Monday, December 22, 2025

Malwa

ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪਕਾਸ਼ ਪੂਰਬ ਨੂੰ ਸਮਰਪਿਤ ਵੈਬੀਨਾਰ

May 13, 2021 08:36 PM
SehajTimes

ਪਟਿਆਲਾ : ਗੌਰਮਿੰਟ ਕਾਲਜ ਆਫ ਐਜੂਕੇਸ਼ਨ, ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇੱਕ ਵੈਬੀਨਾਰ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ। ਡਾ. ਪਰਮਿੰਦਰ ਸਿੰਘ ਵਲੋਂ ਵੈਬੀਨਾਰ ਦੇ ਮੁੱਖ ਵਕਤਾ ਸ੍ਰੀਮਤੀ ਬਲਜਿੰਦਰ ਕੌਰ ਦਾ ਸਵਾਗਤ ਕਰਦਿਆਂ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਦਸਾਂ ਗੁਰੂ ਸਾਹਿਬਾਨਾਂ ਦੇ ਸਿਧਾਂਤਾਂ ਤੋਂ ਜਾਣੂ ਕਰਵਾਇਆ ਅਤੇ ਇਨ੍ਹਾਂ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਤ ਕੀਤਾ।
ਪ੍ਰਿੰਸੀਪਲ ਨੇ ਸਿੱਖ ਗੁਰੂਆਂ, ਵਿਸ਼ੇਸ਼ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦੱਸੇ ਰਾਹ 'ਤੇ ਚਲਦਿਆਂ ਸਿੱਖ ਕੌਮ ਵਲੋਂ ਕਰੋਨਾ ਕਾਲ ਦੌਰਾਨ ਕੀਤੀ ਜਾ ਰਹੀ ਵੱਖ ਵੱਖ ਤਰ੍ਹਾਂ ਦੇ ਲੰਗਰਾਂ ਦੀ ਸੇਵਾ ਦਾ ਵੀ ਵਿਸ਼ੇਸ਼ ਤੌਰ 'ਤੇ ਜਿਕਰ ਕੀਤਾ। ਉਨ੍ਹਾਂ ਨੇ ਪੋਗਰਾਮ ਇੰਚਾਰਜ ਪੋ. ਨਵਨੀਤ ਕੌਰ ਜੇਜੀ ਤੇ ਡਾ. ਪ੍ਰੀਤੀ ਭਾਟੀਆ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ।  
ਮੁੱਖ ਵਕਤਾ ਸ੍ਰੀਮਤੀ ਬਲਜਿੰਦਰ ਕੌਰ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਇਤਿਹਾਸਕ ਤੱਥਾਂ ਨੂੰ ਸਾਂਝੇ ਕਰਦਿਆਂ ਮੌਜੂਦਾ ਸਮੇਂ 'ਚ ਗੁਰੂ ਸਾਹਿਬਾਨਾਂ ਵੱਲੋਂ ਦਿੱਤੇ ਮੂਲ ਸਿਧਾਂਤਾਂ 'ਕਿਰਤ ਕਰੋ, ਨਾਮ ਜਪੋ, ਵੰਡ ਛਕੋ'  ਆਪਣਾਉਂਦਿਆਂ ਸਰਬੱਤ ਦੇ ਭਲੇ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਵੈਬਿਨਾਰ 'ਚ ਕਾਲਜ ਸਟਾਫ ਤੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਪ੍ਰੋਗਰਾਮ ਇੰਚਾਰਜ ਪ੍ਰੋ ਨਵਨੀਤ ਕੌਰ ਜੇਜੀ ਤੇ ਡਾ. ਪ੍ਰੀਤੀ ਭਾਟੀਆ ਨੇ ਮੁੱਖ ਮਹਿਮਾਨ ਤੇ ਸਮੂਹ ਹਾਜਰੀਨ ਦਾ ਧੰਨਵਾਦ ਕੀਤਾ।

Have something to say? Post your comment

 

More in Malwa

ਜੱਜ ਬਣੇ ਸ਼ੁਭਮ ਸਿੰਗਲਾ ਦੇ ਸਨਮਾਨ 'ਚ ਸਮਾਗਮ 

ਸਾਂਝਾ ਕਾਵਿ ਸੰਗ੍ਰਹਿ "ਸਮਿਆਂ ਦੇ ਸ਼ੀਸ਼ੇ" ਲੋਕ ਅਰਪਣ

ਸੁਨਾਮ ਸਾਈਕਲਿੰਗ ਕਲੱਬ ਦੇ ਸਾਈਕਲਿਸਟ ਸਨਮਾਨਿਤ 

ਮਜ਼ਦੂਰ ਤੇ ਕਿਸਾਨ ਮਾਰੂ ਬਿਲਾਂ / ਕਾਨੂੰਨਾਂ ਵਿਰੁੱਧ 27 ਦਸੰਬਰ ਨੂੰ ਸੀਟੂ ਵੱਲੋਂ ਭਵਾਨੀਗੜ੍ਹ ਵਿਖੇ ਕਨਵੈਨਸ਼ਨ : ਔਲਖ

ਬੀਕੇਯੂ ਉਗਰਾਹਾਂ ਨੇ ਮਹਿਲਾ ਨੂੰ ਭੇਟ ਕੀਤੀਆਂ ਕੰਨਾਂ ਦੀਆਂ ਵਾਲੀਆਂ 

ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਧਾਰਮਿਕ ਆਜ਼ਾਦੀ ’ਤੇ ਸਿੱਧਾ ਹਮਲਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਮਨਰੇਗਾ ਕਾਨੂੰਨ ਖਤਮ ਕਰਕੇ ਮਜ਼ਦੂਰਾਂ ਦਾ ਖੋਹਿਆ ਹੱਕ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

ਅਕਾਲੀ ਦਲ ਪੰਜਾਬ ਨੂੰ ਤਰੱਕੀ ਤੇ ਲਿਆਉਣ ਦੇ ਸਮਰੱਥ : ਵਿਨਰਜੀਤ ਗੋਲਡੀ 

ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਘਰੇਟੇ ਗੁਰੂ ਕੇ ਬੇਟੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਦੋੜ ਵਿਖੇ ਨਗਰ ਕੀਰਤਨ ਸਜਾਇਆ ਗਿਆ