ਅੰਡਰ-14, 17, 21, 21-30, 31-40, 41-50, 51-60, 61-70, 70+ ਦੇ ਖਿਡਾਰੀ ਭਾਗ ਲੈ ਸਕਦੇ ਹਨ। ਇਹ ਖੇਡਾਂ ਬਹੁ-ਮੰਤਵੀ ਖੇਡ ਭਵਨ ਸੈਕਟਰ-78, ਖੇਡ ਭਵਨ ਸੈਕਟਰ-63, ਗਮਾਡਾ ਸਪੋਰਟਸ ਕੰਪਲੈਕਸ ਸੈਕਟਰ-69 ਅਤੇ ਸ.ਸ.ਸ.ਸਕੂਲ 3ਬੀ1 ਮੋਹਾਲੀ ਵਿੱਚ ਕਰਵਾਈਆਂ ਜਾ ਰਹੀਆਂ ਹਨ।

ਇਹਨਾਂ ਖੇਡਾਂ ਵਿੱਚ 16000 ਦੇ ਲਗਭਗ ਖਿਡਾਰੀ/ਖਿਡਾਰਨਾਂ ਦੇ ਭਾਗ ਲੈਣ ਦੀ ਸੰਭਾਵਨਾ ਹੈ।

ਉਨ੍ਹਾਂ ਦੱਸਿਆ ਕਿ ਇਹਨਾਂ ਖੇਡਾਂ ਸਬੰਧੀ ਖਿਡਾਰੀ/ਖਿਡਾਰਨਾਂ ਅਤੇ ਉਹਨਾਂ ਦੇ ਮਾਪਿਆ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹਨਾਂ ਖੇਡਾਂ ਵਿੱਚ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਨਾਲ ਨਵਾਜਿਆ ਜਾਵੇਗਾ ਅਤੇ ਜੇਤੂ ਖਿਡਾਰੀ ਖੇਡ ਵਿਭਾਗ ਪੰਜਾਬ ਦੀ ਪਾਲਿਸੀ ਅਨੁਸਾਰ ਗ੍ਰੇਡੇਸ਼ਨ ਵੀ ਕਰਵਾ ਸਕਦੇ ਹਨ ਅਤੇ ਜਿਸ ਅਨੁਸਾਰ ਉਹ ਇਸ ਸਰਟੀਫਿਕੇਟ ਦਾ ਲਾਭ ਉੱਚ ਵਿੱਦਿਆ ਲਈ ਦਾਖਲੇ ਵਿੱਚ ਅਤੇ ਨੌਕਰੀਆਂ ਵਿੱਚ ਲੈ ਸਕਦੇ ਹਨ।

 

Have something to say? Post your comment

 

More in Sports

ਅੰਡਰ-19 ਮਹਿਲਾ ਕ੍ਰਿਕਟ ਹੁਸ਼ਿਆਰਪੁਰ ਨੇ ਰੋਪੜ ਨੂੰ 7 ਵਿਕਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ

ਜਲੰਧਰ ਤੋਂ ਲੰਡਨ: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

ਕੈਪਟਨ ਸੁਰਭੀ ਦੇ ਪ੍ਰਦਰਸ਼ਨ ਕਾਰਨ ਅੰਡਰ-19 ਕ੍ਰਿਕਟ ਟੀਮ ਨੇ ਹੁਸ਼ਿਆਰਪੁਰ ਵਿੱਚ ਕਪੂਰਥਲਾ ਟੀਮ ਨੂੰ 8 ਵਿਕਟਾਂ ਨਾਲ ਹਰਾਇਆ : ਡਾ. ਰਮਨ ਘਈ

ਐਸ ਡੀ ਐਮ ਖਰੜ ਨੇ ਨਵੇਂ ਬਣੇ ਖੇਡ ਮੈਦਾਨਾਂ ਅਤੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ

ਨੀਰਜ ਚੋਪੜਾ ਨੇ 90 ਮੀਟਰ ਤੋਂ ਦੂਰ ਜੈਵਲਿਨ ਸੁੱਟ ਬਣਾਇਆ ਨਵਾਂ ਰਿਕਾਰਡ

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਹਾਕੀ, ਕ੍ਰਿਕਟ ਅਤੇ ਕਬੱਡੀ ਵਾਂਗ ਭੰਗੜਾ ਲੀਗ ਦੀ ਹੋਵੇਗੀ ਸ਼ੁਰੂਆਤ : ਪੰਮੀ ਬਾਈ 

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦਾ ਦਾਖਲਾ

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ 'ਚ ਖੇਡ ਮੈਦਾਨ ਬਣਾਉਣ ਦਾ ਐਲਾਨ