Thursday, April 18, 2024
BREAKING NEWS
ਘਰ ਵਿਚ ਪੋਸਤ ਦੇ ਬੂਟੇ ਲਗਾਉਣ ਦੀ ਸਰਕਾਰ ਦੇਵੇ ਇਜਾਜ਼ਤਝੂੰਦਾਂ ਇਕ ਬੇਦਾਗ਼ ਨੇਤਾ, ਅਜਿਹੇ ਨੇਤਾਵਾਂ ਨੂੰ ਸੰਸਦ ਵਿਚ ਪਹੁੰਚਾਉਣਾ ਜ਼ਰੂਰੀ : ਜ਼ਾਹਿਦਾ ਸੁਲੇਮਾਨਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਲੋਕਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਕੀਤੀ ਅਪੀਲਸ਼ੰਭੂ ਰੇਲਵੇ ਸਟੇਸ਼ਨ 'ਤੇ ਪੁਲਿਸ ਵੱਲੋਂ ਲਾਏ ਬੈਰੀਕੇਡ ਹਟਾ ਕੇ ਵਧੇ ਅੱਗੇ ਕਿਸਾਨਮੰਦਿਰ ਮਾਈਸਰ ਵਿਖੇ ਪ੍ਰਵਾਸੀ ਭਲਾਈ ਮੰਚ ਵੱਲੋਂ ਠੰਡੇ ਮਿੱਠੇ ਜਲ ਦਾ ਲੰਗਰ ਲਗਾਇਆ ਗਿਆ ਸ਼ਿਵ ਕੁਟੀ ਮੰਦਰ ਸੁਨਾਮ ਵਿਖੇ ਰਾਮ ਨੌਮੀ ਦਾ ਤਿਉਹਾਰ ਮਨਾਇਆ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਸ਼ੰਭੂ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਦਿੱਤਾ ਧਰਨਾਡਾ.ਭੀਮ ਰਾਓ ਦਾ 133ਵਾਂ ਜਨਮ ਦਿਹਾੜਾ ਸੰਦੌੜ ਕਾਲਜ ਵਿਖੇ ਮਨਾਇਆ

Malwa

ਪਟਿਆਲਾ ਦੇ ਨਵੇਂ ਅਤਿ-ਆਧੁਨਿਕ ਬੱਸ ਅੱਡੇ ਦੀ ਉਸਾਰੀ ਦਾ ਕਾਰਜ ਜੰਗੀ ਪੱਧਰ 'ਤੇ ਜਾਰੀ

February 08, 2021 06:22 PM
Surjeet Singh Talwandi

ਪਟਿਆਲਾ  : ਇੱਥੇ ਰਾਜਪੁਰਾ ਬਾਈਪਾਸ ਨੇੜੇ ਲੋਕ ਨਿਰਮਾਣ ਵਿਭਾਗ ਵੱਲੋਂ 60.97 ਕਰੋੜ ਰੁਪਏ ਦੀ ਲਾਗਤ ਉਸਾਰੇ ਜਾ ਰਹੇ ਅਤਿ-ਆਧੁਨਿਕ ਨਵੇਂ ਬੱਸ ਅੱਡੇ ਦੀ ਉਸਾਰੀ ਦਾ ਕਾਰਜ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਉਸਾਰੀ ਕਾਰਜ ਦਾ ਜਾਇਜ਼ਾ ਲੈਂਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕੰਮ ਦੀ ਪ੍ਰਗਤੀ 'ਤੇ ਤਸੱਲੀ ਦਾ ਇਜ਼ਹਾਰ ਕੀਤਾ। ਇਸ ਮੌਕੇ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਸ ਅੱਡੇ ਦੀ ਉਸਾਰੀ ਦਾ ਕਾਰਜ ਮਿਥੇ ਸਮੇਂ ਦੇ ਅੰਦਰ-ਅੰਦਰ ਪੂਰਾ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਦਾ ਇਹ ਨਵਾਂ ਬੱਸ ਅੱਡਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਮਈ ਪ੍ਰਾਜੈਕਟ ਹੈ, ਜਿਸ ਦੀ ਉਸਾਰੀ ਲਈ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਵਿਸ਼ੇਸ਼ ਰੁਚੀ ਪ੍ਰਗਟਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਸ ਨਮੂਨੇ ਦੇ ਬੱਸ ਅੱਡੇ ਦੀ ਉਸਾਰੀ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਤਾਂ ਕਿ ਪਟਿਆਲਾ ਸ਼ਹਿਰ ਵਾਸੀਆਂ ਅਤੇ ਹੋਰ ਸਵਾਰੀਆਂ ਨੂੰ ਨਵੇਂ ਬੱਸ ਅੱਡੇ ਵਿਖੇ ਅਤਿ ਆਧੁਨਿਕ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 8.51 ਏਕੜ ਰਕਬੇ 'ਚ ਬਣਨ ਵਾਲੇ ਇਸ ਨਵੇਂ ਬੱਸ ਅੱਡੇ 'ਚ ਟਰਾਂਸਪੋਰਟ ਅਮਲੇ, ਸਵਾਰੀਆਂ ਦੇ ਦੋ-ਚਾਰ ਪਹੀਆ ਵਾਹਨਾਂ ਆਦਿ ਦੀ ਬੇਸਮੈਂਟ ਪਾਰਕਿੰਗ, ਲਿਫ਼ਟਾਂ, ਜਮੀਨੀ ਮੰਜਲ 'ਤੇ ਬੱਸ ਰੈਂਪ, ਬੱਸਾਂ ਖੜ੍ਹਨ ਲਈ ਬੇਅ, ਦੁਕਾਨਾਂ, ਇਲੈਕਟ੍ਰਿਕ ਪੈਨਲ ਰੂਮ, ਪੌੜੀਆਂ, ਸਵਾਰੀਆਂ ਦੇ ਬੱਸਾਂ 'ਚੋਂ ਉਤਰਨ ਲਈ ਜਗ੍ਹਾ, ਵਰਕਸ਼ਾਪ, ਤੇਲ ਪੰਪ, ਬੱਸਾਂ ਧੋਹਣ ਦਾ ਡੱਗ, ਪਹਿਲੀ ਮੰਜ਼ਿਲ 'ਤੇ ਸ਼ੋਅ ਰੂਮਜ, ਉਡੀਕ ਹਾਲ, ਫੂਡ ਕੋਰਟਸ, ਦੂਜੀ ਮੰਜ਼ਿਲ 'ਤੇ ਪ੍ਰਬੰਧਕੀ ਬਲਾਕ, ਕੈਸ਼ ਤੇ ਬਿਲ ਬਰਾਂਚ, ਰਿਕਾਰਡ ਰੂਮ ਆਦਿ ਬਣਾਏ ਜਾਣਗੇ ਅਤੇ ਛੱਤ 'ਤੇ ਸੋਲਰ ਪੈਨਲ ਲੱਗਣਗੇ।
ਇਸ ਮੌਕੇ ਲੋਕ ਨਿਰਮਾਣ ਵਿਭਾਗ (ਪ੍ਰੋਵਿੰਸੀਅਲ ਡਿਵੀਜਨ ਨੰਬਰ-1) ਦੇ ਕਾਰਜਕਾਰੀ ਇੰਜੀਨੀਅਰ ਇੰਜ. ਐਸ.ਐਲ. ਗਰਗ ਨੇ ਡਿਪਟੀ ਕਮਿਸ਼ਨਰ ਨੂੰ ਜਨਵਰੀ ਮਹੀਨੇ ਸ਼ੁਰੂ ਹੋਏ ਉਸਾਰੀ ਕਾਰਜ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਬੱਸ ਅੱਡੇ ਦੇ ਉਸਾਰੀ ਕਾਰਜ 'ਚ ਗੁਣਵੱਤਾ ਨੂੰ ਯਕੀਨੀ ਬਣਾਉਂਦੇ ਹੋਏ ਕਾਰਜ ਸਮੇਂ ਸਿਰ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬੱਸ ਅੱਡੇ ਦੀ ਉਸਾਰੀ ਲਈ ਭੁਚਾਲ ਆਦਿ ਤੋਂ ਬਚਣ ਲਈ ਡਿਜਾਇਨ ਤਿਆਰ ਕਰਕੇ ਪੰਜਾਬ ਇੰਜੀਨੀਅਰਿੰਗ ਕਾਲਜ, ਚੰਡੀਗੜ੍ਹ ਤੋਂ ਬਾਰੀਕੀ ਨਾਲ ਚੈਕ ਕਰਵਾਇਆ ਗਿਆ ਹੈ।
ਸ੍ਰੀ ਗਰਗ ਨੇ ਦੱਸਿਆ ਕਿ ਇਸ ਸਮੇਂ ਬਾਹਰੀ ਚਾਰਦਿਵਾਰੀ ਅਤੇ ਬੇਸਮੈਂਟ ਦੀ ਨੀਂਹ ਦਾ ਕੰਮ ਪ੍ਰਗਤੀ ਅਧੀਨ ਹੈ ਅਤੇ ਵਿਭਾਗ ਨੇ ਇਸ ਕੰਮ ਦੀ ਨਿਗਰਾਨੀ ਲਈ ਕੁਆਲਿਟੀ ਕੰਟਰੋਲ ਸਲਾਹਕਾਰ ਤਾਇਨਾਤ ਕਰ ਦਿਤਾ ਹੈ ਜਦਕਿ ਕੰਮ ਕਰ ਰਹੀ ਏਜੰਸੀ ਨੇ ਸਾਈਟ 'ਤੇ ਆਰ.ਸੀ.ਸੀ. ਤਿਆਰ ਲਈ ਕੰਕਰੀਟ ਆਟੋਮੈਟਿਕ ਪਲਾਂਟ ਲਗਾ ਦਿੱਤਾ ਹੈ ਤਾਂ ਜੋ ਕੰਮ 'ਚ ਹੋਰ ਤੇਜੀ ਲਿਆਂਦੀ ਜਾ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਈ. ਇੰਜ. ਐਮ.ਕੇ. ਗਰਗ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਘਰ ਵਿਚ ਪੋਸਤ ਦੇ ਬੂਟੇ ਲਗਾਉਣ ਦੀ ਸਰਕਾਰ ਦੇਵੇ ਇਜਾਜ਼ਤ

ਝੂੰਦਾਂ ਇਕ ਬੇਦਾਗ਼ ਨੇਤਾ, ਅਜਿਹੇ ਨੇਤਾਵਾਂ ਨੂੰ ਸੰਸਦ ਵਿਚ ਪਹੁੰਚਾਉਣਾ ਜ਼ਰੂਰੀ : ਜ਼ਾਹਿਦਾ ਸੁਲੇਮਾਨ

ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਲੋਕਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਕੀਤੀ ਅਪੀਲ

ਸ਼ੰਭੂ ਰੇਲਵੇ ਸਟੇਸ਼ਨ 'ਤੇ ਪੁਲਿਸ ਵੱਲੋਂ ਲਾਏ ਬੈਰੀਕੇਡ ਹਟਾ ਕੇ ਵਧੇ ਅੱਗੇ ਕਿਸਾਨ

ਮੰਦਿਰ ਮਾਈਸਰ ਵਿਖੇ ਪ੍ਰਵਾਸੀ ਭਲਾਈ ਮੰਚ ਵੱਲੋਂ ਠੰਡੇ ਮਿੱਠੇ ਜਲ ਦਾ ਲੰਗਰ ਲਗਾਇਆ ਗਿਆ

ਸ਼ਿਵ ਕੁਟੀ ਮੰਦਰ ਸੁਨਾਮ ਵਿਖੇ ਰਾਮ ਨੌਮੀ ਦਾ ਤਿਉਹਾਰ ਮਨਾਇਆ 

ਡਾ.ਭੀਮ ਰਾਓ ਦਾ 133ਵਾਂ ਜਨਮ ਦਿਹਾੜਾ ਸੰਦੌੜ ਕਾਲਜ ਵਿਖੇ ਮਨਾਇਆ

ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ

ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ

ਖੇਤੀਬਾੜੀ ਵਿਭਾਗ ਦੀ ਟੀਮ ਨੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਕੀਤਾ ਨਰੀਖਣ