Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Sports

ਡੇਰਾਬਸੀ ਦੀ ਸੁਸ਼ਮਾ ਬਾਜਵਾ ਬਣੀ ਦੇਸ਼ ਦਾ ਮਾਣ ਕਿਰਗਿਸਤਾਨ ਵਿਖੇ ਹੋਈ ਕੈਟਲਬੈੱਲ 

September 16, 2024 12:52 PM
SehajTimes

ਮਹਿਲਾ ਵੈਟਰਨ ਵਰਗ ਵਿੱਚ ਓਵਰਆਲ ਤੀਜਾ ਸਥਾਨ ਹਾਸਲ ਕਰਨ ਵਾਲੀ ਭਾਰਤੀ ਟੀਮ ਦਾ ਹਿੱਸਾ ਹਨ ਸ਼੍ਰੀਮਤੀ ਬਾਜਵਾ 

ਢੁੱਕਵਾਂ ਮੰਚ ਮੁਹੱਈਆ ਕਰਵਾਉਣ ਲਈ ਕੈਟਲਬੈੱਲ ਸਪੋਰਟਸ ਇੰਡੀਆ ਐਸੋਸੀਏਸ਼ਨ ਦਾ ਕੀਤਾ ਧੰਨਵਾਦ 

 
 ਡੇਰਾਬਸੀ : ਡੇਰਾਬਸੀ ਦੀ ਰਹਿਣ ਵਾਲੀ ਸ਼੍ਰੀਮਤੀ ਸੁਸ਼ਮਾ ਬਾਜਵਾ ਨੇ ਆਪਣੀ ਮਿਹਨਤ ਦੇ ਦ੍ਰਿੜ ਇਰਾਦੇ ਨਾਲ ਆਪਣਾ ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਕਿਰਗਿਸਤਾਨ ਵਿਖੇ ਹੋਈ ਕੈਟਲਬੈੱਲ ਵਿਸ਼ਵ ਚੈਂਪੀਅਨਸ਼ਿਪ ਵਿੱਚ ਵੈਟਰਨ ਮਹਿਲਾ ਵਰਗ ਵਿੱਚ ਖੇਡਦਿਆਂ ਚਾਰ ਵੱਖ-ਵੱਖ ਈਵੈਂਟਸ ਵਿੱਚ ਸੋਨ ਤਗ਼ਮੇ ਹਾਸਲ ਕੀਤੇ ਹਨ। ਇਸ ਦੇ ਨਾਲ-ਨਾਲ ਉਹ ਇਸ ਚੈਂਪੀਅਨਸ਼ਿਪ ਵਿੱਚ ਤੀਜੇ ਸਥਾਨ ਲਈ ਟਰਾਫੀ ਹਾਸਲ ਕਰਨ ਵਾਲੀ ਭਾਰਤੀ ਟੀਮ ਦਾ ਹਿੱਸਾ ਵੀ ਬਣੇ ਹਨ। ਲੈਫਟੀਨੈਂਟ ਕਰਨਲ ਸ਼੍ਰੀ ਪੀ.ਐੱਸ. ਬਾਜਵਾ ਦੀ ਪਤਨੀ ਸ਼੍ਰੀਮਤੀ ਬਾਜਵਾ ਨੇ ਆਪਣੀ ਇਸ ਪ੍ਰਾਪਤੀ ਨਾਲ ਜਿੱਥੇ ਆਪਣਾ ਤੇ ਦੇਸ਼ ਦਾ ਨਾਮ ਦੁਨੀਆਂ ਭਰ ਵਿੱਚ ਰੌਸ਼ਨ ਕੀਤਾ ਹੈ, ਉੱਥੇ ਪੰਜਾਬ ਤੇ ਖਾਸਕਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਪ੍ਰਾਪਤੀਆਂ ਵਿੱਚ ਵੀ ਇੱਕ ਹੋਰ ਵਿਲੱਖਣ ਤੇ ਵੱਡੀ ਪ੍ਰਾਪਤੀ ਨੂੰ ਸ਼ੁਮਾਰ ਕੀਤਾ ਹੈ। ਆਪਣੀ ਇਸ ਪ੍ਰਾਪਤੀ ਬਾਬਤ ਸ਼੍ਰੀਮਤੀ ਬਾਜਵਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਚੈਂਪੀਅਨਸ਼ਿਪ ਵਿੱਚ ਬਾਇਥਲੋਨ, ਜਰਕ, ਸਨੈਚ ਅਤੇ ਟੀਮ ਰਿਲੇਅ ਈਵੈਂਟ ਵਿੱਚ ਸੋਨ ਤਗ਼ਮੇ ਹਾਸਲ ਕੀਤੇ ਹਨ।ਇਸ ਦੇ ਨਾਲ ਹੀ ਭਾਰਤੀ ਟੀਮ ਨੂੰ ਤੀਜੇ ਸਥਾਨ ਦੀ ਟਰਾਫੀ ਨਾਲ ਨਿਵਾਜਿਆ ਗਿਆ ਤੇ ਸ਼੍ਰੀਮਤੀ ਬਾਜਵਾ ਉਸ ਟੀਮ ਦਾ ਵੀ ਹਿੱਸਾ ਸਨ। ਉਨ੍ਹਾਂ ਆਖਿਆ ਕਿ ਇਸ ਪ੍ਰਾਪਤੀ ਲਈ ਜਿੱਥੇ ਉਨ੍ਹਾਂ ਨੇ ਦਿਨ ਰਾਤ ਇੱਕ ਕਰ ਕੇ ਮਿਹਨਤ ਕੀਤੀ, ਉੱਥੇ ਉਨ੍ਹਾਂ ਦੇ ਪਤੀ ਲੈਫਟੀਨੈਂਟ ਕਰਨਲ ਸ਼੍ਰੀ ਪੀ.ਐੱਸ.ਬਾਜਵਾ ਤੇ ਹੋਰ ਪਰਿਵਾਰਕ ਮੈਂਬਰਾਂ ਦਾ ਵੀ ਇਸ ਸਬੰਧੀ ਬਹੁਤ ਸਹਿਯੋਗ ਮਿਲਿਆ। ਇਸ ਤੋਂ ਇਲਾਵਾ ਉਹ ਕੈਟਲਬੈੱਲ ਸਪੋਰਟਸ ਇੰਡੀਆ ਐਸੋਸੀਏਸ਼ਨ ਦੇ ਵੀ ਬਹੁਤ ਧੰਨਵਾਦੀ ਹਨ, ਜਿਨ੍ਹਾਂ ਵੱਲੋਂ ਢੁੱਕਵੇਂ ਮੰਚ ਮੁਹੱਈਆ ਕਰਵਾਉਣ ਅਤੇ ਸਹਿਯੋਗ ਦੇ ਨਾਲ ਹੀ ਇਹ ਸਭ ਕੁਝ ਸੰਭਵ ਹੋ ਸਕਿਆ ਹੈ। ਸ਼੍ਰੀਮਤੀ ਬਾਜਵਾ ਨੇ ਕਿਹਾ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣਗੇ ਤਾਂ ਜੋ ਸੂਬੇ ਤੇ ਦੇਸ਼ ਦਾ ਨਾਂ ਹੋਰ ਰੌਸ਼ਨ ਕਰ ਸਕਣ। ਉਨ੍ਹਾਂ ਨੇ ਲੋਕਾਂ, ਖਾਸਕਰ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਨੂੰ ਕਿਸੇ ਨਾ ਕਿਸੇ ਖੇਡ ਨਾਲ ਜ਼ਰੂਰ ਜੋੜ ਕੇ ਰੱਖਣ। ਉਨ੍ਹਾਂ ਆਖਿਆ ਕਿ ਖੇਡਾਂ ਨਾਲ ਜੁੜਨ ਲਈ ਉਮਰ ਦੀ ਕੋਈ ਹੱਦ ਨਹੀਂ ਹੁੰਦੀ, ਇਨਸਾਨ ਉਮਰ ਦੇ ਕਿਸੇ ਵੀ ਪੜਾਅ ਉੱਤੇ ਖੇਡਾਂ ਨਾਲ ਜੁੜ ਸਕਦਾ ਹੈ।

Have something to say? Post your comment

 

More in Sports

28 ਸਾਲਾਂ ਬਾਅਦ ਪੰਜਾਬ ਨੂੰ ਯੂਥ ਵਾਲੀਬਾਲ ‘ਚ ਸੋਨਾ, ਸਾਂਸਦ ਔਜਲਾ ਨੇ ਜਤਾਇਆ ਮਾਣ ਤੇ ਕੀਤੀਆਂ ਅਹਿਮ ਮੰਗਾਂ

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ