Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਆਉਂਦੇ ਦੋ-ਤਿੰਨ ਮਹੀਨਿਆਂ ਵਿੱਚ ਸਰਹਿੰਦ ਸ਼ਹਿਰ ਵਿੱਚੋਂ ਗੰਦੇ ਪਾਣੀ ਦੀ ਸਮੱਸਿਆ ਦਾ ਹੋ ਜਾਵੇਗਾ ਮੁਕੰਮਲ ਹੱਲ: ਧਵਨ

September 16, 2024 04:05 PM
SehajTimes

ਤਲਾਣੀਆਂ ਵਿਖੇ 4 ਐਮ.ਐਲ.ਡੀ. ਦਾ ਇੱਕ ਹੋਰ ਐਸ.ਟੀ.ਪੀ. ਬਣਾਉਣ ਦੀ ਤਜ਼ਵੀਜ਼

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚੋਂ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਸਰਹਿੰਦ ਵਿਖੇ 9 ਐਮ.ਐਲ.ਡੀ. ਦੇ ਦੋ ਟਰੀਟਮੈਂਟ ਪਲਾਂਟ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਜੋ ਕਿ ਆਉਦੇ ਦੋ-ਤਿੰਨ ਮਹੀਨਿਆਂ ਵਿੱਚ ਪੂਰਾ ਹੋ ਜਾਵੇਗਾ। ਇਨ੍ਹਾਂ ਐਸ.ਟੀ.ਪੀਜ਼ ਦੇ ਬਣਨ ਨਾਲ ਸਰਹਿੰਦ ਵਿੱਚੋਂ ਗੰਦੇ ਪਾਣੀ ਦੀ ਸਮੱਸਿਆ ਦਾ ਮੁਕੰਮਲ ਹੱਲ ਹੋ ਜਾਵੇਗਾ। ਇਹ ਪ੍ਰਗਟਾਵਾ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਵਿਕਾਸ ਧਵਨ ਨੇ ਸਰਹਿੰਦ ਚੋਅ ਵਿੱਚ ਗੰਦਾ ਪਾਣੀ ਪੈਣ ਸਬੰਧੀ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਹਿੰਦ ਵਿਖੇ 5 ਐਮ.ਐਲ.ਡੀ. ਦਾ ਬਣਾਇਆ ਜਾ ਰਿਹਾ ਐਸ.ਟੀ.ਪੀ. 74 ਫੀਸਦੀ ਮੁਕੰਮਲ ਹੋ ਚੁੱਕਾ ਹੈ ਜਦੋਂ ਕਿ ਸ਼ੇਖੂਪੁਰਾ ਵਿਖੇ ਬਣਾਏ ਜਾ ਰਹੇ 4 ਐਮ.ਐਲ.ਡੀ. ਦੇ ਐਸ.ਟੀ.ਪੀ. ਦਾ ਕੰਮ ਵੀ 76 ਫੀਸਦੀ ਮੁਕੰਮਲ ਹੋ ਚੁੱਕਾ ਹੈ। ਇਸ ਸਬੰਧੀ ਐਸ.ਡੀ.ਓ. ਸੀਵਰੇਜ ਬੋਰਡ ਸ਼੍ਰੀ ਰਜਨੀਸ਼ ਕੁਮਾਰ ਨੇ ਦੱਸਿਆ ਕਿ ਬਸੀ ਪਠਾਣਾ ਵਿਖੇ ਬਣਾਏ ਜਾ ਰਹੇ 3 ਐਮ.ਐਲ.ਡੀ. ਦੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੰਮ ਵੀ ਮੁਕੰਮਲ ਹੋਣ ਵਾਲਾ ਹੈ ਅਤੇ ਇਸ ਦਾ 87 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਜਦੋਂ ਕਿ ਬਸੀ ਪਠਾਣਾ ਵਿਖੇ ਹੀ .2 ਐਮ.ਐਲ.ਡੀ. ਦਾ ਇੱਕ ਹੋਰ ਸੀਵਰੇਜ ਟਰੀਟਮੈਂਟ ਪਲਾਂਟ ਬਣਾਉਣ ਦੀ ਯੋਜਨਾ ਤੇ ਕੰਮ ਚੱਲ ਰਿਹਾ ਹੈ।

          ਇਸ ਸਬੰਧੀ ਨਗਰ ਕੌਂਸਲ ਸਰਹਿੰਦ ਦੇ ਸੈਨੇਟਰੀ ਇੰਸਪੈਕਟਰ ਸ਼੍ਰੀ ਮਨੋਜ ਕੁਮਾਰ ਨੇ ਦੱਸਿਆ ਕਿ ਬਰਸਾਤ ਦੌਰਾਨ ਸਰਹਿੰਦ ਚੋਅ ਵਿੱਚ ਪਾਣੀ ਓਵਰ ਫਲੋ ਹੋਣ ਦਾ ਮਾਮਲਾ ਧਿਆਨ ਵਿੱਚ ਆਇਆ ਸੀ ਅਤੇ ਤੁਰੰਤ ਨਗਰ ਕੌਂਸਲ ਦੀਆਂ ਟੀਮਾਂ ਨੇ ਇਸ ਦੀ ਸਾਫ ਸਫਾਈ ਕਰ ਦਿੱਤੀ ਸੀ ਅਤੇ ਪਾਣੀ ਦੀ ਨਿਕਾਸੀ ਵਿੱਚ ਜੋ ਤਕਨੀਕੀ ਸਮੱਸਿਆ ਆ ਰਹੀ ਸੀ ਉਸ ਸਬੰਧੀ ਸੀਵਰੇਜ ਬੋਰਡ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਸਮੱਸਿਆ ਦਾ ਹੱਲ ਕਰ ਦਿੱਤਾ ਗਿਆ ਸੀ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ