Monday, November 03, 2025

Chandigarh

ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ ਬੱਚੀਆਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਅਤੇ ਲਿੰਗ ਅਨੁਪਾਤ ਵਿੱਚ ਆ ਰਹੀ ਗਿਰਾਵਟ ਨੂੰ ਦੂਰ ਕਰਨ ਲਈ ਪਹਿਲ ਜਾਰੀ

September 16, 2024 07:08 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਬੱਚੀਆ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਅਤੇ ਲਿੰਗ ਅਨੁਪਾਤ ਵਿੱਚ ਆ ਰਹੀ ਗਿਰਾਵਟ ਨੂੰ ਦੂਰ ਕਰਨ ਲਈ ਨਿਰੰਤਰ ਪਹਿਲਕਦਮੀ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਧੀਨ ਜਾਗਰੂਕਤਾ ਗਤੀਵਿਧੀਆ ਕੀਤੀਆਂ ਜਾਂਦੀਆ ਹਨ। ਸਕੀਮ ਦਾ ਉਦੇਸ਼ ਲਿੰਗ ਅਨੁਪਾਤ ਸੁਧਾਰ, ਮਹਿਲਾ ਸਸ਼ਕਤੀਕਰਨ, ਲੜਕੀਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨਾ ਹੈ।
    ਉਨ੍ਹਾਂ ਕਿਹਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜਾਗਰੂਕਤਾ ਦੇ ਤਹਿਤ ਲਿੰਗ ਅਨੁਪਾਤ ਵਿੱਚ ਲੜਕੀਆਂ ਦੀ ਗਿਣਤੀ ਵਿੱਚ ਵਾਧਾ ਕਰਨ ਅਤੇ ਆਮ ਜਨਤਾ ਦੀ ਔਰਤਾਂ ਦੇ ਪ੍ਰਤੀ ਸੋਚ ਨੂੰ ਵਧੀਆ ਬਣਾਉਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਐੱਸ.ਏ.ਐੱਸ.ਨਗਰ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜਾਗਰੂਕਤਾ ਦੇ ਤਹਿਤ ਜ਼ੀਰਕਪੁਰ ਫਲਾਈਓਵਰ (ਨੇੜੇ ਕੋਸਮੋ ਮਾੱਲ ) ‘ਤੇ ਵਾਲ ਪੇਂਟਿੰਗ ਬਣਾਈ ਗਈ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਐੱਸ.ਏ.ਐੱਸ.ਨਗਰ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਇਸ ਉਦਮ ਸਦਕਾ ਆਮ ਲੋਕਾਂ ਵਿੱਚ ਲੜਕੀਆਂ ਪ੍ਰਤੀ ਸਤਿਕਾਰ ਦੀ ਭਾਵਨਾ ਵਿੱਚ ਵਾਧਾ ਹੋਵੇਗਾ, ਜਿਸ ਨਾਲ ਲੜਕੇ ਅਤੇ ਲੜਕੀ ਵਿੱਚ ਕੀਤੇ ਜਾਂਦੇ ਫ਼ਰਕ ਨੂੰ ਦੂਰ ਕਰਨ ਵਿੱਚ ਵਿਸ਼ੇਸ਼ ਸਹਿਯੋਗ ਮਿਲੇਗਾ।

 

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ