Tuesday, March 10, 2026
BREAKING NEWS
ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

Malwa

ਅਜਨਾਲੀ ਵਾਰਡ ਨੰਬਰ 09 ਦੀ ਸੜਕ ਸਬੰਧੀ ਦਿੱਕਤਾਂ ਹੋਣਗੀਆਂ ਦੂਰ: ਕਾਰਜਸਾਧਕ ਅਫਸਰ 

September 16, 2024 03:48 PM
SehajTimes
ਮੰਡੀ ਗੋਬਿੰਦਗੜ੍ਹ : ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਅਧੀਨ ਆਉਂਦੇ ਅਜਨਾਲੀ ਵਾਰਡ ਨੰਬਰ 09 ਦੀ ਸੜਕ ਸਬੰਧੀ ਲੋਕਾਂ ਨੂੰ ਦਰਪੇਸ਼ ਦਿੱਕਤਾਂ ਬਾਬਤ ਕਾਰਜ ਸਾਧਕ ਅਫਸਰ, ਮੰਡੀ ਗੋਬਿੰਦਗੜ੍ਹ, ਸ਼੍ਰੀ ਕੇ. ਐੱਸ. ਬਰਾੜ ਨੇ ਦੱਸਿਆ ਕਿ ਸਬੰਧਤ ਸੜਕ ਵਿੱਚ ਮੇਨ ਸੀਵਰ ਪਾਉਣ ਦਾ ਕੰਮ ਸਾਲ 2020 ਵਿੱਚ ਕੀਤਾ ਗਿਆ ਸੀ। ਸੀਵਰ ਪੈਣ ਤੋਂ ਲਗਭਗ ਇਕ ਸਾਲ ਬਾਅਦ ਇਸ ਸੜਕ 'ਤੇ ਪੱਥਰ ਪਾਉਣ ਦਾ ਕੰਮ ਕੀਤਾ ਗਿਆ ਤਾਂ ਜੋ ਸੜਕ ਦੀ ਪੂਰੀ ਤਰ੍ਹਾਂ ਕਮਪੈਕਸ਼ਨ ਹੋ ਸਕੇ। ਪੱਥਰ ਪੈਣ ਤੋਂ ਲਗਭਗ ਦੋ ਸਾਲ ਬਾਅਦ ਇਸ ਸੜਕ 'ਤੇ ਬਿਟੂਮੀਨਸ ਮੈਕਾਡੈਮ (ਬੀ.ਐਮ.) ਅਤੇ ਸੈਮੀ ਡੈਂਸ ਬਿਟੂਮੀਨਸ ਕੰਕਰੀਟ (ਐਸ.ਡੀ.ਬੀ.ਸੀ.) ਦਾ ਕੰਮ ਕਰਵਾਇਆ ਗਿਆ। 
 
ਬਰਸਾਤ ਦੇ ਮੌਸਮ ਵਿੱਚ ਇੱਕ ਦੋ-ਥਾਂ ਤੋਂ ਟਰੈਂਚ ਦੇ ਬੈਠਣ ਨਾਲ ਸੜਕ ਵਿੱਚ ਖੱਡਾ ਬਣ ਗਿਆ ਹੈ, ਜਿਸ ਨੂੰ ਰਿਪੇਅਰ ਕਰਵਾਉਣ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਬਾਕੀ ਸੜਕ ਠੀਕ ਹੈ।
 
ਕਾਰਜਸਾਧਕ ਅਫਸਰ ਨੇ ਕਿਹਾ ਕਿ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜਿਹੜੀਆਂ ਦਿੱਕਤਾਂ ਦਰਪੇਸ਼ ਹਨ, ਉਹ ਲਗਾਤਾਰ ਦੂਰ ਕੀਤੀਆਂ ਜਾ ਰਹੀਆਂ ਹਨ। ਜੇਕਰ ਫੇਰ ਵੀ ਕੋਈ ਦਿੱਕਤ ਆਉਂਦੀ ਹੈ ਤਾਂ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਉਹ ਉਸ ਦੇ ਹੱਲ ਲਈ ਫੌਰੀ ਕਾਰਵਾਈ ਅਮਲ ਵਿੱਚ ਲੈਕੇ ਆਉਣਗੇ।

Have something to say? Post your comment

 

More in Malwa